ਜਲੰਧਰ (ਵਿਕਰਮ,ਰੱਤਾ)— ਜਲੰਧਰ ਦੇ ਕੋਰੋਨਾ ਦੇ ਵੱਧਦੇ ਕਹਿਰ ਦਰਮਿਆਨ ਵੱਡੀ ਰਾਹਤ ਦੀ ਖਬਰ ਮਿਲੀ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਮੇਅਰ ਜਗਦੀਸ਼ ਰਾਜਾ ਦੇ ਓ. ਐੱਸ. ਡੀ. ਹਰਪ੍ਰੀਤ ਵਾਲੀਆ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ਸਮੇਤ 8 ਕੋਰੋਨਾ ਪੀੜਤਾਂ ਦੀਆਂ ਰਿਪੋਰਟਾਂ ਨੈਗੇਟਿਵ ਪਾਈਆਂ ਗਈਆਂ ਹਨ। ਕੋਰੋਨਾ 'ਤੇ ਫਤਿਹ ਹਾਸਲ ਕਰਨ ਤੋਂ ਬਾਅਦ ਇਨ੍ਹਾਂ 8 ਪੀੜਤਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਥੇ ਦੱਸ ਦੇਈਏ ਕਿ ਇਕ ਪਾਸੇ ਜਿੱਥੇ ਜਲੰਧਰ 'ਚ ਅੱਜ 8 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੰਦੇ ਹੋਏ ਫਤਿਹ ਹਾਸਲ ਕੀਤੀ ਹੈ, ਉਥੇ ਹੀ ਅੱਜ ਜਲੰਧਰ 'ਚੋਂ 7 ਹੋਰ ਕੋਰੋਨਾ ਦੇ ਪਾਜ਼ੇਟਿਵ ਕੇਸ ਵੀ ਪਾਏ ਗਏ ਹਨ, ਜਿਸ ਨਾਲ ਹੁਣ ਜ਼ਿਲਾ ਜਲੰਧਰ 'ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 206 ਤੱਕ ਪਹੁੰਚ ਗਈ ਹੈ।
ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 43,86,821 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,95,072 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 16,29,977 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 77729 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2535 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1960 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਵਿਦੇਸ਼ਾਂ ਤੋਂ ਆਏੇ ਲੋਕਾਂ ਨੂੰ ਹੋਟਲਾਂ 'ਚ ਇਕਾਂਤਵਾਸ ਕਰਨ ਲਈ ਐਡਵਾਇਜ਼ਰੀ ਜਾਰੀ
NEXT STORY