ਜਲੰਧਰ (ਰੱਤਾ)— ਜਲੰਧਰ 'ਚ ਇਕ ਹੋਰ ਕੋਰੋਨਾ ਪਾਜ਼ੇਟਿਵ ਕੇਸ ਮਿਲਣ ਦੀ ਸੂਚਨਾ ਮਿਲੀ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਜਵਾਲਾ ਨਗਰ ਮਕਸੂਦਾਂ ਦੀ ਰਹਿਣ ਵਾਲੀ 46 ਸਾਲਾ ਮਹਿਲਾ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਇਥੇ ਦੱਸ ਦੇਈਏ ਕਿ ਅੱਜ ਦੇ ਮਿਲੇ ਇਸ ਕੋਰੋਨਾ ਪਾਜ਼ੀਟਿਵ ਕੇਸ ਨੂੰ ਮਿਲਾ ਕੇ ਹੁਣ ਜਲੰਧਰ 'ਚ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 79 ਹੋ ਗਈ ਹੈ ਜਦਕਿ ਜਲੰਧਰ 'ਚ ਕੋਰੋਨਾ ਦੇ ਕਾਰਨ ਤਿੰਨ ਲੋਕ ਮੌਤ ਦੇ ਮੂੰਹ 'ਚ ਵੀ ਜਾ ਚੁੱਕੇ ਹਨ। ਜਲੰਧਰ 'ਚ ਲਗਾਤਾਰ ਵਧਦੇ ਕੇਸਾਂ ਨੂੰ ਲੈ ਕੇ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ।
ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 338 ਤੱਕ ਪਹੁੰਚਿਆ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 338 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ 79, ਮੋਹਾਲੀ 'ਚ 64, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 22, ਲੁਧਿਆਣਾ 'ਚ 18, ਅੰਮ੍ਰਿਤਸਰ 'ਚ 14, ਮਾਨਸਾ 'ਚ 13, ਪਟਿਆਲਾ 'ਚ 61, ਹੁਸ਼ਿਆਰਪੁਰ 'ਚ 8, ਤਰਨਾਰਨ 8 ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 3 ਕਪੂਰਥਲਾ 3, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 19 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਵਿਕਲਾਂਗ ਪ੍ਰਤੀ ਸਮਾਜ ਦੇ ਰਵਈਏ ਨੂੰ ਬਦਲਣ ਦੀ ਜ਼ਰੂਰਤ
NEXT STORY