ਜਲੰਧਰ (ਰੱਤਾ, ਵਿਕਰਮ)— ਜਲੰਧਰ 'ਚ ਵੀਰਵਾਰ ਨੂੰ ਫਿਰ ਇਕ ਕੋਰੋਨਾ ਦਾ ਪਾਜ਼ੀਟਿਵ ਕੇਸ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਪੁਸ਼ਟੀ ਕਰਨਬੀਰ ਸਿੰਘ ਸਿੱਧੂ ਮੁੱਖ ਸਕੱਤਰ ਪੰਜਾਬ ਵੱਲੋਂ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਜਵਾਲਾ ਨਗਰ ਦੀ ਰਹਿਣ ਵਾਲੀ 65 ਸਾਲਾ ਮਹਿਲਾ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ ਜਦਕਿ 49 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਇਥੇ ਦੱਸ ਦੇਈਏ ਕਿ ਬੀਤੇ ਦਿਨ ਵੀ 196 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਸੀ ਜਦਕਿ ਬਾਕੀ ਰਹਿੰਦੇ ਸ਼ੱਕੀ ਮਰੀਜ਼ਾਂ ਦੀ ਸਿਹਤ ਵਿਭਾਗ ਨੂੰ ਅੱਜ ਮਿਲੀ ਹੈ।ਦੱਸਣਯੋਗ ਹੈ ਕਿ ਅੱਜ ਮਿਲੇ ਇਕ ਪਾਜ਼ੀਟਿਵ ਕੇਸ ਦੇ ਨਾਲ ਜਲੰਧਰ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 54 ਤੱਕ ਪਹੁੰਚ ਗਈ ਹੈ। ਇਹ ਸਾਰੇ ਪਾਜ਼ੀਟਿਵ ਕੇਸ ਇਕ-ਦੂਜੇ ਦੇ ਸੰਪਰਕ 'ਚ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ : ਜਲੰਧਰ: CIA ਸਟਾਫ -1 ਨੇ ਘਰ 'ਚ ਕੀਤੀ ਰੇਡ, ਵੱਡੀ ਮਾਤਰਾ 'ਚ ਫੜਿਆ ਸ਼ਰਾਬ ਦਾ ਜਖੀਰਾ
ਜਲੰਧਰ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਸ਼ਹਿਰ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਪਾਜ਼ੀਟਿਵ ਕੇਸਾਂ ਦੀ ਗਿਣਤੀ 'ਚ ਕਮੀ ਨਾ ਆਉਣ ਕਰਕੇ ਸ਼ਹਿਰਵੀਆਂ ਨੂੰ ਕਰਫਿਊ 'ਚ ਢਿੱਲ ਮਿਲਣ ਦੀ ਸੰਭਾਵਨਾ ਵੀ ਖਤਮ ਹੋ ਗਈ ਹੈ। ਇਸ ਦਾ ਕਾਰਨ ਇਹ ਹੈ ਕਿ ਸੂਬੇ 'ਚ ਦੂਜੇ ਨੰਬਰ 'ਤੇ ਜਲੰਧਰ ਹੁਣ ਦੇਸ਼ 'ਚੋਂ 59 ਹਾਟ ਸਪਾਟ ਸੈਂਟਰਸ 'ਚ ਸ਼ਾਮਲ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਕੈਪਟਨ ਤੇ ਮੋਦੀ ਦੀ ਪੇਂਟਿੰਗ ਬਣਾ ਕੇ ਇਸ ਲੜਕੀ ਨੇ ਕੋਰੋਨਾ ਤੋਂ ਬਚਣ ਲਈ ਦਿੱਤਾ ਵੱਖਰਾ ਸੰਦੇਸ਼ (ਵੀਡੀਓ)
ਡਿਪਟੀ ਕਮਿਸ਼ਨਰ ਵੀ. ਕੇ. ਕੁਮਾਰ ਸ਼ਰਮਾ ਵੱਲੋਂ 26 ਅਪ੍ਰੈਲ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਫਿਰ ਹਾਲਾਤ 'ਚ ਸੁਧਾਰ ਨੂੰ ਦੇਖਦੇ ਹੋਏ ਢਿੱਲ ਦੇਣ 'ਤੇ ਵਿਚਾਰ ਕੀਤਾ ਜਾਵੇਗਾ। ਲੋਕ ਸਖਤੀ ਨਾਲ ਲਾਕ ਡਾਊਨ ਦਾ ਪਾਲਣ ਕਰਨ ਤਾਂਕਿ ਜਲਦੀ ਤੋਂ ਜਲਦੀ ਰਾਹਤ ਦਿੱਤੀ ਜਾ ਸਕੇ। ਇਥੇ ਦੱਸ ਦੇਈਏ ਕਿ ਜ਼ਿਲਾ ਪ੍ਰਸ਼ਾਸਨ ਨੇ ਅਤਿ ਸੰਵੇਦਨਸ਼ੀਲ ਨਿਤਾਜਮ ਨਗਰ ਅਤੇ ਬਸਤੀ ਸ਼ੇਖ ਸਮੇਤ 16 ਇਲਾਕਿਆਂ ਨੂੰ ਸੀਲ ਕੀਤਾ ਗਿਆ ਹੈ।
ਹਾਟ ਸਪਾਟ ਏਰੀਆ 'ਚ ਤਿੰਨ ਪੱਧਰੀ ਸੁਰੱਖਿਆ
ਜ਼ਿਲਾ ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਜੋ ਹਾਟ ਸਪਾਟ ਅਤੇ ਕੰਟੇਨਮੈਂਟ ਜ਼ੋਨ ਹਨ, ਉਨ੍ਹਾਂ 'ਚ ਸੁਰੱਖਿਆ ਹੋਰ ਵੀ ਸਖਤ ਕਰ ਦਿੱਤੀ ਜਾਵੇਗੀ। ਇਥੇ ਨਿਗਰਾਨੀ ਲਈ ਤਿੰਨ ਪੱਧਰੀ ਸੁਰੱਖਿਆ ਤਾਇਨਾਤ ਹੈ। ਹੈਲਥ, ਪੁਲਸ ਅਤੇ ਪ੍ਰਸ਼ਾਸਨ ਦੀਆਂ ਵੱਖ-ਵੱਖ ਟੀਮਾਂ ਲਗਾਈਆਂ ਗਈਆਂ ਹਨ। ਪ੍ਰਸ਼ਾਸਨ ਮੁਤਾਬਕ 16 ਹਾਟ ਸਪਾਟ ਅਤੇ ਕੰਟੇਨਮੈਂਟ ਜ਼ੋਨ 'ਚ ਢਿੱਲ ਨਹੀਂ ਦਿੱਤੀ ਜਾ ਸਕਦੀ। 1600 ਪੁਲਸ ਕਰਮਚਾਰੀਆਂ ਦੀ ਮਦਦ ਲਈ 1000 ਵਾਲੰਟੀਅਰਸ ਨੂੰ ਲਗਾਇਆ ਗਿਆ ਹੈ. ਇਨ੍ਹਾਂ ਨੂੰ ਪੁਲਸ ਕਰਮਚਾਰੀਆਂ ਅਤੇ ਆਮ ਜਨਤਾ ਤੋਂ ਵੱਖ ਦਿਖਾਉਣ ਲਈ ਵਿਸ਼ੇਸ਼ ਟੀ-ਸ਼ਰਟ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਨੂੰ ਪੁਲਸ ਲਾਈਨ 'ਚ ਵਿਸ਼ੇਸ ਟ੍ਰੇਨਿੰਗ ਦੇਣ ਤੋਂ ਬਾਅਦ ਪੁਲਸ ਕਰਮਚਾਰੀਆਂ ਨੂੰ ਰਾਹਤ ਦੇਣ ਲਈ ਲਗਾਇਆ ਜਾਵੇਗਾ, ਜੋਕਿ 24 ਘੰਟੇ ਡਿਊਟੀ ਨਿਭਾਅ ਰਹੇ ਹਨ।
ਇਹ ਵੀ ਪੜ੍ਹੋ : ਨਵਾਂਸ਼ਹਿਰ ਪੂਰੇ ਦੇਸ਼ ਲਈ ਬਣਿਆ ਮਿਸਾਲ, 'ਕੋਰੋਨਾ' ਦਾ ਇੰਝ ਕੀਤਾ ਸਫਾਇਆ
ਜਲੰਧਰ ਦੇ ਇਹ ਇਲਾਕੇ ਐਲਾਨੇ ਗਏ ਨੇ ਹਾਟ ਸਪਾਟ
ਜਲੰਧਰ ਦੇ ਭੀੜ-ਭਾੜ ਵਾਲੇ ਇਲਾਕੇ ਭੈਰੋ ਬਾਜ਼ਾਰ, ਮਿੱਠਾ ਬਾਜ਼ਾਰ, ਕਿਲ੍ਹਾ ਮੁਹੱਲਾ, ਅਟਾਰੀ ਬਾਜ਼ਾਰ, ਰੈਨਕ ਬਾਜ਼ਾਰ ਅਤੇ ਮਾਈ-ਹੀਰਾ ਗੇਟ ਨੂੰ ਹਾਟਸਪਾਟ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਪੁਰਾਣੀ ਸਬਜੀ ਮੰਡੀ, ਵਿਕਰਮ ਪੁਰਾ, ਚਰਨਜੀਤਪੁਰਾ ਅਤੇ ਟੈਗੋਰ ਨਗਰ ਨੂੰ ਵੀ ਇਸ ਸੂਚੀ ਵਿਚ ਰੱਖਿਆ ਗਿਆ ਹੈ। ਇਸ ਤੋਂ ਇਲਾਵਾ ਮਕਸੂਦਾਂ, ਨਿਜਾਤਮ ਨਗਰ, ਬਸਤੀ ਏਰੀਆ, ਬਸਤੀ ਦਾਨਿਸ਼ਮੰਦਾ, ਸ਼ਹੀਦ ਭਗਤ ਸਿੰਘ ਨਗਰ, ਸਹਿਬਜ਼ਾਦਾ ਅਜੀਤ ਸਿੰਘ ਨਗਰ, ਨਾਰਾਇਣ ਨਗਰ, ਪਿੰਡ ਵਿਰਕ ਦੇ ਆਸ ਪਾਸ ਦੇ ਸਾਰੇ ਇਲਾਕਿਆਂ ਨੂੰ ਇਸ 'ਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਦੇ ਕੂਲ ਰੋਡ, ਸੈਂਟਰਲ ਟਾਊਨ, ਰੇਲਵੇ ਰੋਡ ਦੇ ਨੇੜਲੇ ਇਲਾਕੇ ਦਾ ਵੀ ਨਿਰੀਖਣ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੈਪਟਨ ਦੇ ਠੇਕੇ ਖੋਲ੍ਹਣ ਦੀ ਮੰਗ 'ਤੇ ਭਖੀ ਸਿਆਸਤ, 'ਆਪ' ਅਤੇ ਅਕਾਲੀ ਦਲ ਨੇ ਚੁੱਕੇ ਸਵਾਲ
ਕੋਵਿਡ–19 ਕਾਰਨ ਲੌਕਡਾਊਨ ਦੇ ਸਮੇਂ ਦੌਰਾਨ ਦੇਸ਼ ਭਰ ’ਚ ਜ਼ਰੂਰੀ ਵਸਤਾਂ ਦੀ ਬੇਰੋਕ ਸਪਲਾਈ
NEXT STORY