ਜਲੰਧਰ (ਚੋਪੜਾ)–ਕੋਵਿਡ-19 ਦੌਰਾਨ ਜਮ੍ਹਾਖੋਰਾਂ ਅਤੇ ਕਾਲਾਬਾਜ਼ਾਰੀਆਂ ਦੀ ਹੁਣ ਖੈਰ ਨਹੀਂ ਕਿਉਂਕਿ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਐਲਾਨ ਕੀਤਾ ਹੈ ਕਿ ਜ਼ਿਲ੍ਹੇ ਵਿਚ ਜ਼ਰੂਰੀ ਵਸਤਾਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਕਸੀਜਨ ਅਤੇ ਰੇਮਡੈਸਿਵਿਰ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਦਾ ਜੋ ਵਿਅਕਤੀ ਸਟਿੰਗ ਕਰੇਗਾ, ਉਹ ਉਨ੍ਹਾਂ ਨੂੰ ਇਨਾਮ ਦੇ ਤੌਰ ’ਤੇ 25 ਹਜ਼ਾਰ ਰੁਪਏ ਦੇਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਟਿੰਗ ਆਪਰੇਸ਼ਨ ਕਰਕੇ ਉਨ੍ਹਾਂ ਵੱਲੋਂ ਜਾਰੀ ਕੀਤੇ ਗਏ ਵਟਸਐਪ ਨੰਬਰ ਪਾ ਦੇਣ ਤਾਂਕਿ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਫਿਲਹਾਲ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਨਹੀਂ ਲੱਗੇਗੀ ਕੋਰੋਨਾ ਵੈਕਸੀਨ, ਜਾਣੋ ਵਜ੍ਹਾ
ਉਨ੍ਹਾਂ ਨੇ ਨਹਿਰੂ ਗਾਰਡਨ ਰੋਡ ’ਤੇ ਫੇਅਰ ਡੀਲ ਏਜੰਸੀ ਦੇ ਮਾਲਕ ਅਸ਼ਵਿਨੀ ਗੋਇਲ ਦੇ 600 ਰੁਪਏ ਵਾਲੇ ਆਕਸੀਜਨ ਸਿਲੰਡਰ ਨੂੰ 18,600 ਰੁਪਏ ਵਿਚ ਵੇਚਣ ਦੇ ਹੋਏ ਸਟਿੰਗ ਆਪਰੇਸ਼ਨ ਉਪਰੰਤ ਜ਼ਿਲ੍ਹੇ ਦੀ ਜਨਤਾ ਨੂੰ ਆਪਣੇ ਵ੍ਹਟਸਐਪ ਨੰਬਰ ਜਨਤਕ ਕਰਦਿਆਂ ਅਪੀਲ ਕੀਤੀ ਹੈ ਕਿ ਜੋ ਵੀ ਦੁਕਾਨਦਾਰ, ਲੈਬਾਰਟਰੀ, ਮੈਡੀਕਲ ਸੰਸਥਾਨ ਜਾਂ ਕੋਈ ਹੋਰ ਵਿਅਕਤੀ ਉਨ੍ਹਾਂ ਤੋਂ ਆਕਸੀਜਨ ਸਿਲੰਡਰ, ਰੇਮਡੇਸਿਵਿਰ, ਟੋਸੀਲਿਜ਼ੁਮਾਬ, ਆਰ. ਟੀ.-ਪੀ. ਸੀ. ਆਰ./ਆਰ. ਏ. ਟੀ. ਟੈਸਟ ’ਤੇ ਓਵਰਚਾਰਜਿੰਗ ਕਰੇ ਤਾਂ ਉਸ ਦਾ ਸਟਿੰਗ ਆਪਰੇਸ਼ਨ ਕਰਕੇ ਉਨ੍ਹਾਂ ਨੂੰ ਵ੍ਹਟਸਐਪ ਕਰਨ ਤਾਂ ਕਿ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਵਿਚ ਪਨਪ ਰਹੀਆਂ ਅਜਿਹੀਆਂ ਕਾਲੀਆਂ ਭੇਡਾਂ ਵਿਰੁੱਧ ਐੱਫ. ਆਈ. ਆਰ. ਦਰਜ ਕਰਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟੇ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਜਮ੍ਹਾਖੋਰੀ ਕਰਨ ਵਾਲਿਆਂ ਅਤੇ ਕਾਲਾਬਾਜ਼ਾਰੀਆਂ ਦੇ ਜ਼ਿਆਦਾ ਤੋਂ ਜ਼ਿਆਦਾ ਸਟਿੰਗ ਆਪ੍ਰੇਸ਼ਨ ਕਰ ਕੇ ਵੀਡੀਓ ਉਨ੍ਹਾਂ ਦੇ ਵ੍ਹਟਸਐਪ ਨੰਬਰਾਂ 98889-81881 ਅਤੇ 95017-99068 ’ਤੇ ਭੇਜਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਲਗਾਤਾਰ ਵਧਦੇ ਕਹਿਰ ਦੌਰਾਨ ਬਹੁਤ ਸਾਰੇ ਅਜਿਹੇ ਗੰਭੀਰ ਅਵਸਥਾ ਵਿਚ ਪਹੁੰਚੇ ਮਰੀਜ਼ ਹੁੰਦੇ ਹਨ, ਜਿਨ੍ਹਾਂ ਨੂੰ ਜੀਵਨ ਰੱਖਿਅਕ ਦਵਾਈਆਂ ਅਤੇ ਆਕਸੀਜਨ ਦੀ ਬੇਹੱਦ ਜ਼ਰੂਰਤ ਹੁੰਦੀ ਹੈ ਪਰ ਕੁਝ ਲੋਕ ਕੋਰੋਨਾ ਮਹਾਮਾਰੀ ਨੂੰ ਮੁਨਾਫੇ ਦਾ ਧੰਦਾ ਬਣਾ ਕੇ ਲੋਕਾਂ ਨੂੰ ਲੁੱਟਣ ਦਾ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ 'ਚ ਵਧਿਆ 'ਨਾਈਟ ਕਰਫ਼ਿਊ' ਦਾ ਸਮਾਂ
ਉਨ੍ਹਾਂ ਕਿਹਾ ਕਿ ਅਜਿਹੀ ਲਾਗ ਦੀ ਬੀਮਾਰੀ ਦੇ ਦੌਰ ਵਿਚ ਸਾਰਿਆਂ ਨੂੰ ਚਾਹੀਦਾ ਹੈ ਕਿ ਉਹ ਇਕਜੁੱਟ ਕੇ ਨਿਰਸਵਾਰਥ ਭਾਵਨਾ ਨਾਲ ਇਕ-ਦੂਜੇ ਦੀ ਮਦਦ ਲਈ ਅੱਗੇ ਆਉਣ ਤਾਂ ਕਿ ਅਸੀਂ ਕੋਰੋਨਾ ਦੇ ਨਾਲ ਚੱਲ ਰਹੀ ਜੰਗ ਨੂੰ ਜਿੱਤ ਕੇ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ, ਦੋਸਤਾਂ ਨੂੰ ਬਚਾ ਸਕੀਏ।
ਇਹ ਵੀ ਪੜ੍ਹੋ : ‘ਕੋਰੋਨਾ’ ਬਣਿਆ ਆਫ਼ਤ, ਜਲੰਧਰ ਜ਼ਿਲ੍ਹੇ ’ਚ ਮਰੀਜ਼ਾਂ ਲਈ ਖ਼ੂਨ ਦੀ ਕਮੀ ਆਉਣੀ ਹੋਈ ਸ਼ੁਰੂ
ਨੋਟ- ਜਲੰਧਰ ਜ਼ਿਲ੍ਹੇ ਵਿਚ ਮ੍ਹਾਖੋਰਾਂ ਤੇ ਕਾਲਾਬਾਜ਼ਾਰੀਆਂ ਨੂੰ ਲੈ ਕੇ ਡੀ.ਸੀ. ਵੱਲੋਂ ਦਿੱਤੇ ਹੁਕਮਾਂ ਨੂੰ ਤੁਸੀਂ ਕਿਵੇਂ ਵੇਖਦੇ ਹੋ, ਕੁਮੈਂਟ ਕਰਕੇ ਦਿਓ ਜਵਾਬ
'ਕੈਪਟਨ' ਨੇ ਸਿੱਧੂ 'ਤੇ ਫਿਰ ਕੀਤਾ ਵੱਡਾ ਹਮਲਾ, 'ਮੇਰੇ ਵੱਲੋਂ ਸਿੱਧੂ ਲਈ ਸਾਰੇ ਬੂਹੇ ਬੰਦ'
NEXT STORY