ਟਾਂਡਾ ਉੜਮੁੜ (ਵਰਿੰਦਰ ਪੰਡਿਤ)— ਪਿੰਡ ਬਸੀ ਜਲਾਲ ਨਾਲ ਸੰਬੰਧਤ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ ਪਿੰਡ ਦੇ ਸਾਰੇ ਵਾਸੀਆਂ ਦੇ ਟੈਸਟਾਂ ਦੀ ਰਿਪੋਰਟ ਨੈਗਟਿਵ ਆਉਣ 'ਤੇ ਪਿੰਡ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ।
ਬੀਤੇ ਦਿਨ ਮਰੀਜ਼ ਦੇ ਸੰਪਰਕ 'ਚ ਆਏ ਪਿੰਡ ਦੇ ਅਤੇ ਪੰਡੋਰੀ ਦੇ 15 ਜੀਆਂ ਦੀਆਂ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ 12 ਹੋਰ ਪਿੰਡ ਵਾਸੀਆਂ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਵੱਡੀ ਰਾਹਤ ਮਿਲੀ ਹੈ। ਸਿਹਤ ਮਹਿਕਮੇ ਮੁਤਾਬਕ ਮਰੀਜ਼ ਦੇ ਸੰਪਰਕ 'ਚ ਆਏ ਸਾਰੇ ਲੋਕਾਂ ਦੇ ਟੈਸਟ ਪੂਰੇ ਹੋ ਚੁੱਕੇ ਹਨ। ਇਹ ਜਾਣਕਾਰੀ ਦਿੰਦੇ ਕੋਵਿਡ ਇੰਚਾਰਜ ਸੀ. ਐੱਚ. ਸੀ. ਟਾਂਡਾ ਡਾ. ਕੇ. ਆਰ ਬਾਲੀ ਨੇ ਦੱਸਿਆ ਕਿ ਬਸੀ ਜਲਾਲ ਵਾਸੀਆਂ ਦੇ ਨਾਲ-ਨਾਲ ਪਿੰਡ ਭੂਲਪੁਰ 'ਚੋਂ ਲਏ ਗਏ 35 ਪ੍ਰਵਾਸੀ ਮਜ਼ਦੂਰਾਂ ਦੇ ਟੈਸਟ ਵੀ ਨੈਗੇਟਿਵ ਆਏ ਹਨ।
ਇਹ ਵੀ ਪੜ੍ਹੋ: ਅਫਸਰਸ਼ਾਹੀ ਤੇ ਮੰਤਰੀਆਂ ਦਾ ਵਿਵਾਦ, ਪ੍ਰਤਾਪ ਬਾਜਵਾ ਨੇ ਮੁੜ ਘੇਰੀ ਕੈਪਟਨ ਸਰਕਾਰ
ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਟਾਂਡਾ ਦੀ ਟੀਮ ਐੱਸ. ਐੱਮ. ਓ. ਮਹੇਸ਼ ਕੁਮਾਰ ਪ੍ਰਭਾਕਰ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇਲਾਕੇ 'ਚ ਮਿਸ਼ਨ ਫਤਿਹ ਤਹਿਤ ਲਗਾਤਾਰ ਲੋਕਾਂ ਨੂੰ ਕੋਰੋਨਾ ਤੋਂ ਬੱਚਣ ਲਈ ਜਾਗਰੂਕਤਾ ਦਾ ਸੰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਤਹਿਤ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ ਤਾਂ ਜੋ ਇਲਾਕਾ ਵਾਸੀ ਸਾਵਧਾਨੀਆਂ ਅਪਣਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਉਨ੍ਹਾਂ ਅਪੀਲ ਕਰਦੇ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ 20 ਸੈਕਿੰਡ ਤੱਕ ਹੱਥ ਧੋਣਾ ਯਕੀਨੀ ਬਣਾਇਆ ਜਾਵੇ।
ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ ਵਧਿਆ, 2 ਨਵੇਂ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ੇਟਿਵ
NEXT STORY