ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦੇ ਕਹਿਰ 'ਚ ਠੱਲ੍ਹ ਨਹੀਂ ਪੈ ਰਹੀ ਹੈ। ਅੱਜ ਫਿਰ ਤੋਂ ਜਲੰਧਰ 'ਚ ਇਕ ਨਵਾਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਈਸ਼ਵਰ ਕਾਲੋਨੀ ਬਸਤੀ ਸ਼ੇਖ ਦੀ ਰਹਿਣ ਵਾਲੀ 60 ਸਾਲਾ ਮਹਿਲਾ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 198 ਤੱਕ ਪਹੁੰਚ ਗਿਆ ਹੈ ਜਦਕਿ ਇਨ੍ਹਾਂ 'ਚੋਂ 6 ਲੋਕ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ ਅਤੇ 26 ਕੋਰੋਨਾ ਪੀੜਤ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 42,96,016 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,89,053 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 15,45,550 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 70756 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2293 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1966 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਬੱਚਿਆਂ ਅਤੇ ਬਾਲਗਾਂ ਵਿਚ ਕੋਰੋਨਾ ਵਾਇਰਸ ਦਾ ਹੈ ਵਧੇਰੇ ਖਤਰਾ (ਵੀਡੀਓ)
NEXT STORY