ਜਲੰਧਰ (ਰੱਤਾ)— ਮਹਾਨਗਰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਜਿੱਥੇ 200 ਨਵੇਂ ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ, ਉਥੇ ਹੀ 3 ਮਰੀਜ਼ਾਂ ਨੇ ਵੀ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਦਮ ਤੋੜ ਦਿੱਤਾ। ਇਥੇ ਦੱਸ ਦੇਈਏ ਕਿ ਦਿਨੋਂ-ਦਿਨ ਜਲੰਧਰ ਮਹਾਨਗਰ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ੁੱਕਰਵਾਰ ਜਿਨ੍ਹਾਂ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪ੍ਰਾਪਤ ਹੋਈ ਹੈ, ਉਨ੍ਹਾਂ 'ਚ ਬੈਸਟ ਪ੍ਰਾਈਸ ਅਤੇ ਟੋਯੋਟਾ ਸ਼ੋਅਰੂਮ ਦੇ ਕਰਮਚਾਰੀ, ਹੈਲਥ ਵਰਕਰ ਅਤੇ ਪੁਲਸ ਮੁਲਾਜ਼ਮ ਵੀ ਸ਼ਾਮਲ ਹਨ।
ਬੀਤੇ ਦਿਨ ਇਕੋ ਦਿਨ 'ਚ 231 ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹੁਣ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 7 ਹਜ਼ਾਰ ਦੇ ਪਾਰ ਹੋ ਚੁੱਕਾ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ 191 ਤੱਕ ਪਹੁੰਚ ਗਈ ਹੈ।
ਵੀਰਵਾਰ 280 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 108 ਹੋਰਨਾਂ ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਵੀਰਵਾਰ ਨੂੰ 280 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 108 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਦੂਜੇ ਪਾਸੇ ਮਹਿਕਮੇ ਨੇ 575 ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਲੈਬਾਰਟਰੀ ਭੇਜੇ ਹਨ।
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਹਾਲਾਤ
ਕੁੱਲ ਸੈਂਪਲ-68381
ਨੈਗੇਟਿਵ ਆਏ-61199
ਪਾਜ਼ੇਟਿਵ ਆਏ-7198
ਡਿਸਚਾਰਜ ਹੋਏ-4628
ਮੌਤਾਂ ਹੋਈਆਂ-191
ਐਕਟਿਵ ਕੇਸ-2359
ਸਹੇਲੀਆਂ ਨਾਲ ਕੰਮ ’ਤੇ ਗਈ ਕੁੜੀ ਨੂੰ ਨਹੀਂ ਪਤਾ ਸੀ ਕਿ ਇੰਝ ਹੋਵੇਗਾ ਉਸ ਦਾ ਦਰਦਨਾਕ ਅੰਤ
NEXT STORY