ਜਲੰਧਰ/ਲੁਧਿਆਣਾ (ਸਹਿਗਲ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਜਲੰਧਰ 'ਚ ਮਾਰੂ ਹੁੰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਜਲੰਧਰ ਦੇ ਇਕ ਹੋਰ ਮਰੀਜ਼ ਦੀ ਅੱਜ ਲੁਧਿਆਣਾ ਵਿਖੇ ਮੌਤ ਹੋ ਗਈ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 19 ਤੱਕ ਪਹੁੰਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਖਰਾਬ ਹੋਣ ਦੇ ਚਲਦਿਆਂ ਗੁੜ ਮੰਡੀ ਦੇ ਰਹਿਣ ਵਾਲੇ ਮਸਤੈਕ ਅਹਿਮਦ (65) ਨੂੰ ਲੁਧਿਆਣਾ ਵਿਖੇ ਡੀ.ਐੱਮ.ਸੀ. 'ਚ ਦਾਖ਼ਲ ਕੀਤਾ ਗਿਆ ਸੀ, ਜਿੱਥੇ ਉਸ ਨੇ ਅੱਜ ਦਮ ਤੋੜ ਦਿੱਤਾ।
ਜਾਣੋ ਕੀ ਹੈ ਕੋਰੋਨਾ ਨੂੰ ਲੈ ਕੇ ਪੰਜਾਬ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4600 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 871, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 676, ਲੁਧਿਆਣਾ 'ਚ 649, ਤਰਨਤਾਰਨ 191, ਮੋਹਾਲੀ 'ਚ 224, ਹੁਸ਼ਿਆਰਪੁਰ 'ਚ 167, ਪਟਿਆਲਾ 'ਚ 235, ਸੰਗਰੂਰ 'ਚ 304 ਕੇਸ, ਨਵਾਂਸ਼ਹਿਰ 'ਚ 126, ਗੁਰਦਾਸਪੁਰ 'ਚ 196 ਕੇਸ, ਮੁਕਤਸਰ 124, ਮੋਗਾ 'ਚ 86, ਫਰੀਦਕੋਟ 100, ਫਿਰੋਜ਼ਪੁਰ 'ਚ 81, ਫਾਜ਼ਿਲਕਾ 75, ਬਠਿੰਡਾ 'ਚ 85, ਪਠਾਨਕੋਟ 'ਚ 195, ਬਰਨਾਲਾ 'ਚ 46, ਮਾਨਸਾ 'ਚ 43, ਫਤਿਹਗੜ੍ਹ ਸਾਹਿਬ 'ਚ 100, ਕਪੂਰਥਲਾ 86, ਰੋਪੜ 'ਚ 94 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 3144 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1425 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 118 ਲੋਕਾਂ ਦੀ ਮੌਤ ਹੋ ਚੁੱਕੀ ਹੈ।
EMC ਹਸਪਤਾਲ ਦੇ ਮਾਲਕ ਤੇ ਤੁਲੀ ਲੈਬ ਸਮੇਤ 6 ਡਾਕਟਰਾਂ ਖਿਲ਼ਾਫ਼ ਕੇਸ ਦਰਜ, ਜਾਣੋ ਮਾਮਲਾ
NEXT STORY