ਜਲੰਧਰ (ਸੁਧੀਰ)— ਕੁੰਡਾਬੰਦੀ ਦੌਰਾਨ ਹੁਣ ਪੰਜਾਬ ਪੁਲਸ ਦੇ ਅਧਿਕਾਰੀਆਂ ਦੇ ਤਬਾਦਲੇ ਸ਼ੁਰੂ ਹੋ ਗਏ ਹਨ ਅਤੇ ਹਰ ਕੋਈ ਆਪਣੀ ਪਸੰਦ ਦੇ ਸ਼ਹਿਰ 'ਚ ਪੋਸਟਿੰਗ ਲਈ ਚੰਡੀਗੜ੍ਹ ਹੈੱਡਕੁਆਰਟਰ ਨਾਲ ਸੰਪਰਕ ਕਰਕੇ ਜ਼ੋਰ ਪਵਾ ਰਿਹਾ ਹੈ। ਉਥੇ ਹੀ ਬੀਤੇ ਦਿਨ ਜਲੰਧਰ ਕਮਿਸ਼ਨਰੇਟ ਅਤੇ ਦਿਹਾਤੀ ਪੁਲਸ ਦੇ 3 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ, ਜਿਨ੍ਹਾਂ 'ਚ ਸਭ ਤੋਂ ਪਹਿਲਾਂ ਕਮਿਸ਼ਨਰੇਟ ਪੁਲਸ ਨੇ ਏ. ਡੀ. ਸੀ. ਪੀ. ਸਿਟੀ-1 ਡੀ. ਸੁਡਰਵੀਜੀ ਨੂੰ ਤਰੱਕੀ ਦੇ ਕੇ ਡੀ. ਸੀ. ਪੀ. ਅਮਰੀਕ ਸਿੰਘ ਪਵਾਰ ਦੀ ਥਾਂ 'ਤੇ ਡੀ. ਸੀ. ਪੀ. ਡਿਟੈਕਟਿਵ ਜਲੰਧਰ 'ਚ ਹੀ ਤਾਇਨਾਤ ਕੀਤਾ ਹੈ। ਜਦ ਕਿ ਡੀ. ਸੀ. ਪੀ. ਅਮਰੀਕ ਸਿੰਘ ਪਵਾਰ 31 ਮਈ ਨੂੰ ਸੇਵਾਮੁਕਤ ਹੋ ਰਹੇ ਹਨ।
ਜ਼ਿਕਰਯੋਗ ਹੈ ਕਿ ਸੁਡਰਵਿਜੀ ਪਿਛਲੇ ਕਾਫੀ ਸਮੇਂ ਤੋਂ ਹੀ ਜਲੰਧਰ 'ਚ ਤਾਇਨਾਤ ਹਨ, ਜਿਸ ਕਾਰਨ ਉਨ੍ਹਾਂ ਨੇ ਕਈ ਦੋਸ਼ੀਆਂ ਨੂੰ ਆਪਣੇ ਕਾਰਜਕਾਲ ਦੌਰਾਨ ਸੀਖਾਂ ਪਿੱਛੇ ਪਹੁੰਚਾਇਆ ਹੈ। ਇਸ ਦੇ ਨਾਲ ਹੀ ਏ. ਡੀ. ਸੀ. ਪੀ. ਸਿਟੀ-2 ਪਰਮਿੰਦਰ ਸਿੰਘ ਭੰਡਾਲ ਨੂੰ ਏ. ਡੀ. ਸੀ. ਪੀ. ਟ੍ਰੈਫਿਕ ਅੰਮ੍ਰਿਤਸਰ ਵਿਖੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐੱਸ. ਪੀ. ਹੈੱਡਕੁਆਰਟਰ ਰਵਿੰਦਰਪਾਲ ਸਿੰਘ ਸੰਧੂ ਨੂੰ ਦਿਹਾਤੀ ਪੁਲਸ 'ਚ ਹੀ ਐੱਸ. ਪੀ. ਪੀ. ਬੀ. ਆਈ. ਕ੍ਰਾਈਮ ਐਂਡ ਨਾਰਕੋਟਿਕ ਸੈੱਲ 'ਚ ਤਾਇਨਾਤ ਕੀਤਾ ਗਿਆ ਹੈ।
ਗੈਰ-ਸਰਹੱਦੀ ਖੇਤਰ 'ਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਨੂੰ ਵੀ ਬਦਲੀ ਦਾ ਮੌਕਾ ਦਿੱਤਾ ਜਾਵੇ : ਰਾਜਪਾਲ ਖਨੌਰੀ
NEXT STORY