ਜਲੰਧਰ (ਰੱਤਾ)— ਜ਼ਿਲ੍ਹਾ ਜਲੰਧਰ 'ਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਦਰਮਿਆਨ ਕੁਝ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ 372 ਸ਼ੱਕੀ ਮਰੀਜ਼ਾਂ ਦੀਆਂ ਕੋਰੋਨਾ ਜਾਂਚ ਲਈ ਭੇਜੀਆਂ ਗਈਆਂ ਰਿਪੋਰਟਾਂ ਨੈਗੇਟਿਵ ਪ੍ਰਾਪਤ ਹੋਈਆਂ ਹਨ। ਇਥੇ ਦੱਸ ਦੇਈਏ ਕਿ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਰੋਜ਼ਾਨਾ 30 ਤੋਂ ਵਧੇਰੇ ਪਾਜ਼ੇਟਿਸ ਕੇਸ ਸਾਹਮਣੇ ਆ ਰਹੇ ਹਨ। ਬੀਤੇ ਦਿਨ ਪਹਿਲੀ ਵਾਰ ਜਲੰਧਰ ਜ਼ਿਲ੍ਹੇ 'ਚ ਇਕੱਠੇ 96 ਪਾਜ਼ੇਟਿਵ ਕੇਸ ਸਾਹਮਣੇ ਆਏ ਸਨ, ਜਿਨ੍ਹਾਂ ਦੇ ਵਿੱਚ ਆਰ. ਟੀ. ਏ. ਦਫ਼ਤਰ ਦੇ 7 ਮੈਂਬਰਾਂ ਸਣੇ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੀ ਪਤਨੀ ਅਤੇ ਬੇਟੀ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਪ੍ਰੇਮਿਕਾ ਨਾਲ ਖਿੱਚੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ''ਤੇ ਪ੍ਰੇਮੀ ਨੂੰ ਭੁਗਤਣਾ ਪਿਆ ਖ਼ੌਫ਼ਨਾਕ ਅੰਜਾਮ
ਸਿਹਤ ਮਹਿਕਮਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ ਨਾਲ ਵਧ ਰਹੇ ਹਨ ਕੋਰੋਨਾ ਦੇ ਰੋਗੀ!
ਇਨ੍ਹੀਂ ਦਿਨੀਂ ਕੋਰੋਨਾ ਵਾਇਰਸ ਸਬੰਧੀ ਜਿੱਥੇ ਹਰ ਵਿਅਕਤੀ ਖੌਫਜ਼ਦਾ ਹੈ, ਉਥੇ ਲੱਗਦਾ ਹੈ ਕਿ ਸਿਹਤ ਮਹਿਕਮਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਦੀ ਜ਼ਰਾ ਵੀ ਪ੍ਰਵਾਹ ਨਹੀਂ ਹੈ ਅਤੇ ਉਨ੍ਹਾਂ ਦੀ ਲਾਪਰਵਾਹੀ ਨਾਲ ਹੀ ਕੋਰੋਨਾ ਪਾਜ਼ੇਟਿਵ ਰੋਗੀਆਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ ਸਿਹਤ ਮਹਿਕਮਾ ਜਿਨ੍ਹਾਂ ਲੋਕਾਂ ਦੇ ਨਮੂਨੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲੈਂਦਾ ਹੈ, ਉਨ੍ਹਾਂ ਨੂੰ ਪੂਰੀ ਤਰ੍ਹਾਂ ਇਹ ਨਹੀਂ ਸਮਝਾਉਂਦਾ ਕਿ ਜਦੋਂ ਤੱਕ ਨਮੂਨਿਆਂ ਦੀ ਰਿਪੋਰਟ ਨਾ ਆ ਜਾਵੇ, ਉਹ ਆਪਣੇ ਘਰ 'ਚ ਹੀ ਰਹਿਣ। ਕਈ ਵਾਰ ਅਜਿਹਾ ਵੇਖਣ ਨੂੰ ਮਿਲਦਾ ਹੈ ਕਿ ਜੋ ਲੋਕ ਆਪਣਾ ਸੈਂਪਲ ਦੇ ਦਿੰਦੇ ਹਨ, ਉਹ ਦੂਜੇ ਜਾਂ ਤੀਜੇ ਦਿਨ ਸਿਵਲ ਹਸਪਤਾਲ ਜਾਂ ਸਿਵਲ ਸਰਜਨ ਦਫਤਰ 'ਚ ਆ ਕੇ ਆਪਣੀ ਰਿਪੋਰਟ ਦਾ ਪਤਾ ਲਗਾ ਰਹੇ ਹੁੰਦੇ ਹਨ। ਦੂਜੇ ਪਾਸੇ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਦੀ ਲਾਪਰਵਾਹੀ ਦੀ ਗੱਲ ਕੀਤੀ ਜਾਵੇ ਤਾਂ ਸ਼ਹਿਰ 'ਚ ਕੁਝ ਪ੍ਰਮੁੱਖ ਸਥਾਨਾਂ 'ਤੇ ਦੁਕਾਨਾਂ ਰਾਤ 10 ਵਜੇ ਤੱਕ ਵੀ ਖੁੱਲ੍ਹੀਆਂ ਰਹਿੰਦੀਆਂ ਹਨ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ''ਚ ''ਕੋਰੋਨਾ'' ਦਾ ਕਹਿਰ ਜਾਰੀ, ਜਾਣੋ ਕੀ ਨੇ ਤਾਜ਼ਾ ਹਾਲਾਤ
ਇੰਪਰੂਵਮੈਂਟ ਟਰੱਸਟ ਅਤੇ ਸੂਰਿਆ ਐਨਕਲੇਵ ਨਿਵਾਸੀਆਂ ਵਿਚਕਾਰ ਇਨਹਾਂਸਮੈਂਟ ਦਾ ਮਾਮਲਾ ਫਿਰ ਗਰਮਾਇਆ
NEXT STORY