ਜਲੰਧਰ (ਦੀਪਕ)— ਪੰਜਾਬ 'ਚ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨ ਤੋਂ ਪੂਰੇ ਸੂਬੇ 'ਚ ਕਰਫਿਊ ਲਗਾ ਦਿੱਤਾ ਗਿਆ ਹੈ, ਜੋ ਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।
ਕਰਫਿਊ ਲੱਗਣ ਤੋਂ ਬਾਅਦ ਜਲੰਧਰ ਦੀ ਪੁਲਸ ਪੂਰੀ ਤਰ੍ਹਾਂ ਸਖਤੀ ਵਰਤ ਰਹੀ ਹੈ। ਕਰਫਿਊ ਲੱਗਣ ਦੇ ਬਾਵਜੂਦ ਵੀ ਜਿਹੜੇ ਲੋਕ ਬਿਨਾਂ ਕਿਸੇ ਵਜ੍ਹਾ ਤੋਂ ਘਰੋਂ ਨਿਕਲ ਰਹੇ ਹਨ, ਉਨ੍ਹਾਂ ਨੂੰ ਪੁਲਸ ਸਖਤੀ ਨਾਲ ਰਸਤਿਆਂ 'ਚੋਂ ਆਪਣੇ ਘਰਾਂ 'ਚ ਵਾਪਸ ਭੇਜ ਰਹੀ ਹੈ। ਇਸੇ ਦੌਰਾਨ ਸਵੇਰੇ-ਸਵੇਰੇ ਘਰੋਂ ਦਵਾਈ ਲੈਣ ਅਤੇ ਹੋਰ ਸਾਮਾਨ ਲੈਣ ਨਿਕਲੇ ਲੋਕ ਜਨਤਾ ਨੂੰ ਸੁਰੱਖਿਆ ਦੇਣ ਵਾਲੀ ਪੁਲਸ ਕਰਮਚਾਰੀਆਂ ਨਾਲ ਉਲਝ ਗਏ ਅਤੇ ਪੁਲਸ ਵਾਲਿਆਂ ਨੂੰ ਇਹ ਕਹਿੰਦੇ ਨਜ਼ਰ ਆਏ ਕਿ ਕਰਫਿਊ 'ਚ ਆਖਿਰ ਉਹ ਕਿੱਥੇ ਜਾਣ।
ਇਸ ਤੋਂ ਇਲਾਵਾ ਏ.ਸੀ.ਪੀ. ਸੈਂਟਰਲ ਹਰਸਿਮਰਤ ਸਿੰਘ ਕੰਪਨੀ ਬਾਗ ਚੌਕ ਦੇ ਕੋਲ ਖੁੱਲ੍ਹੀ ਦਵਾਈ ਦੀ ਦੁਕਾਨ ਨੂੰ ਬੰਦ ਕਰਵਾਇਆ। ਕਰਫਿਊ 'ਚ ਪੁਲਸ ਵੱਲੋਂ ਆਟੋਜ਼ 'ਚ ਲਾਊਡ ਸਪੀਕਰ ਲਗਾ ਕੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕਰ ਰਹੇ ਹਨ।
ਦੱਸਣਯੋਗ ਹੈ ਕਿ 22 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 7 ਤੋਂ ਲੈ ਕੇ ਰਾਤ 9 ਵਜੇ ਤੱਕ 'ਜਨਤਾ ਕਰਫਿਊ' ਦਾ ਐਲਾਨ ਕੀਤਾ ਗਿਆ ਸੀ। ਜਨਤਾ ਕਰਫਿਊ ਵਾਲੇ ਦਿਨ ਹੀ ਪੰਜਾਬ 'ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ ਤੱਕ ਲਾਕ ਡਾਊਨ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਇਸ ਦੇ ਬਾਵਜੂਦ ਵੀ ਲੋਕ ਅਗਲੇ ਹੀ ਦਿਨ ਫਿਰ ਘਰਾਂ ਤੋਂ ਬਾਹਰ ਨਿਕਲ ਕੇ ਆਮ ਵਾਂਗ ਹੀ ਘੁੰਮਣ ਲੱਗ ਗਏ ਸਨ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਖੌਫ : ਸੰਨੀ ਦਿਓਲ ਵਲੋਂ ਲੋਕਾਂ ਨੂੰ ਅਪੀਲ (ਵੀਡੀਓ)
ਇਸੇ ਕਰਕੇ ਫਿਰ ਕੈਪਟਨ ਅਮਰਿੰਦਰ ਸਿੰਘ ਨੇ ਸਖਤੀ ਵਰਤਦੇ ਹੋਏ ਬੀਤੇ ਦਿਨ ਪੂਰੇ ਸੂਬੇ 'ਚ ਕਰਫਿਊ ਦਾ ਐਲਾਨ ਕਰ ਦਿੱਤਾ, ਜੋ ਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਪੂਰੇ ਜ਼ਿਲਿਆਂ ਦੇ ਡੀ. ਸੀਜ਼ ਨੂੰ ਸਖਤੀ ਨਾਲ ਹੁਕਮਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਗਏ ਸਨ, ਜਿਸ ਤੋਂ ਜ਼ਿਲਿਆਂ ਦੀ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੋ ਗਈ ਹੈ ਅਤ ਹਰ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਨੂੰ ਘਰਾਂ 'ਚ ਜਾਣ ਦੀ ਇਜਾਜ਼ਤ ਦੇ ਰਹੀ ਹੈ।
ਪੁਲਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਕੋਈ ਵੀ ਆਪਣੇ ਘਰੋਂ ਬਾਹਰ ਨਿਕਲੇਗਾ ਤਾਂ ਉਸ ਨੂੰ ਹਿਰਾਸਤ 'ਚ ਲਿਆ ਜਾਵੇਗਾ ਅਤੇ ਉਸ ਦਾ ਵਾਹਨ ਵੀ ਜ਼ਬਤ ਕਰ ਲਿਆ ਜਾਵੇਗਾ। ਇਥੇ ਦੱਸ ਦੇਈਏ ਕਿ ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੰਜਾਬ 'ਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।
ਹੁਣ ਤੱਕ ਕੁੱਲ 26 ਪਾਜ਼ੀਟਿਵ ਕੇਸ ਪੂਰੇ ਪੰਜਾਬ 'ਚੋਂ ਸਾਹਮਣੇ ਆ ਚੁੱਕੇ ਹਨ ਅਤੇ ਕੋਰੋਨਾ ਵਾਇਰਸ ਦੇ ਕਾਰਨ ਨਵਾਂਸ਼ਹਿਰ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਵੀ ਹੋ ਚੁੱਕੀ ਹੈ। ਪਾਜ਼ੀਟਿਵ ਕੇਸਾਂ 'ਚ ਨਵਾਂਸ਼ਹਿਰ 'ਚੋਂ ਹੀ ਕੁੱਲ 15 ਕੇਸ ਪਾਜ਼ੀਟਿਵ ਪਾਏ ਗਏ ਹਨ ਅਤੇ ਇਹ ਸਾਰੇ ਕੋਰੋਨਾ ਨਾਲ ਮਰੇ ਬਜ਼ੁਰਗ ਵਿਅਕਤੀ ਦੇ ਸੰਪਰਕ 'ਚ ਸਨ।
ਸਮਰਾਲਾ: ਪੁਲਸ ਨੇ ਹਸਪਤਾਲ ਸਟਾਫ ਨੂੰ ਡਿਊਟੀ ਜਾਣ ਤੋਂ ਰੋਕਿਆ, ਦਿੱਤੀ ਧਮਕੀ
NEXT STORY