ਜਲੰਧਰ (ਚੋਪੜਾ)— ਜ਼ਿਲਾ ਜਲੰਧਰ ਕਾਂਗਰਸ ਨਾਰਥ ਬਲਾਕ ਦੇ ਪ੍ਰਧਾਨ ਦੀਪਕ ਸ਼ਰਮਾ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ। 37 ਦਿਨਾਂ ਬਾਅਦ ਉਨ੍ਹਾਂ ਨੂੰ ਵੀਰਵਾਰ ਸਿਵਲ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ। ਦੀਪਕ ਨੇ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਜੰਗ ਦਵਾਈ ਨਾਲ ਨਹੀਂ ਸਗੋਂ ਸਾਰਿਆਂ ਦੀਆਂ ਦੁਆਵਾਂ ਨਾਲ ਜਿੱਤੀ ਜਾਂਦੀ ਹੈ। ਇਸ ਮਹਾਮਾਰੀ ਤੋਂ ਡਰਨ ਦੀ ਬਿਲਕੁਲ ਜ਼ਰੂਰਤ ਨਹੀਂ ਹੈ। ਤੁਹਾਨੂੰ ਸਿਰਫ ਹੌਸਲਾ ਰੱਖ ਕੇ ਇਸ ਦਾ ਮੁਕਾਬਲਾ ਕਰਨਾ ਹੋਵੇਗਾ।
ਦੀਪਕ ਨੇ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਕਸ਼ਮੀਰੀ ਲਾਲ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਵਿਧਾਇਕ ਬਾਵਾ ਹੈਨਰੀ, ਮੈਡੀਕਲ ਸਟਾਫ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਿਤਾ ਦੀ ਮੌਤ ਤੋਂ ਬਾਅਦ ਸਾਰੇ ਲੋਕਾਂ ਨੇ ਮੈਨੂੰ ਹਿੰਮਤ ਦਿੱਤੀ, ਨਹੀਂ ਤਾਂ ਮੈਂ ਪੂਰੀ ਤਰ੍ਹਾਂ ਨਾਲ ਟੁੱਟ ਗਿਆ ਸੀ। ਮੈਂ ਕੋਰੋਨਾ ਵਾਇਰਸ ਨੂੰ ਹਰਾ ਦਿੱਤਾ ਹੈ ਪਰ ਲੋਕਾਂ ਨੂੰ ਅਹਿਤਿਆਤ ਵਰਤਦੇ ਹੋਏ ਸਿਹਤ ਵਿਭਾਗ ਵੱਲੋਂ ਜਾਰੀ ਗਾਈਡਲਾਈਨਾਂ ਦੀ ਪਾਲਣਾ ਕਰਦੇ ਹੋਏ ਜ਼ਿਲਾ ਪ੍ਰਸ਼ਾਸਨ ਨੂੰ ਇਸ ਲੜਾਈ ਵਿਚ ਸਹਿਯੋਗ ਦੇਣਾ ਹੋਵੇਗਾ।
ਕੀ ਹੈ Y2K ਸੰਕਟ? ਜਿਸਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਸੀ ਜ਼ਿਕਰ (ਵੀਡੀਓ)
NEXT STORY