ਜਲੰਧਰ (ਸੋਨੂੰ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਦੇ ਪੰਜਾਬ 'ਚ ਲਗਾਤਾਰ ਮਾਮਲੇ ਵੱਧਦੇ ਜਾ ਰਹੇ ਹਨ। ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦਾ ਅੰਕੜਾ 3 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਵੱਧਦੇ ਮਾਮਲਿਆਂ ਨੂੰ ਲੈ ਕੇ ਹੀ ਸੂਬਾ ਸਰਕਾਰ ਨੇ ਇਕ ਵਾਰ ਫਿਰ ਤੋਂ ਤਾਲਾਬੰਦੀ ਦਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਜ਼ਿਲ੍ਹਿਆਂ 'ਚ ਆਪਣੇ ਹਿਸਾਬ ਨਾਲ ਤਾਲਾਬੰਦੀ ਲਗਾ ਸਕਦੇ ਹਨ।
ਇਸੇ ਨੂੰ ਦੇਖਦੇ ਹੋਏ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸ਼ਨੀਵਾਰ ਸ਼ਾਮ 5 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਤਾਲਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਡੀ. ਸੀ. ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਤਾਲਾਬੰਦੀ ਦੀ ਸਥਿਤੀ ਆ ਹੀ ਰਹੀ ਹੈ ਤਾਂ ਸਾਰੀਆਂ ਦੁਕਾਨਾਂ ਨੂੰ ਬੰਦ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਸ਼ਰਾਬ ਦੀਆਂ ਦੁਕਾਨਾਂ ਨੂੰ ਵੀ ਬੰਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਸਰਕਾਰ ਨੇ ਤਾਲਾਬੰਦੀ ਕਰਨੀ ਹੈ ਤਾਂ ਪੂਰੀ ਤਰ੍ਹਾਂ ਕਰੇ।
ਇਕ ਵਿਅਕਤੀ ਟਿੰਕੂ ਨੇ ਦੱਸਿਆ ਕਿ ਕੁਝ ਲੋਕ ਅਜੇ ਵੀ ਬਿਨਾਂ ਮਾਸਕ ਪਾ ਕੇ ਘਰੋਂ ਬਾਹਰ ਨਿਕਲ ਰਹੇ ਹਨ ਅਤੇ ਪੁਲਸ ਉਨ੍ਹਾਂ 'ਤੇ ਸਖ਼ਤ ਕਾਰਵਾਈ ਕਰਦੇ ਹੋਏ 500 ਰੁਪਏ ਚਲਾਨ ਕੱਟ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖੁਦ ਚਾਹੀਦਾ ਹੈ ਕਿ ਪੈਸੇ ਕਮਾਉਣਾ ਇੰਨੇ ਵੀ ਨਹੀਂ ਜ਼ਰੂਰੀ ਹਨ ਕਿ ਜਿੰਨੀ ਲੋਕ ਘਰਾਂ 'ਚੋਂ ਬਾਹਰ ਨਿਕਲੇ ਕੇ ਬੀਮਾਰੀ ਲੈ ਕੇ ਜਾ ਰਹੇ ਹਨ।
ਉਥੇ ਹੀ ਜਦੋਂ ਇਸ ਸਬੰਧੀ ਵੀਕੈਂਡ ਤਾਲਾਬੰਦੀ ਦੇ ਸਬੰਧ 'ਚ ਭਗਵਾਨ ਵਾਲਮੀਕਿ ਚੌਂਕ 'ਚ ਤਾਇਨਾਤ ਥਾਣਾ ਨੰਬਰ 4 ਦੇ ਏ. ਐੱਸ. ਆਈ. ਬਸੰਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਹਦਾਇਤਾਂ ਆਈਆਂ ਹਨ, ਉਸ ਦੇ ਹਿਸਾਬ ਨਾਲ ਅਸੀਂ ਡਿਊਟੀ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਜੋ ਲੋਕ ਜ਼ਰੂਰੀ ਕੰਮਾਂ ਵਾਸਤੇ ਬਾਹਰ ਜਾ ਰਹੇ ਹਨ, ਅਸੀਂ ਉਨ੍ਹਾਂ ਨੂੰ ਨਹੀਂ ਰੋਕ ਸਕਦੇ, ਜਿਵਾਂ ਕਿਸੇ ਨੇ ਦਵਾਈ ਲੈਣ ਜਾਣਾ ਹੈ ਜਾਂ ਫਿਰ ਕਿਸੇ ਹੋਰ ਜ਼ਰੂਰੀ ਕੰਮ ਲਈ ਜਾਣਾ ਹੈ। ਜਿਹੜੇ ਲੋਕ ਬਿਨ੍ਹਾਂ ਕੰਮ ਤੋਂ ਨਿਕਲ ਰਹੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਲੁਧਿਆਣਾ 'ਚ 'ਕੋਰੋਨਾ' ਨੇ ਮਚਾਈ ਤਬਾਹੀ, 4 ਇਲਾਕੇ 'ਕੰਟੇਨਮੈਂਟ ਜ਼ੋਨ' ਐਲਾਨੇ
NEXT STORY