ਜਲੰਧਰ/ਲੁਧਿਆਣਾ (ਸਹਿਗਲ, ਰੱਤਾ)—ਕੋਰੋਨਾ ਵਾਇਰਸ ਦੇ ਕਾਰਨ ਅੱਜ ਜਲੰਧਰ ਦੇ ਇਕ ਹੋਰ ਵਾਸੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਲਧਿਆਣਾ ਦੇ ਸੀ. ਐੱਮ. ਸੀ. ਹਸਪਤਾਲ 'ਚ ਦਾਖਲ ਜਲੰਧਰ ਦੇ ਰਹਿਣ ਵਾਲੇ ਕੋਰੋਨਾ ਪਾਜ਼ੇਟਿਵ ਆਰ. ਪੀ. ਐੱਫ. ਜਵਾਨ ਪਵਨ ਕੁਮਾਰ (49) ਪੁੱਤਰ ਰਾਮ ਆਸਰਾ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਦੀ ਪੁਸ਼ਟੀ ਸੀ. ਐੱਮ. ਓ. ਰਾਜੇਸ਼ ਬੱਗਾ ਨੇ ਕੀਤੀ ਹੈ।
ਇਹ ਵੀ ਪੜ੍ਹੋ: 7 ਸਾਲ ਸਕੀ ਭੈਣ ਦੀ ਪਤ ਰੋਲਦਾ ਰਿਹਾ ਭਰਾ, ਇੰਝ ਆਈ ਸਾਹਮਣੇ ਘਟੀਆ ਕਰਤੂਤ
ਦੱਸਿਆ ਜਾ ਰਿਹਾ ਹੈ ਕਿ ਉਕਤ ਜਵਾਨ ਜਲੰਧਰ ਦੇ ਕਰੋਲ ਬਾਗ ਦਾ ਰਹਿਣ ਵਾਲਾ ਸੀ ਅਤੇ ਉਹ 20 ਮਈ ਤੋਂ ਹਸਪਤਾਲ 'ਚ ਜ਼ੇਰੇ ਇਲਾਜ ਸੀ। ਮ੍ਰਿਤਕ ਕਰੀਬ 49 ਸਾਲ ਦਾ ਸੀ। ਉਨ੍ਹਾਂ ਦੱਸਿਆ ਕਿ ਉਕਤ ਜਵਾਨ ਨੂੰ ਪਹਿਲਾਂ ਲੁਧਿਆਣਾ ਦੇ ਹੀ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਅਤੇ ਨਿਮੋਨੀਆ ਦੀ ਸ਼ਿਕਾਇਤ ਹੋਣ ਕਰਕੇ ਸਿਹਤ ਜ਼ਿਆਦਾ ਖਰਾਬ ਹੋਣ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਸੀ. ਐੱਮ. ਸੀ. 'ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ।
ਇਥੇ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਲੰਧਰ 'ਚ ਵੱਧਦਾ ਜਾ ਰਿਹਾ ਹੈ। ਕੋਰੋਨਾ ਦੇ ਕਾਰਨ ਇਹ ਅੱਜ ਜਲੰਧਰ 'ਚ 8ਵੀਂ ਮੌਤ ਹੋਈ ਹੈ। ਜਲੰਧਰ 'ਚ ਕੁੱਲ ਕੋਰੋਨਾ ਪਾਜ਼ੇਟਿਵ ਕੇਸਾਂ ਅੰਕੜਾ 241 ਤੱਕ ਪਹੁੰਚ ਚੁੱਕਾ ਹੈ, ਜਿਨ੍ਹਾਂ 'ਚੋਂ 200 ਦੇ ਕਰੀਬ ਲੋਕ ਕੋਰੋਨਾ ਖਿਲਾਫ ਜੰਗ ਜਿੱਤ ਕੇ ਲੋਕ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ: 'ਆਪ' ਦੀ ਵਿਧਾਇਕਾ ਬਲਜਿੰਦਰ ਕੌਰ ਦੇ ਕੈਪਟਨ ਨੂੰ ਰਗੜ੍ਹੇ, ਸਾਧੇ ਤਿੱਖੇ ਨਿਸ਼ਾਨੇ (ਵੀਡੀਓ)
ਭਾਰਤੀ ਕਿਸਾਨ ਯੂਨੀਅਨ ਵੱਲੋਂ ਬੀਜ ਘੋਟਾਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ
NEXT STORY