ਹੁਸ਼ਿਆਰਪੁਰ (ਘੁੰਮਣ)-ਸਿਹਤ ਮਹਿਕਮੇ ਨੂੰ ਪ੍ਰਾਪਤ ਹੋਈ 2253 ਸੈਂਪਲਾਂ ਦੀ ਰਿਪੋਰਟ ’ਚ 268 ਨਵੇਂ ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਜ਼ਿਲ੍ਹੇ ਅੰਦਰ ਕੁੱਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 16,454 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਨਵੇਂ ਆਏ ਮਰੀਜ਼ਾਂ ’ਚ 22 ਹੁਸ਼ਿਆਰਪੁਰ ਸ਼ਹਿਰੀ ਖੇਤਰ ਨਾਲ ਤੇ 230 ਕੇਸ ਜ਼ਿਲੇ ਦੇ ਹੋਰ ਸਿਹਤ ਕੇਂਦਰਾਂ ਨਾਲ ਸਬੰਧਤ ਹਨ। ਜਦਕਿ ਜ਼ਿਲੇ ਨਾਲ ਸਬੰਧਤ 16 ਮਰੀਜ਼ ਬਾਹਰਲੇ ਜ਼ਿਲਿਆਂ ਤੋਂ ਰਿਪੋਰਟ ਹੋਏ ਹਨ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਇਹ ਨਵੇਂ ਹੁਕਮ
ਉਨ੍ਹਾਂ ਦੱਸਿਆ ਕਿ ਐਤਵਾਰ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿਚ 2 ਮੌਤਾਂ ਹੋਈਆਂ ਹਨ, ਜਿਨ੍ਹਾਂ ਵਿਚ 50 ਸਾਲਾ ਵਿਅਕਤੀ ਵਾਸੀ ਭੂੰਗਾ ਦੀ ਮੌਤ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਅਤੇ 42 ਸਾਲਾ ਔਰਤ ਵਾਸੀ ਬੈਂਕ ਕਾਲੋਨੀ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ ਹੋ ਜਾਣ ਤੋਂ ਬਾਅਦ ਜ਼ਿਲ੍ਹੇ ਅੰਦਰ ਕੋਰੋਨਾ ਮ੍ਰਿਤਕਾਂ ਦੀ ਕੁੱਲ ਗਿਣਤੀ 667 ਹੋ ਗਈ ਹੈ। ਸਿਵਲ ਸਰਜਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 4,21,799 ਹੋ ਗਈ ਹੈ। ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 4,03,985 ਸੈਂਪਲ ਨੈਗੇਟਿਵ, ਜਦਕਿ 2980 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਅਤੇ 202 ਸੈਂਪਲ ਇਨਵੈਲਿਡ ਹਨ।
ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਹੁਣ ਤੱਕ ਐਕਟਿਵ ਕੇਸਾਂ ਦੀ ਗਿਣਤੀ 1355 ਹੈ ਅਤੇ 15,788 ਮਰੀਜ਼ ਰਿਕਰਵਰ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਐਤਵਾਰ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1677 ਨਵੇਂ ਸੈਂਪਲ ਲਏ ਗਏ। ਸਿਵਲ ਸਰਜਨ ਨੇ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਮੂੰਹ ’ਤੇ ਮਾਸਕ ਲਾਉਣ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕਰਨ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ’ਤੇ ਆਪਣੀ ਸੈਂਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾ ਕੇ ਟੀਕਾਕਰਨ ਕਰਵਾਇਆ ਜਾਣਾ ਅਤਿ ਜ਼ਰੂਰੀ ਹੈ ਤਾਂ ਜੋ ਇਸ ਬੀਮਾਰੀ ਨੂੰ ਕੰਟਰੋਲ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਵੱਡੀ ਘਟਨਾ: ਕਰਤਾਰਪੁਰ ਥਾਣੇ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਕਿਹਾ ਕਤਲ ਹੋਇਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੈਪਟਨ ਦੀ ਰਿਹਾਇਸ਼ ਨੇੜੇ ਲੱਗਣਗੀਆਂ ਸੈਲਾਨੀਆਂ ਦੀਆਂ ਮੌਜਾਂ, ਲੈ ਸਕਣਗੇ ਜ਼ਿੰਦਗੀ ਦੇ ਪੂਰੇ ਨਜ਼ਾਰੇ (ਤਸਵੀਰਾਂ)
NEXT STORY