ਜਲੰਧਰ (ਦੀਪਕ, ਵਰੁਣ))— ਜਲੰਧਰ 'ਚ ਲੱਗੇ ਕਰਫਿਊ ਵਿਚਾਲੇ ਇਥੋਂ ਦੀ ਬਸਤੀ ਬਾਵਾ ਖੇਲ ਸਥਿਤ ਨਿਊ ਰਾਜ ਨਗਰ 'ਚ ਸੀ. ਆਈ. ਏ. ਸਟਾਫ-1 ਵੱਲੋਂ ਪੁਲਸ ਪਾਰਟੀ ਸਮੇਤ ਇਕ ਘਰ 'ਚ ਛਾਪਾਮਾਰੀ ਕਰਕੇ ਵੱਡੀ ਮਾਤਰਾ 'ਚ ਸ਼ਰਾਬ ਦੀਆਂ ਦਾ ਜਖੀਰਾ ਬਰਾਮਦ ਕੀਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਗੁਪਤ ਸੂਚਨਾ ਦੇ ਆਧਾਰ 'ਤੇ ਸੀ. ਆਈ. ਏ. ਸਟਾਫ-1 ਦੇ ਇੰਚਾਰਜ ਹਰਮਿੰਦਰ ਸਿੰਘ ਨੇ ਹੈੱਡ ਕਾਂਸਟੇਬਲ ਨਿਤਿਨ ਸ਼ਰਮਾ ਅਤੇ ਹੋਰ ਪੁਲਸ ਪਾਰਟੀ ਦੇ ਨਾਲ ਘਰ 'ਚ ਰੇਡ ਕੀਤੀ। ਛਾਪੇਮਾਰੀ ਦੌਰਾਨ ਉਕਤ ਘਰ 'ਚੋਂ 316 ਦੇ ਕਰੀਬ ਵੱਖ-ਵੱਖ ਬਰਾਂਡਾਂ ਦੀਆਂ ਸ਼ਰਾਬ ਦੀਆਂ ਨਾਜਾਇਜ਼ ਪੇਟੀਆਂ ਬਰਾਮਦ ਕੀਤੀਆਂ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਉਕਤ ਘਰ ਕਿਰਾਏ 'ਤੇ ਲਿਆ ਗਿਆ ਸੀ। ਉਕਤ ਸ਼ਰਾਬ ਰਾਜੂ ਨਾਂ ਦੇ ਵਿਅਕਤੀ ਦੀ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਮੌਕੇ 'ਤੇ ਤਿੰਨ ਕਰਿੰਦਿਆਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਿਤ ਕੁਮਾਰ, ਅੰਕਿਤ ਤੇ ਰਾਮ ਸੇਵਕ ਵਜੋਂ ਹੋਈ ਹੈ, ਜੋਕਿ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਸਾਰੀ ਸ਼ਰਾਬ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਵਾਂਸ਼ਹਿਰ ਪੂਰੇ ਦੇਸ਼ ਲਈ ਬਣਿਆ ਮਿਸਾਲ, 'ਕੋਰੋਨਾ' ਦਾ ਇੰਝ ਕੀਤਾ ਸਫਾਇਆ
ਜਗਬਾਣੀ ਸਾਹਿਤ ਵਿਸ਼ੇਸ਼ : ਪੰਜਾਬ ਦੇ ਦੁਆਬੇ ਖਿੱਤੇ ਦਾ ਲੋਕ ਨਾਇਕ ਕਰਮਾ ਡਾਕੂ
NEXT STORY