ਜਲੰਧਰ (ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦਰਮਿਆਨ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ 7 ਕੋਰੋਨਾ ਦੇ ਮਰੀਜ਼ਾਂ ਦੇ ਕੋਰੋਨਾ ਵਿਰੁੱਧ ਜੰਗ ਲੜਦੇ ਹੋਏ ਅੱਜ ਫਤਿਹ ਹਾਸਲ ਕਰ ਲਈ ਹੈ। ਇਨ੍ਹਾਂ 7 ਮਰੀਜ਼ਾਂ ਦੀ ਰਿਪੋਰਟ ਦੂਜੀ ਵਾਰ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਅੱਜ ਜਲੰਧਰ 'ਚ ਇਨ੍ਹ੍ਹਾਂ ਮਰੀਜ਼ਾਂ ਨੇ ਦਿੱਤੀ ਕੋਰੋਨਾ ਨੂੰ ਮਾਤ
ਜਲੰਧਰ 'ਚ ਅੱਜ ਜਿਹੜੇ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ, ਉਨ੍ਹਾਂ 'ਚ ਅਤੁਲ ਵਰਮਾ, ਸ਼ਾਹਿਦ, ਮਨਜੀਤ, ਮਨਮੀਤ, ਸ਼ਕੁੰਤਲਾ, ਧਰੁੱਵ ਵਰਮਾ ਅਤੇ ਲਖਬੀਰ ਸ਼ਾਮਲ ਹਨ। ਇਨ੍ਹਾਂ ਮਰੀਜ਼ਾਂ ਦੀ ਰਿਪੋਰਟ ਅੱਜ ਨੈਗੇਟਿਵ ਆਉਣ ਤੋਂ ਬਾਅਦ ਹਸਪਤਾਲ ਤੋਂ ਇਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਇਥੇ ਦੱਸਣਯੋਗ ਹੈ ਕਿ ਅੱਜ ਦੇ ਠੀਕ ਹੋਏ ਮਰੀਜ਼ਾਂ ਨੂੰ ਮਿਲਾ ਕੇ ਹੁਣ ਜਲੰਧਰ 'ਚੋਂ ਕੁੱਲ 19 ਮਰੀਜ ਠੀਕ ਹੋ ਚੁੱਕੇ ਹਨ ਜਦਕਿ 5 ਲੋਕ ਕੋਰੋਨਾ ਖਿਲਾਫ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਜਲੰਧਰ 'ਚੋਂ ਹੁਣ ਤੱਕ ਕੁੱਲ ਕੋਰੋਨਾ ਦੇ ਪਾਜ਼ੇਟਿਵ ਕੇਸਾਂ 155 ਸਾਹਮਣੇ ਆ ਚੁੱਕੇ ਹਨ।
ਅੱਜ ਜਲੰਧਰ 'ਚੋਂ ਮਿਲੇ ਕੋਰੋਨਾ ਦੇ 7 ਨਵੇਂ ਕੇਸ
ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਕੁੱਲ ਜਲੰਧਰ 'ਚੋਂ 7 ਨਵੇਂ ਪਾਜ਼ੇਟਿਵ ਕੇਸ ਪਾਏ ਗਏ ਹਨ। ਇਨ੍ਹਾਂ 'ਚੋਂ 1 ਮਰੀਜ਼ ਬਸਤੀ ਦਾਨਿਸ਼ਮੰਦਾ ਦਾ ਰਹਿਣ ਵਾਲਾ ਹੈ, ਜਿਸ ਦਾ ਨਾਂ ਰਾਮੇਸ਼ਵਾ ਸ਼ਾਹ (49 ਸਾਲਾ) ਹੈ। ਇਨ੍ਹਾਂ 'ਚੋਂ 3 ਮਰੀਜ਼ ਨਿਊ ਗੋਬਿੰਦ ਨਗਰ (ਬਸਤੀ ਗੁਜਾ) ਦੇ ਰਹਿਣ ਵਾਲੇ ਹਨ, ਜਿਨ੍ਹਾਂ 'ਚ ਸ਼ਿਵਮ (4), ਪਰਵਿੰਦਰ ਕੌਰ (30) ਅਤੇ ਛੁਨਛੁਨ (35 ਸਾਲਾ) ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ 3 ਮਰੀਜ਼ ਗੋਨਾ ਚੌਂਕ ਜਲੰਧਰ ਦੇ ਨਿਵਾਸੀ ਹਨ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ 'ਕੋਰੋਨਾ' ਦਾ ਕਹਿਰ ਜਾਰੀ, 16 ਹੋਰ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ
ਵੱਡੀ ਵਾਰਦਾਤ, ਪੁਲਸ ਮੁਲਾਜ਼ਮ ਦੀ ਮਾਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
NEXT STORY