ਜਲਾਲਾਬਾਦ (ਜਤਿੰਦਰ)— ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਮੱਦੇਨਜ਼ਰ ਰੱਖਦੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਪੰਜਾਬ 'ਚ ਕਰਫਿਊ ਲਗਾਇਆ ਗਿਆ ਸੀ। ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਜਿੱਥੇ ਕਿ ਸਿਹਤ ਵਿਭਾਗ, ਸਫਾਈ ਕਰਮਚਾਰੀ, ਪੁਲਸ ਦੇ ਮੁਲਾਜ਼ਮ ਆਪਣੀ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ, ਉਥੇ ਹੀ ਦੂਜੇ ਪਾਸੇ ਪੰਜਾਬ ਭਰ 'ਚ ਸ਼ਹਿਰਾਂ 'ਚ ਪੁਲਸ ਮੁਲਾਜ਼ਮਾਂ 'ਤੇ ਡਿਊਟੀ ਦੌਰਾਨ ਸ਼ਰਾਰਤੀ ਦੇ ਨਸ਼ੇੜੀ ਵਿਅਕਤੀਆਂ ਵੱਲੋਂ ਕੀਤੇ ਜਾਂਦੇ ਹਮਲੇ ਸਰਕਾਰ ਦੀ ਕਾਰਜਸ਼ੈਲੀ 'ਤੇ ਕਈ ਪ੍ਰਕਾਰ ਦੇ ਸਵਾਲ ਖੜ੍ਹ ਕਰ ਰਹੀਆਂ ਹਨ।
ਕੋਰੋਨਾ ਵਾਇਰਸ ਦੀ ਮਹਾਮਾਰੀ ਦੀ ਬੀਮਾਰੀ ਨਾਲ ਨਜਿੱਠਣ ਲਈ ਪਟਿਆਲਾ ਵਿਖੇ ਡਿਊਟੀ 'ਤੇ ਤਾਇਨਾਤ ਪੰਜਾਬ ਪੁਲਸ ਦੇ ਏ. ਐੱਸ. ਆਈ 'ਤੇ ਕੁਝ ਨਿਹੰਗ ਸਿੰਘਾਂ ਵੱਲੋਂ ੱਿਕ ਪੁਲਸ ਮੁਲਾਜ਼ਮ 'ਤੇ ਹਮਲਾ ਕਰ ਦਿੱਤਾ ਗਿਆ ਸੀ ਅਤੇ ਸੋਸ਼ਲ ਮੀਡੀਆ ਅਤੇ ਸਿਆਸਤ ਦਾ ਬਾਜ਼ਾਰ ਵੀ ਕਾਫੀ ਦਿਨ ਗਰਮ ਰਿਹਾ ਹੈ।
ਇਸ ਤੋਂ ਬਾਅਦ ਇਕ—ਇਕ ਕਰਕੇ ਪੰਜਾਬ ਭਰ 'ਚ ਪੁਲਸ ਮੁਲਾਜ਼ਮਾਂ 'ਤੇ ਹਮਲਾ ਕਰਨ ਦੀਆਂ ਘਟਨਾਵਾਂ ਆਮ ਹੀ ਵਾਪਰ ਰਹੀਆਂ ਹਨ ਅਤੇ ਜਿਸ ਕਾਰਨ ਪੁਲਸ ਦੇ ਮਨੋਬਲ ਨੂੰ ਡਾਅ ਲਾ ਰਹੀਆਂ ਹਨ। ਬੀਤੇ ਸੋਮਵਾਰ ਦੀ ਰਾਤ ਨੂੰ ਇਕ ਸਿਆਸੀ ਆਗੂ ਵੱਲੋਂ ਸ਼ਹਿਰ ਦੇ ਮੰਨੇ ਵਾਲਾ ਫਾਟਕ ਕੋਲ ਡਿਊਟੀ 'ਤੇ ਤੈਨਾਤ ਪੰਜਾਬ ਪੁਲਸ ਦੇ ਏ. ਐੱਸ. ਆਈ. ਨਾਲ ਗਾਲੀ-ਗਲੋਚ ਕਰਨ ਅਤੇ ਧਮਕੀਆਂ ਦਿੱਤੀਆਂ ਅਤੇ ਪੰਜਾਬ ਪੁਲਸ ਦੇ ਮੁਲਾਜ਼ਮ ਨੇ ਚੀਕ-ਚੀਕ ਕੇ ਮੀਡੀਆ ਦੇ ਸਾਹਮਣੇ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਪਾਸੋਂ ਇਨਸਾਫ ਦੀ ਮੰਗ ਕੀਤੀ ਅਤੇ ਪੁਲਸ ਨੇ ਖਾਨਾਪੂਰਤੀ ਕਰਦੇ ਹੋਏ ਸੀ. ਪੀ. ਆਈ. ਪਾਰਟੀ ਦੇ ਆਗੂ 'ਤੇ ਕੁਝ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ।
ਇਥੇ ਹੀ ਬੱਸ ਨਹੀਂ ਉਕਤ ਘਟਨਾ ਸਥਾਨ 'ਤੇ ਕੁਝ ਹੀ ਸਮੇਂ ਬਾਅਦ ਹੀ ਮੰਨੇ ਵਾਲਾ ਫਾਟਕ ਦੇ ਕੋਲ ਡਿਊਟੀ 'ਤੇ ਤਾਇਨਾਤ ਪੰਜਾਬ ਪੁਲਸ ਦੇ ਮੁਲਾਜ਼ਮਾਂ ਅਤੇ ਪੰਜਾਬ ਹੋਮਗਾਰਡ ਦੇ 2 ਜਵਾਨਾਂ 'ਤੇ 3 ਨਕਾਬਪੋਸ਼ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰਨ ਦੀ ਨਿਯਤ ਨਾਲ ਹਮਲਾ ਕਰ ਦਿੱਤਾ ਗਿਆ। 14 ਮਈ ਦੀ ਰਾਤ ਨੂੰ ਇਸ ਤਰ•ਾਂ ਹੀ ਹਲਕੇ ਦੇ ਪਿੰਡ ਚੱਕ ਦੁਮਾਲ ਵਾਲਾ ਟਿੰਡਾਂ ਵਾਲਾ ਤੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਡਿਊਟੀ ਤੋਂ ਵਾਪਸ ਪਰਤੇ ਪੰਜਾਬ ਪੁਲਸ ਦੇ ਹੌਲਦਾਰ ਫੌਜਾਂ ਸਿੰਘ ਵਾਸੀ ਕਮਰੇ ਵਾਲਾ 'ਤੇ ਵੀ 8 ਕਰੀਬ ਨਸ਼ੇੜੀ ਵਿਅਕਤੀਆਂ ਨੇ ਬਾਹਮਣੀ ਵਾਲਾ ਫਾਟਕ ਦੇ ਕੋਲ ਉਸ 'ਤੇ ਜਾਨਲੇਵਾ ਹਮਲਾ ਕਰਕੇ ਉਸ ਦੇ ਪਾਸੋਂ ਨਗਦੀ ਅਤੇ ਸੋਨੇ ਦੀ ਮੁੰਦਰੀ ਖੋਹ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ।
ਪੁਲਸ ਮੁਲਾਜ਼ਮਾਂ ਨਾਲ ਵਾਪਰਿਆਂ ਘਟਨਾਵਾਂ ਤੋਂ ਬਾਅਦ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਦੇ ਵੱਲੋਂ ਮਾਮਲੇ ਦਰਜ ਕੀਤੇ ਗਏ ਹਨ। ਪਰ ਇਨ੍ਹਾਂ ਮਾਮਲਿਆਂ 'ਚ ਨਾਮਜ਼ਦ ਦੋਸ਼ੀਆਂ 'ਚ ਸਿਰਫ ਪੁਲਸ 3 ਲੋਕਾਂ ਨੂੰ ਗ੍ਰਿਫਤਾਰ ਕਰਨ 'ਚ ਕਾਮਯਾਬ ਹੋਈ। ਪੁਲਸ ਮੁਲਾਜ਼ਮਾਂ 'ਤੇ ਵੱਧ ਰਹੀਆਂ ਘਟਨਾਵਾਂ ਆਮ ਲੋਕਾਂ ਅਤੇ ਸ਼ਹਿਰ ਵਾਸੀਆਂ 'ਚ ਸਹਿਣ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਜਲਾਲਾਬਾਦ ਹਲਕੇ ਦੇ ਲੋਕ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਪਾਸੋਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕਰ ਰਹੇ ਹਨ ਤਾਂ ਕਿ ਲੋਕਾਂ ਦੀ ਸੁਰੱਖਿਆ ਕਰਨ ਵਾਲੇ ਪੁਲਸ ਮੁਲਾਜ਼ਮ ਤਨਦੇਹੀ ਨਾਲ ਡਿਊਟੀ ਨਿਭਾ ਸਕਣ।
ਪੁਲਸ ਮੁਲਾਜ਼ਮਾਂ ਨਾਲ ਹੋ ਰਹੀਆਂ ਘਟਨਾਵਾਂ ਬਹੁਤ ਹੀ ਨਿੰਦਣਯੋਗ: ਸਮਾਜ ਸੇਵੀ ਵਿੱਕੀ ਬਜਾਜ
ਜਲਾਲਾਬਾਦ ਸ਼ਹਿਰ ਅੰਦਰ ਪੰਜਾਬ ਪੁਲਸ ਦੇ ਮੁਲਾਜ਼ਮਾਂ ਨਾਲ ਵਾਪਰ ਰਹੀਆਂ ਘਟਨਾਵਾਂ ਸਮਾਜ ਸੇਵੀ ਵਿਕੀ ਬਜਾਜ ਦੇ ਵੱਲੋਂ ਸਖਤ ਸ਼ਬਦਾਂ 'ਚ ਨਿਖੇਧੀ ਕਰਦੇ ਕਿਹਾ ਕਿ ਹਰੇਕ ਵਰਗ ਦੇ ਵਿਅਕਤੀ ਨੂੰ ਸਰਕਾਰ ਦੇ ਹੁਕਮਾਂ ਦੀ ਪਾਲਨਾ ਕਰਨੀ ਚਾਹੀਦੀ ਹੈ ਅਤੇ ਪੁਲਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ।
ਲੋਕ ਕਾਨੂੰਨ ਦੀ ਪਾਲਨਾ ਕਰਨ: ਥਾਣਾ ਸਿਟੀ ਮੁਖੀ ਅਮਰਿੰਦਰ ਸਿੰਘ ਭੰਡਾਰੀ
ਥਾਣਾ ਸਿਟੀ ਜਲਾਲਾਬਾਦ ਦੇ ਮੁਖੀ ਅਮਰਿੰਦਰ ਸਿੰਘ ਭੰਡਾਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਪ੍ਰਕੋਪ ਦੇ ਕਾਰਨ ਪੁਲਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਦੇ ਲਈ ਦਿਨ-ਰਾਤ ਤਨਦੇਹੀ ਨਾਲ ਡਿਊਟੀ ਨਿਭਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਕਾਨੂੰਨ ਦੀ ਪਾਲਨਾ ਕਰਨੀ ਚਾਹੀਦੀ ਹੈ ਅਤੇ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਕਾਨੂੰਨ ਨੂੰ ਤੋੜੇਗਾ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਬੰਗਾ : ਆਈਸੋਲੇਸ਼ਨ ਸੈਂਟਰ 'ਚੋਂ 8 ਹੋਰ ਮਰੀਜ਼ਾਂ ਨੂੰ ਮਿਲੀ ਛੁੱਟੀ
NEXT STORY