ਜਲੰਧਰ (ਚੋਪੜਾ)— ਮਹਾਨਗਰ ਜਲੰਧਰ ’ਚ ਕੋਵਿਡ-19 ਦੇ ਟੈਸਟਾਂ ਸਬੰਧੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਕਿਹਾ ਗਿਆ ਹੈ ਕਿ ਜ਼ਿਲੇ੍ਹ ਦੇ ਸਾਰੇ ਐੱਸ. ਡੀ. ਐੱਮਜ਼ ਨੂੰ 1200 ਲੋਕਾਂ ਦੇ ਕੋਰੋਨਾ ਟੈਸਟ ਕਰਵਾਉਣ ਦੇ ਟਾਰਗੈੱਟ ਨੂੰ ਪੂਰਾ ਕਰਨ ਦੀ ਕਵਾਇਦ ’ਚ ਸਿਹਤ ਮਹਿਕਮੇ ਦੀਆਂ ਟੀਮਾਂ ਹੁਣ ਸ਼ਹਿਰ ਦੇ ਮੁੱਖ ਮਾਰਗਾਂ ‘ਤੇ ਕੈਂਪ ਲਗਾ ਕੇ ਲੋਕਾਂ ਦੇ ਕੋਰੋਨਾ ਟੈਸਟ ਕਰਨਗੀਆਂ। ਇਸ ਲੜੀ ’ਚ ਐੱਸ. ਡੀ. ਐੱਮ.-1 ਡਾ. ਜੈਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਮਹਿਕਮੇ ਦੀ ਟੀਮ ਨੇ ਜਲੰਧਰ ਕੈਂਟ ਵਿਧਾਨ ਸਭਾ ਹਲਕੇ ਦੇ ਅਧੀਨ ਆਉਂਦੇ ਜਮਸ਼ੇਰ ਖੇਤਰ ’ਚ ਆਰਜ਼ੀ ਕੋਵਿਡ ਸੈਂਟਰ ਬਣਾ ਕੇ ਲੋਕਾਂ ਦੇ ਕੋਰੋਨਾ ਵਾਇਰਸ ਦੇ ਆਰ. ਟੀ.-ਪੀ. ਸੀ.ਆਰ. ਟੈਸਟ ਲਈ ਸੈਂਪਲ ਲਏ।
ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ
ਇਸ ਦੌਰਾਨ ਸਬ-ਇੰਸਪੈਕਟਰ ਗੁਰਦੀਪ ਕੌਰ ਦੀ ਅਗਵਾਈ ਵਿਚ ਪੁਲਸ ਕਰਮਚਾਰੀ ਸੜਕ ‘ਤੇ ਨਿਕਲਣ ਵਾਲੀਆਂ ਬੱਸਾਂ, ਟਰੱਕਾਂ, ਕਾਰਾਂ, ਦੋਪਹੀਆ ਅਤੇ ਹੋਰ ਵਾਹਨਾਂ ‘ਤੇ ਸਵਾਰ ਰਾਹਗੀਰਾਂ ਨੂੰ ਰੋਕਦੇ ਰਹੇ। ਪੁਲਸ ਕਰਮਚਾਰੀ ਵਾਹਨ ਚਾਲਕਾਂ ਅਤੇ ਰਾਹਗੀਰਾਂ ਤੋਂ ਕੋਰੋਨਾ ਟੈਸਟ ਕਰਵਾਏ ਜਾਣ ਸਬੰਧੀ ਜਾਣਕਾਰੀ ਲੈਂਦੇ ਰਹੇ ਅਤੇ ਇਸ ਦੌਰਾਨ ਜਿਨ੍ਹਾਂ ਲੋਕਾਂ ਦੇ ਕੋਰੋਨਾ ਟੈਸਟ ਨਹੀਂ ਹੋਏ ਸਨ, ਉਨ੍ਹਾਂ ਨੂੰ ਸਿਹਤ ਮਹਿਕਮੇ ਦੀ ਟੀਮ ਕੋਲ ਭੇਜ ਕੇ ਉਨ੍ਹਾਂ ਦਾ ਸੈਂਪਲ ਲਿਆ ਗਿਆ। ਕਈ ਲੋਕ ਟੈਸਟ ਕਰਵਾਉਣ ਨੂੰ ਲੈ ਕੇ ਬਹਾਨੇਬਾਜ਼ੀ ਵੀ ਕਰਦੇ ਰਹੇ ਪਰ ਬਹੁਤ ਸਾਰੇ ਅਜਿਹੇ ਲੋਕ ਵੀ ਸਾਹਮਣੇ ਆਏ, ਜੋ ਸਵੈ-ਇੱਛਾ ਨਾਲ ਕੋਰੋਨਾ ਟੈਸਟ ਕਰਵਾ ਰਹੇ ਸਨ।
ਇਹ ਵੀ ਪੜ੍ਹੋ: ਅੰਮ੍ਰਿਤਸਰ: ਵਿਆਹ ਸਮਾਗਮ ਦੌਰਾਨ ਗੈਂਗਸਟਰ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਵੀਡੀਓ ਵਾਇਰਲ
