ਜਲੰਧਰ (ਰੱਤਾ) — ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਜਲੰਧਰ 'ਚੋਂ ਕੋਰੋਨਾ ਦੇ 17 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਮਰੀਜ਼ ਕਿਹੜੇ-ਕਿਹੜੇ ਇਲਾਕੇ ਨਾਲ ਸਬੰਧਤ ਹਨ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦਾ ਅੰਕੜਾ 700 ਤੋਂ ਪਾਰ ਹੋ ਚੁੱਕਾ ਹੈ ਜਦਕਿ 20 ਲੋਕ ਇਲਾਜ ਅਧੀਨ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਖ਼ੌਫ਼ਨਾਕ ਵਾਰਦਾਤ, ਪ੍ਰੇਮੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਵਿਆਹੁਤਾ ਪ੍ਰੇਮਿਕਾ
ਜਾਣੋ ਕੀ ਹੈ ਕੋਰੋਨਾ ਦੀ ਪੰਜਾਬ 'ਚ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 5 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 910, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 714, ਲੁਧਿਆਣਾ 'ਚ 746, ਤਰਨਤਾਰਨ 196, ਮੋਹਾਲੀ 'ਚ 242, ਹੁਸ਼ਿਆਰਪੁਰ 'ਚ 196, ਪਟਿਆਲਾ 'ਚ 275, ਸੰਗਰੂਰ 'ਚ 363 ਕੇਸ, ਨਵਾਂਸ਼ਹਿਰ 'ਚ 128, ਗੁਰਦਾਸਪੁਰ 'ਚ 208 ਕੇਸ, ਮੁਕਤਸਰ 126, ਮੋਗਾ 'ਚ 94, ਫਰੀਦਕੋਟ 101, ਫਿਰੋਜ਼ਪੁਰ 'ਚ 90, ਫਾਜ਼ਿਲਕਾ 90, ਬਠਿੰਡਾ 'ਚ 89, ਪਠਾਨਕੋਟ 'ਚ 206, ਬਰਨਾਲਾ 'ਚ 50, ਮਾਨਸਾ 'ਚ 44, ਫਤਿਹਗੜ੍ਹ ਸਾਹਿਬ 'ਚ 107, ਕਪੂਰਥਲਾ 90, ਰੋਪੜ 'ਚ 102 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 3573 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1419 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 131 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਲਾਪਤਾ ਹੋਈਆਂ ਬੱਚੀਆਂ ਦੀ ਘਰਾਂ 'ਚ ਭਾਲ ਕਰਦੀ ਰਹੀ ਪੁਲਸ, ਜਦ ਕਾਰ 'ਚ ਵੇਖਿਆ ਤਾਂ ਉੱਡੇ ਹੋਸ਼
ਨਵਾਂਸ਼ਹਿਰ 'ਚੋਂ ਕੋਰੋਨਾ ਦੇ 12 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
NEXT STORY