ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਫਿਰ ਜਿੱਥੇ ਹੁਣ ਤੱਕ 175 ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਉਥੇ ਹੀ ਇਕ ਵਿਅਕਤੀ ਦੀ ਵੀ ਕੋਰੋਨਾ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਇਥੇ ਦੱਸ ਦੇਈਏ ਕਿ ਸਵੇਰੇ ਪਹਿਲਾਂ 69 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ ਅਤੇ ਦੁਪਹਿਰ ਨੂੰ 106 ਹੋਰ ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਮਿਲੀਆਂ। ਮਿਲੀ ਜਾਣਕਾਰੀ ਸੋਢਲ ਰੋਡ ਸਥਿਤ ਸ਼ਿਵ ਨਗਰ ਦੇ ਰਹਿਣ ਵਾਲੇ 68 ਸਾਲਾ ਵਿਅਕਤੀ ਨੇ ਕੋਰੋਨਾ ਕਾਰਨ ਇਲਾਜ ਦਮ ਤੋੜ ਦਿੱਤਾ। ਇਸ ਦੇ ਨਾਲ ਜਲੰਧਰ ਜ਼ਿਲ੍ਹੇ 'ਚ ਹੁਣ ਕੋਰੋਨਾ ਪੀੜਤਾਂ ਦਾ ਅੰਕੜਾ 5 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ।
ਇਹ ਵੀ ਪੜ੍ਹੋ: ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
1768 ਐਕਟਿਵ ਕੇਸਾਂ 'ਚੋਂ ਸਿਰਫ 603 ਵੱਖ-ਵੱਖ ਹਸਪਤਾਲਾਂ 'ਚ ਇਲਾਜ ਅਧੀਨ
ਇਨ੍ਹੀਂ ਦਿਨੀਂ ਕੋਰੋਨਾ ਨੇ ਜਿੱਥੇ ਪੂਰੀ ਰਫ਼ਤਾਰ ਫੜੀ ਹੋਈ ਹੈ, ਉਥੇ ਹੀ ਸਿਹਤ ਮਹਿਕਮੇ ਦੀਆਂ ਟੀਮਾਂ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਕੋਵਿਡ ਕੇਅਰ ਸੈਂਟਰਾਂ 'ਚ ਸ਼ਿਫਟ ਕਰਨ 'ਚ ਅਸਮਰੱਥ ਨਜ਼ਰ ਆ ਰਹੀਆਂ ਹਨ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹਰ ਕੋਈ ਆਸਾਨੀ ਨਾਲ ਲਾ ਸਕਦਾ ਹੈ ਕਿ ਸਿਹਤ ਮਹਿਕਮੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜ਼ਿਲ੍ਹੇ 'ਚ ਇਸ ਸਮੇਂ ਕੋਰੋਨਾ ਦੇ 1768 ਐਕਟਿਵ ਕੇਸ ਹਨ। ਇਨ੍ਹਾਂ 'ਚੋਂ 788 ਅਜਿਹੇ ਹਨ, ਜਿਨ੍ਹਾਂ ਨੂੰ ਮਹਿਕਮੇ ਦੀਆਂ ਟੀਮਾਂ ਨੇ ਘਰਾਂ ਤੋਂ ਕੋਵਿਡ ਕੇਅਰ ਸੈਂਟਰਾਂ 'ਚ ਸ਼ਿਫਟ ਕਰਨਾ ਹੈ ਪਰ ਉਨ੍ਹਾਂ ਨਾਲ ਅਜੇ ਤੱਕ ਸੰਪਰਕ ਹੀ ਨਹੀਂ ਕੀਤਾ ਗਿਆ। ਬਾਕੀ ਬਚੇ 980 ਐਕਟਿਵ ਕੇਸਾਂ 'ਚੋਂ 377 ਪ੍ਰਸ਼ਾਸਨ ਤੋਂ ਮਨਜ਼ੂਰੀ ਲੈ ਕੇ ਘਰਾਂ 'ਚ ਹੀ ਆਈਸੋਲੇਟ ਹਨ ਅਤੇ 603 ਹੀ ਹਸਪਤਾਲਾਂ 'ਚ ਇਲਾਜ ਕਰਵਾ ਰਹੇ ਹਨ।
ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੈਪਟਨ ਦੀ ਸਖਤੀ, ਕਰਫ਼ਿਊ ਸਬੰਧੀ ਨਵੇਂ ਹੁਕਮ ਜਾਰੀ
ਵੀਰਵਾਰ ਨੂੰ 1069 ਦੀ ਰਿਪੋਰਟ ਆਈ ਸੀ ਨੈਗੇਟਿਵ, 106 ਨੂੰ ਮਿਲੀ ਸੀ ਛੁੱਟੀ
ਵੀਰਵਾਰ 1069 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 106 ਹੋਰਨਾਂ ਨੂੰ ਛੁੱਟੀ ਮਿਲ ਗਈ ਸੀ। ਸਿਹਤ ਮਹਿਕਮੇ ਨੇ 799 ਹੋਰ ਲੋਕਾਂ ਦੇ ਨਮੂਨੇ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।
ਜਲੰਧਰ 'ਚ ਕੋਰੋਨਾ ਦੇ ਤਾਜ਼ਾ ਹਾਲਾਤ
ਕੁਲ ਸੈਂਪਲ-59124
ਨੈਗੇਟਿਵ ਆਏ-53440
ਪਾਜ਼ੇਟਿਵ ਆਏ-5069
ਡਿਸਚਾਰਜ ਹੋਏ-3006
ਮੌਤਾਂ ਹੋਈਆਂ-121
ਐਕਟਿਵ ਕੇਸ-1768
ਇਹ ਵੀ ਪੜ੍ਹੋ: ਸਵੱਛਤਾ ਸਰਵੇਖਣ : ਉੱਤਰੀ ਜ਼ੋਨ 'ਚ ਤੀਜੀ ਵਾਰ ਟਾਪਰ ਬਣਿਆ ਪੰਜਾਬ
ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ GNA ਯੂਨੀਵਰਸਿਟੀ ਵੱਲੋਂ ਵੈਬੀਨਾਰ ਦਾ ਆਯੋਜਨ
NEXT STORY