ਜਲੰਧਰ (ਖੁਰਾਣਾ)— ਕੋਰੋਨਾ ਵਾਇਰਸ ਨਾਲ ਇਫੈਕਟਿਡ ਮਰੀਜ਼ਾਂ ਸਬੰਧੀ ਕੁਝ ਸਮਾਂ ਪਹਿਲਾਂ ਤੱਕ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕਾਫੀ ਗੰਭੀਰਤਾ ਵਰਤੀ ਜਾਂਦੀ ਸੀ ਪਰ ਹੁਣ ਜਿਉਂ-ਜਿਉਂ ਇਸ ਵਾਇਰਸ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ ਤਿਉਂ-ਤਿਉਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਵੀ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ। ਸਿਹਤ ਵਿਭਾਗ ਅਤੇ ਸਰਕਾਰ ਦੇ ਨਵੇਂ ਨਿਯਮਾਂ ਤਹਿਤ ਹੁਣ ਪਾਜ਼ੇਟਿਵ ਮਰੀਜ਼ਾਂ ਨੂੰ ਵੀ ਉਨ੍ਹਾਂ ਦੇ ਘਰਾਂ 'ਚ ਆਈਸੋਲੇਟ ਕੀਤਾ ਜਾ ਸਕੇਗਾ।
ਅਜਿਹਾ ਹੀ ਪਿਛਲੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਗਏ ਕੌਂਸਲਰ ਪੁੱਤਰ ਅਨਮੋਲ ਗਰੋਵਰ ਨਾਲ ਹੋਇਆ, ਜਿਨ੍ਹਾਂ ਨੂੰ ਮੰਗਲਵਾਰ ਘਰ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੋਮਵਾਰ ਆਈ ਟੈਸਟ ਰਿਪੋਰਟ 'ਚ ਅਨਮੋਲ ਗਰੋਵਰ ਨੂੰ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਸੀ ਅਤੇ ਉਨ੍ਹਾਂ ਨੂੰ ਸਿਵਲ ਹਸਪਤਾਲ ਲਿਜਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਸਥਿਤ ਕੋਵਿਡ-19 ਵਾਰਡ ਵਿਖੇ ਲਿਜਾਇਆ ਗਿਆ ਸੀ, ਉਥੇ ਉਨ੍ਹਾਂ ਨੂੰ ਰਾਤ ਰੱਖਿਆ ਗਿਆ ਪਰ ਮੰਗਲਵਾਰ ਕਾਗਜ਼ੀ ਫਾਰਮੈਲਿਟੀ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ, ਜਿੱਥੇ ਉਨ੍ਹਾਂ ਨੂੰ ਇਕ ਹਫਤਾ ਵੱਖਰਾ ਹੀ ਰਹਿਣਾ ਪਵੇਗਾ।
ਦਿਓਰ ਦੀ ਸ਼ਰਮਨਾਕ ਕਰਤੂਤ, ਭਾਬੀ ਦੀਆਂ ਖਿੱਚੀਆਂ ਅਸ਼ਲੀਲ ਤਸਵੀਰਾਂ
NEXT STORY