ਜਲੰਧਰ/ਲੁਧਿਆਣਾ (ਰੱਤਾ,ਸਹਿਗਲ) — ਕੋਰੋਨਾ ਵਾਇਰਸ ਦੇ ਕਾਰਨ ਜਲੰਧਰ ਦੇ ਇਕ ਹੋਰ ਮਰੀਜ਼ ਨੇ ਲੁਧਿਆਣਾ ਦੇ ਡੀ. ਐੱਮ. ਸੀ. ’ਚ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 9 ਤੱਕ ਪਹੁੰਚ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਸਥਾਨਕ ਟੈਗੋਰ ਨਗਰ ਦੇ ਰਹਿਣ ਵਾਲੇ 64 ਸਾਲਾ ਮਹਿੰਦਰ ਪਾਲ ਕਪੂਰ ਨੂੰ ਸਿਹਤ ਜ਼ਿਆਦਾ ਖਰਾਬ ਹੋਣ ਕਰਕੇ 1 ਜੂਨ ਨੂੰ ਐੱਸ. ਜੀ. ਐੱਲ. ਹਸਪਤਾਲ ਤੋਂ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਰੈਫਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਦੇਰ ਰਾਤ ਮਰੀਜ਼ ਨੇ ਦਮ ਤੋੜ ਦਿੱਤਾ। ਇਸ ਦੀ ਪੁਸ਼ਟੀ ਸਿਵਲ ਸਰਜਨ ਰਾਜੇਸ਼ ਬੱਗਾ ਨੇ ਕੀਤੀ ਹੈ। ਉਕਤ ਵਿਅਕਤੀ ਦੀ ਬੀਤੇ ਦਿਨ ਹੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਉਕਤ ਮਰੀਜ਼ ਸ਼ੂਗਰ ਦੀ ਬੀਮਾਰੀ ਨਾਲ ਵੀ ਪੀੜਤ ਸੀ।
ਇਥੇ ਦੱਸਣਯੋਗ ਹੈ ਕਿ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਆਲਮ ਇਹ ਹੀ ਕਿ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆ ਰਹੇ ਹਨ। ਜਲੰਧਰ 'ਚ ਹੁਣ ਤੱਕ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 265 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 9 ਮਰੀਜ਼ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਡਰੱਗ ਸਮੱਗਲਿੰਗ ਮਾਮਲੇ 'ਚ ਦਿੱਲੀ ਪੁਲਸ ਨੇ ਹੁਸ਼ਿਆਰਪੁਰ 'ਚ ਮਾਸਟਰਮਾਇੰਡ ਨੂੰ ਕੀਤਾ ਗ੍ਰਿਫਤਾਰ
ਪੁਲਸ ਕੱਟਦੀ ਰਹੀ ਚਾਲਾਨ, ਟਰਾਲੇ ਨੇ ਸਾਈਕਲ ਚਾਲਕ ਨੂੰ ਉਤਾਰਿਆ ਮੌਤ ਦੇ ਘਾਟ
NEXT STORY