ਜਲੰਧਰ (ਰੱਤਾ)— ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦਰਮਿਆਨ ਜ਼ਿਲ੍ਹਾ ਜਲੰਧਰ ਤੋਂ ਕੁਝ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਅੱਜ ਹੁਣ ਤੱਕ 465 ਲੋਕਾਂ ਦੀਆਂ ਕੋਰੋਨਾ ਜਾਂਚ ਲਈ ਭੇਜੀਆਂ ਗਈਆਂ ਰਿਪੋਰਟਾਂ ਨੈਗੇਟਿਵ ਹਾਸਲ ਹੋਈਆਂ ਹਨ।
ਇਥੇ ਦੱਸ ਦੇਈਏ ਕਿ ਕੱਲ੍ਹ 63 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਸੀ। ਸਿਹਤ ਮਹਿਕਮੇ ਮੁਤਾਬਕ ਜ਼ਿਲ੍ਹੇ 'ਚ ਇਸ ਸਮੇਂ 581 ਐਕਟਿਵ ਕੇਸ ਹਨ, ਜਿਨ੍ਹਾਂ 'ਚੋਂ 108 ਜ਼ਿਲ੍ਹਾ ਪ੍ਰਸ਼ਾਸਨ ਤੋਂ ਆਗਿਆ ਲੈ ਕੇ ਆਪਣੇ ਘਰਾਂ 'ਚ ਆਈਸੋਲੇਟ ਹਨ, ਜਦਕਿ 87 ਸਿਵਲ ਹਸਪਤਾਲ 'ਚ, 200 ਮੈਰੀਟੋਰੀਅਸ ਸਕੂਲ 'ਚ, 72 ਮਿਲਟਰੀ ਹਸਪਤਾਲ 'ਚ, 30 ਬੀ. ਐੱਸ. ਐੱਫ. ਹਸਪਤਾਲ 'ਚ, 12 ਆਈ. ਐੱਮ. ਏ. ਸ਼ਾਹਕੋਟ ਸਥਿਤ ਹਸਪਤਾਲ 'ਚ, 7 ਲੁਧਿਆਣਾ ਦੇ ਹਸਪਤਾਲਾਂ 'ਚ, 1 ਪੀ. ਜੀ.ਆਈ. ਚੰਡੀਗੜ੍ਹ 'ਚ, 1 ਅੰਿਮ੍ਰਤਸਰ ਦੇ ਹਸਪਤਾਲ 'ਚ ਦਾਖਲ ਹੈ ਅਤੇ 63 ਮਰੀਜ਼ਾਂ ਨੂੰ ਘਰਾਂ 'ਚ ਸ਼ਿਫਟ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ: 3 ਭੈਣਾਂ ਦੀ ਰੌਂਗਟੇ ਖੜ੍ਹੇ ਕਰ ਦੇਣ ਵਾਲੀ ਦਾਸਤਾਨ, ਮਤਰੇਈ ਮਾਂ ਨੇ ਵਾਲਾਂ ਤੋਂ ਫੜ ਘੜੀਸਦੇ ਹੋਏ ਕੱਢਿਆ ਘਰੋਂ ਬਾਹਰ
ਐਤਵਾਰ ਨੂੰ 799 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 49 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਵੱਲੋਂ ਪ੍ਰੈੱਸ ਨੂੰ ਜਾਰੀ ਕੀਤੀ ਗਈ ਲਿਸਟ ਮੁਤਾਬਕ ਐਤਵਾਰ ਨੂੰ 799 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 49 ਹੋਰਾਂ ਨੂੰ ਛੁੱਟੀ ਮਿਲ ਗਈ ਸੀ। ਸਿਹਤ ਮਹਿਕਮੇ ਨੇ 304 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।
ਇਹ ਵੀ ਪੜ੍ਹੋ: ਪ੍ਰੀਤਮ ਸਿੰਘ ਦੇ ਪਰਿਵਾਰ ਨੇ ਅਸਥੀਆਂ ਲੈਣ ਤੋਂ ਕੀਤਾ ਇਨਕਾਰ, ਹਾਈਕੋਰਟ 'ਚ 'ਰਿਟ' ਕਰਨਗੇ ਦਾਇਰ
ਜਲੰਧਰ ਦੇ ਤਾਜ਼ਾ ਹਾਲਾਤ
ਕੁਲ ਸੈਂਪਲ-33801
ਨੈਗੇਟਿਵ ਆਏ-31301
ਪਾਜ਼ੇਟਿਵ ਆਏ-1654
ਡਿਸਚਾਰਜ ਹੋਏ ਮਰੀਜ਼-1041
ਮੌਤਾਂ ਹੋਈਆਂ-32
ਐਕਟਿਵ ਕੇਸ 581
ਖ਼ਤਰਨਾਕ ਗੈਂਗਸਟਰ ਨੀਟਾ ਦਿਓਲ ਵਲੋਂ ਜੇਲ 'ਚ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼
NEXT STORY