ਜਲੰਧਰ (ਰੱਤਾ)— ਜਲੰਧਰ 'ਚ ਵੱਧਦੇ ਕੋਰੋਨਾ ਦੇ ਕਹਿਰ ਦਰਮਿਆਨ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਸਿਵਲ ਹਸਪਤਾਲ 'ਚ ਦਾਖਲ ਰਜਨੀ ਨਾਂ ਦੀ ਮਹਿਲਾ ਨੇ ਕੋਰੋਨਾ ਖਿਲਾਫ ਜੰਗ ਜਿੱਤ ਲਈ ਹੈ। ਦੱਸਣਯੋਗ ਹੈ ਕਿ ਨੀਲਾ ਮਹਿਲ ਦੀ ਰਹਿਣ ਵਾਲੀ ਰਜਨੀ ਨੂੰ ਬੀਤੇ ਦਿਨੀਂ ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਸਿਵਲ ਹਸਪਤਾਲ 'ਚ ਦਾਖਲ ਕੀਤਾ ਗਿਆ ਸੀ। ਅੱਜ ਉਸ ਦੀ ਰਿਪੋਰਟ ਪਾਜ਼ੇਟਿਵ ਆਉਣ ਅਤੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਤੋਂ ਬਾਅਦ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਅੱਜ ਇਸ ਮਰੀਜ਼ ਦੇ ਠੀਕ ਹੋਣ ਤੋਂ ਬਾਅਦ ਹੁਣ ਜਲੰਧਰ 'ਚ ਠੀਕ ਹੋਏ ਮਰੀਜ਼ਾਂ ਦਾ ਅੰਕੜਾ 25 ਤੱਕ ਪਹੁੰਚ ਗਿਆ ਹੈ ਜਦਕਿ 6 ਲੋਕ ਕੋਰੋਨਾ ਖਿਲਾਫ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਜਲੰਧਰ 'ਚ ਹੁਣ ਤੱਕ 187 ਕੇਸ ਪਾਜ਼ੇਟਿਵ ਪਾਏ ਹਨ।
'ਕੋਰੋਨਾ' ਕਾਰਨ ਜਲੰਧਰ 'ਚ 6ਵੀਂ ਮੌਤ, ਲੁਧਿਆਣਾ ਦੇ CMC 'ਚ ਬਜ਼ੁਰਗ ਨੇ ਤੋੜਿਆ ਦਮ
ਅੱਜ ਜਲੰਧਰ 'ਚ ਇਸ ਮਰੀਜ਼ ਨੂੰ ਕੋਰੋਨਾ ਕਰਕੇ ਗੁਆਉਣੀ ਪਈ ਆਪਣੀ ਜਾਨ
ਉਥੇ ਹੀ ਦੂਜੇ ਪਾਸੇ ਜਲੰਧਰ 'ਚ ਕੋਰੋਨਾ ਵਾਇਰਸ ਦੇ ਕਾਰਨ ਅੱਜ 6ਵੀਂ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਮਕਸੂਦਾਂ ਦੇ ਪਿੰਡ ਕਬੂਲਪੁਰ ਦੇ ਰਹਿਣ ਵਾਲੇ ਦਰਸ਼ਨ ਸਿੰਘ (91) ਨੇ ਲੁਧਿਆਣਾ ਦੇ ਸੀ. ਐੱਮ. ਸੀ. 'ਚ ਅੱਜ ਦਮ ਤੋੜ ਦਿੱਤਾ। ਦੱਸ ਦੇਈਏ ਕਿ ਉਕਤ ਵਿਅਕਤੀ ਦੀ ਬੀਤੇ ਦਿਨ ਹੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਸਿਹਤ ਜ਼ਿਆਦਾ ਖਰਾਬ ਹੋਣ ਦੇ ਚਲਦਿਆਂ ਉਸ ਨੂੰ ਕਿਡਨੀ ਹਸਪਤਾਲ ਤੋਂ ਲੁਧਿਆਣਾ ਦੇ ਸੀ. ਐੱਮ. ਸੀ. ਹਸਪਤਾਲ 'ਚ ਸ਼ਿਫਟ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਸੰਗਰੂਰ 'ਚ ਖੌਫਨਾਕ ਵਾਰਦਾਤ, ਕਿਰਚ ਮਾਰ ਕੇ ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
ਦੁਨੀਆ ਭਰ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 41 ਲੱਖ ਤੋਂ ਪਾਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 41,45,620 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤੱਕ ਵਿਸ਼ਵ 'ਚ 2,81,921 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 14,62, 576 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤਕ ਲਗਭਗ 65021 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ ਜਦਕਿ ਦੇਸ਼ 'ਚ ਹੁਣ ਤਕ 2153 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਹੁਣ ਤਕ ਕੋਰੋਨਾ ਦੇ 1800 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 32 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: ਮੰਤਰੀਆਂ ਅਤੇ ਅਫਸਰਸ਼ਾਹੀ ਵਿਚਾਲੇ ਹੋਏ ਵਿਵਾਦ 'ਤੇ ਬੋਲੇ ਮਜੀਠੀਆ, ਮੰਗੀ ਸੀ. ਬੀ. ਆਈ. ਜਾਂਚ
ਕੋਰੋਨਾ ਵਾਇਰਸ : ਸ਼ਰਧਾਲੂਆਂ ਨੂੰ ਕਲੰਕਿਤ ਨਾਂ ਕਰੋ
NEXT STORY