ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦੀ ਲਪੇਟ 'ਚ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਦਿਨੋ-ਦਿਨ ਵਧਦਾ ਹੀ ਜਾ ਰਿਹਾ ਹੈ। ਜ਼ਿਲ੍ਹੇ 'ਚ ਬੁੱਧਵਾਰ ਨੂੰ ਫਿਰ ਕੋਰੋਨਾ ਦਾ ਉਸ ਸਮੇਂ ਵੱਡਾ ਧਮਾਕਾ ਹੋ ਗਿਆ ਜਦੋਂ ਇਥੋਂ 238 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਅਤੇ ਤਿੰਨ ਵਿਅਕਤੀਆਂ ਦੀ ਕੋਰੋਨਾ ਕਾਰਨ ਮੌਤ ਵੀ ਹੋਈ ਹੈ।
ਇਥੇ ਦੱਸ ਦੇਈਏ ਕਿ ਸਵੇਰੇ ਪਹਿਲਾਂ 52 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਸੀ ਅਤੇ ਦੁਪਹਿਰ ਨੂੰ ਫਰੀਦਕੋਟ ਮੈਡੀਕਲ ਕਾਲਜ ਤੋਂ 140 ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਮਿਲਣ ਤੋਂ ਬਾਅਦ ਸ਼ਾਮ ਨੂੰ 46 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਮ੍ਰਿਤਕ ਨਿਜ਼ਾਤਮ ਨਗਰ ਦਾ ਰਹਿਣ ਵਾਲਾ ਸੀ, ਜਿਸ ਨੇ ਇਲਾਜ ਦੌਰਾਨ ਅੱਜ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 4628 ਤੱਕ ਪਹੁੰਚ ਚੁੱਕਾ ਹੈ।
ਮੰਗਵਾਰ ਨੂੰ 263 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 68 ਨੂੰ ਮਿਲੀ ਸੀ ਛੁੱਟੀ
ਮੰਗਲਵਾਰ ਨੂੰ 263 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 68 ਹੋਰਨਾਂ ਨੂੰ ਛੁੱਟੀ ਮਿਲ ਗਈ ਸੀ। ਸਿਹਤ ਮਹਿਕਮੇ ਨੇ 1174 ਹੋਰ ਲੋਕਾਂ ਦੇ ਨਮੂਨੇ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।
ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹੀ ਹੋਈ ਪ੍ਰੇਮਿਕਾ, ਪਹਿਲੇ ਪ੍ਰੇਮੀ ਨਾਲ ਮਿਲ ਕੇ ਦੂਜੇ ਪ੍ਰੇਮੀ ਨੂੰ ਦਿੱਤੀ ਖ਼ੌਫਨਾਕ ਮੌਤ
ਕੋਰੋਨਾ ਨੂੰ ਲੈ ਕੇ ਜਲੰਧਰ ਦੇ ਤਾਜ਼ਾ ਹਾਲਾਤ
ਕੁਲ ਸੈਂਪਲ-57062
ਨੈਗੇਟਿਵ ਆਏ-51393
ਪਾਜ਼ੇਟਿਵ ਆਏ-4628
ਡਿਸਚਾਰਜ ਹੋਏ-2762
ਮੌਤਾਂ ਹੋਈਆਂ-116
ਐਕਟਿਵ ਕੇਸ-1515
ਇਹ ਵੀ ਪੜ੍ਹੋ: ਬੀਮਾਰੀ ਤੇ ਗਰੀਬੀ ਨੇ ਪਤੀ-ਪਤਨੀ ਨੂੰ ਮਰਨ ਲਈ ਕੀਤਾ ਮਜਬੂਰ, ਦੋਹਾਂ ਨੇ ਨਿਗਲਿਆ ਜ਼ਹਿਰ
ਪਤਨੀ ਨਾਲ ਲੜ ਕੇ ਪੈਟਰੋਲ ਦੀ ਬੋਤਲ ਭਰ ਅਦਾਲਤ ਪੁੱਜਾ ਵਿਅਕਤੀ, ਫਿਰ ਗੇਟ ਮੂਹਰੇ ਜੋ ਕੀਤਾ...
NEXT STORY