ਜਲੰਧਰ (ਰੱਤਾ) — ਜਲੰਧਰ 'ਚ ਫੈਲੇ ਕੋਰੋਨਾ ਦੀ ਦਹਿਸ਼ਤ ਦਰਮਿਆਨ ਕੁਝ ਰਾਹਤ ਭਰੀ ਖਬਰ ਮਿਲੀ ਹੈ। ਰਾਹਤ ਭਰੀ ਖਬਰ ਹੈ ਕਿ 221 ਲੋਕਾਂ ਦੀਆਂ ਕੋਰੋਨਾ ਟੈਸਟ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਵਿਖੇ 261 ਲੋਕਾਂ ਦੇ ਕੋਰੋਨਾ ਦੇ ਟੈਸਟ ਕੀਤੇ ਗਏ ਸਨ, ਜਿਨ੍ਹਾਂ 'ਚੋਂ 221 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਜਦਕਿ ਬਾਕੀ ਰਹਿੰਦੇ ਲੋਕਾਂ ਦੀ ਰਿਪੋਰਟਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।
ਇਥੇ ਦੱਸਣਯੋਗ ਹੈ ਕਿ ਜਲੰਧਰ 'ਚ ਕੋਰੋਨਾ ਵਾਇਰਸ ਨੇ ਬਸਤੀ ਦਾਨਿਸ਼ਮੰਦਾ ਤੋਂ ਬਾਅਦ ਹੁਣ ਬਸਤੀ ਗੁਜ਼ਾਂ 'ਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਬੀਤੇ ਦਿਨ 4 ਪਾਜ਼ੀਟਿਵ ਕੇਸ ਬਸਤੀ ਗੁਜ਼ਾਂ ਦੇ ਹੀ ਪਾਏ ਗਏ ਸਨ, ਜਿਨ੍ਹਾਂ 'ਚ ਸੰਤੋਸ਼ ਸੂਰੀ (65), ਅਨੀਸ਼ਾ ਸੂਰੀ (36), ਪ੍ਰਣਯ (5), ਅਮਿਤ ਸੂਰੀ (38) ਸ਼ਾਮਲ ਹਨ। ਇਸ ਦੇ ਇਲਾਵਾ ਇਕ ਪਾਜ਼ੀਟਿਵ ਕੇਸ ਭਗਤ ਸਿੰਘ ਕਾਲੋਨੀ ਦਾ ਪਾਇਆ ਗਿਆ ਸੀ। ਸ਼ਹੀਦ ਭਗਤ ਸਿੰਘ ਦੇ ਰਹਿਣ ਵਾਲੇ ਸੁਨੀਲ ਟੰਡਨ (60) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਇਸ ਦੇ ਇਲਾਵਾ ਬੀਤੇ ਦਿਨ ਰਾਮਾਮੰਡੀ ਸਥਿਤ ਜੌਹਲ ਹਸਪਤਾਲ 'ਚ ਜ਼ੇਰੇ ਇਲਾਜ ਸਹਿਦੇਵ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਦੀ ਦੁਪਹਿਰ ਬਾਅਦ 'ਚ ਕੋਰੋਨਾ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ। ਇਸ ਦੀ ਪੁਸ਼ਟੀ ਡਾ. ਬੀ. ਐੱਸ. ਜੌਹਲ ਵੱਲੋਂ ਕੀਤੀ ਗਈ ਸੀ।
ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 313 ਤੱਕ ਪੁੱਜਾ
ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 69, ਮੋਹਾਲੀ 'ਚ 63, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 20, ਲੁਧਿਆਣਾ 'ਚ 18, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 2, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਖੂਨ ਬਣਿਆ ਪਾਣੀ, 4 ਕਨਾਲਾ ਜ਼ਮੀਨ ਦੀ ਵੰਡ ਪਿੱਛੇ ਸਕਾ ਭਰਾ ਵੱਢਿਆ
NEXT STORY