ਜਲੰਧਰ (ਰੱਤਾ)— ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦਰਮਿਆਨ ਜ਼ਿਲ੍ਹਾ ਜਲੰਧਰ ਤੋਂ ਕੁਝ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਅੱਜ 336 ਲੋਕਾਂ ਦੀਆਂ ਕੋਰੋਨਾ ਜਾਂਚ ਲਈ ਭੇਜੀਆਂ ਗਈਆਂ ਰਿਪੋਰਟਾਂ ਨੈਗੇਟਿਵ ਮਿਲੀਆਂ ਹਨ। ਇਨ੍ਹਾਂ 'ਚ ਜ਼ਿਆਦਾਤਰ ਲੋਕ ਨਕੋਦਰ ਅਤੇ ਫਿਲੌਰ ਦੇ ਦੱਸੇ ਜਾ ਰਹੇ ਹਨ। ਇਸ ਦੇ ਇਲਾਵਾ ਕੁਝ ਸ਼ੱਕੀ ਮਰੀਜ਼ ਵੀ ਸ਼ਾਮਲ ਹਨ, ਜੋ ਬੀਤੇ ਦਿਨੀ ਵਿਦੇਸ਼ ਤੋਂ ਵਾਪਸ ਪਰਤੇ ਸਨ।
ਸ਼ਨੀਵਾਰ 810 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 91 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਵੱਲੋਂ ਪ੍ਰੈੱਸ ਨੂੰ ਜਾਰੀ ਕੀਤੀ ਗਈ ਲਿਸਟ ਮੁਤਾਬਕ ਸ਼ਨੀਵਾਰ ਨੂੰ 810 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾਪਾਜ਼ੇਟਿਵ ਰੋਗੀਆਂ 'ਚੋਂ 91 ਹੋਰਾਂ ਨੂੰ ਛੁੱਟੀ ਮਿਲੀ ਸੀ। ਸਿਹਤ ਮਹਿਕਮੇ ਨੇ 1020 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ, ਜਦੋਂਕਿ ਮਹਿਕਮੇ ਨੂੰ ਅਜੇ 1131 ਸੈਂਪਲਾਂ ਦੀ ਰਿਪੋਰਟ ਦੀ ਉਡੀਕ ਹੈ।
ਜਲੰਧਰ ਦੇ ਤਾਜ਼ਾ ਹਾਲਾਤ
ਕੁਲ ਸੈਂਪਲ-33497
ਨੈਗੇਟਿਵ ਆਏ-30502
ਪਾਜ਼ੇਟਿਵ-1591
ਡਿਸਚਾਰਜ ਹੋਏ 992
ਮੌਤਾਂ ਹੋਈਆਂ-32
ਐਕਟਿਵ ਕੇਸ-567
ਜ਼ਿਲ੍ਹਾ ਸੰਗਰੂਰ ਦੀ ਹੱਦ ਅੰਦਰ ਖੂਹ ਤੇ ਬੋਰ ਪੁੱਟਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
NEXT STORY