ਆਰਜ਼ੀ ਕੈਂਪਾਂ ਰਾਹੀਂ ਕੋਰੋਨਾ ਮਾਮਲਿਆਂ ਦਾ ਜਲਦੀ ਪਤਾ ਲੱਗੇਗਾ : ਡਾ. ਜੈਇੰਦਰ ਸਿੰਘ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਡੀ. ਐੱਮ. 1 ਡਾ. ਜੈਇੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਕੋਵਿਡ-19 ਟੈਸਟਿੰਗ ਨੂੰ ਲੈ ਕੇ ਲੋਕਾਂ ਨੂੰ ਅੱਗੇ ਆ ਕੇ ਟੈਸਟ ਕਰਵਾਉਣ ਸਬੰਧੀ ਜਾਗਰੂਕ ਕਰਨ ਲਈ ਚਲਾਈ ਮੁਹਿੰਮ ਨੂੰ ਜਨਤਾ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਅੱਜ ਲੱਗੇ ਕੈਂਪ ’ਚ 100 ਤੋਂ ਜ਼ਿਆਦਾ ਲੋਕਾਂ ਨੇ ਆਪਣੇ ਸੈਂਪਲ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮਾਰਗ ‘ਤੇ ਲੱਗੇ ਕੈਂਪ ਰਾਹੀਂ ਲੋਕਾਂ ਦੇ ਜਿੱਥੇ ਕੋਰੋਨਾ ਟੈਸਟ ਦੇ ਸੈਂਪਲ ਲਏ ਜਾ ਰਹੇ ਹਨ, ਉਥੇ ਹੀ ਉਨ੍ਹਾਂ ਨੂੰ ਬੁਖਾਰ, ਖਾਂਸੀ ਜਾਂ ਜ਼ੁਕਾਮ ਵਰਗੀ ਬੀਮਾਰੀ ਦੀ ਸਥਿਤੀ ’ਚ ਤੁਰੰਤ ਜਾਂਚ ਕਰਵਾਉਣ ਲਈ ਵੀ ਸਮਝਾਇਆ ਜਾÇ ਰਹਾ ਹੈ।
ਇਸ ਤੋਂ ਇਲਾਵਾ ਜਲਦੀ ਟੈਸਟਿੰਗ ਨਾਲ ਸੰਭਾਵਿਤ ਕੋਵਿਡ-19 ਮਾਮਲਿਆਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਦਾ ਜਲਦੀ ਇਲਾਜ ਕਰਨ ਦੀ ਦਿਸ਼ਾ ਵਿਚ ਇਹ ਕੈਂਪ ਮੀਲ ਦਾ ਪੱਥਰ ਸਾਬਿਤ ਹੋਣਗੇ। ਏ. ਡੀ. ਸੀ. ਨੇ ਦੱਸਿਆ ਕਿ ਟੈਸਟ ਦੀ ਰਿਪੋਰਟ ਇਕ ਦਿਨ ਬਾਅਦ ਆਵੇਗੀ ਪਰ ਜਿਨ੍ਹਾਂ ਲੋਕਾਂ ਦੇ ਟੈਸਟ ਲਈ ਸੈਂਪਲ ਲਏ ਗਏ ਹਨ, ਉਨ੍ਹਾਂ ਨੂੰ ਟੈਸਟ ਰਿਪੋਰਟ ਉਨ੍ਹਾਂ ਵੱਲੋਂ ਦਿੱਤੇ ਗਏ ਮੋਬਾਇਲ ਨੰਬਰ ‘ਤੇ ਮੈਸੇਜ ਰਾਹੀਂ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੇ ਕੋਵਿਡ ਟੈਸਟ ਸੈਂਟਰ ਰੋਜ਼ਾਨਾ ਵੱਖ-ਵੱਖ ਸੜਕਾਂ ‘ਤੇ ਲੱਗਿਆ ਕਰਨਗੇ।
ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ
ਸੰਗਰੂਰ: ਡੀ.ਸੀ. ਨੇ ਅਨੋਖੇ ਢੰਗ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਦਿੱਤਾ ਸੁਨੇਹਾ
NEXT STORY