ਹੁਸ਼ਿਆਰਪੁਰ (ਘੁੰਮਣ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿਚ 32 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੀ ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 381 ਨਵੇਂ ਸੈਂਪਲ ਲੈਣ ਅਤੇ 391 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 32 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 155 ਕੇਸ ਐਕਟਿਵ ਹਨ ਅਤੇ 196 ਸੈਂਪਲਾ ਦੀ ਰਿਪੋਰਟ ਦਾ ਇੰਤਜ਼ਾਰ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ ਇਨਸਾਨੀਅਤ ਸ਼ਰਮਸਾਰ: ਲਾਵਾਰਸ ਥਾਂ ’ਤੇ ਸੁੱਟੀ ਨਵ-ਜਨਮੀ ਬੱਚੀ ਦੀ ਲਾਸ਼, ਕੁੱਤਿਆਂ ਨੇ ਨੋਚ-ਨੋਚ ਖਾਧੀ
ਜਾਣੋ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾਂ ਦੀ ਕੁੱਲ ਗਿਣਤੀ: 1211075
ਜ਼ਿਲ੍ਹੇ' ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1174339
ਜ਼ਿਲ੍ਹੇ' ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 41234
ਜ਼ਿਲ੍ਹੇ' ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 39979
ਜ਼ਿਲ੍ਹੇ' ਚ ਕੋਵਿਡ ਨਾਲ ਹੋਈ ਮੌਤਾਂ ਦੀ ਕੁੱਲ ਗਿਣਤੀ: 1100
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ 3 ਭਗੌੜੇ ਮੁਲਾਜ਼ਮ ਊਨਾ ਤੋਂ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ਼੍ਰੋਮਣੀ ਅਕਾਲੀ ਦਲ ਅਸਲ ਵਿੱਚ ਹੁਣ ਬਣਿਆ ਬਾਦਲ ਪਰਿਵਾਰ ਪਾਰਟੀ : ਜਥੇਦਾਰ ਦਾਦੂਵਾਲ
NEXT STORY