ਜਲੰਧਰ (ਦੀਪਕ) — ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਹੁਣ ਤੱਕ ਪੰਜਾਬ 'ਚੋਂ 29 ਕੇਸ ਪਾਜ਼ੀਟਿਵ ਪਾਏ ਗਏ ਹਨ। ਇਕ ਪਾਸੇ ਜਿੱਥੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸੂਬੇ 'ਚ ਕਰਫਿਊ ਲਗਾ ਕੇ ਪੁਲਸ ਵੱਲੋਂ ਵੱਖ-ਵੱਖ ਜ਼ਿਲਿਆਂ 'ਚ ਵੱਖ-ਵੱਖ ਤਰੀਕਿਆਂ ਨਾਲ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਕੁਝ ਲੋਕਾਂ ਵੱਲੋਂ ਵੀ ਪੰਜਾਬ ਪੁਲਸ ਦੀ ਖੂਬ ਸੇਵਾ ਕੀਤੀ ਜਾ ਰਹੀ ਹੈ।
ਅਜਿਹਾ ਹੀ ਕੁਝ ਜਲੰਧਰ 'ਚ ਦੇਖਣ ਨੂੰ ਮਿਲਿਆ, ਜਿੱਥੇ ਚੌਰਾਹਿਆਂ 'ਤੇ ਨਾਕਾ ਲਗਾ ਕੇ ਖੜ੍ਹੇ ਮੁਲਾਜ਼ਮਾਂ ਲਈ ਲੋਕਾਂ ਵੱਲੋਂ ਚਾਹ ਦੀ ਸੇਵਾ ਕੀਤੀ ਗਈ। ਚੌਰਾਹਿਆਂ 'ਚ ਕਰਫਿਊ ਦੌਰਾਨ ਖੜ੍ਹੇ ਪੁਲਸ ਮੁਲਾਜ਼ਮਾਂ ਲਈ ਕੁਝ ਲੋਕ ਆਪਣੇ ਘਰਾਂ ਤੋਂ ਹੀ ਚਾਹ ਦਾ ਇੰਤਜ਼ਾਮ ਕਰਕੇ ਚੌਰਾਹਿਆਂ 'ਤੇ ਖੜ੍ਹੇ ਪੁਲਸ ਵਾਲਿਆਂ ਨੂੰ ਵਰਤਾ ਰਹੇ ਹਨ। ਜਲੰਧਰ ਪੁਲਸ ਵੱਖ-ਵੱਖ ਚੌਰਾਹਿਆਂ 'ਤੇ ਨਾਕੇ ਲਗਾਏ ਗਏ ਹਨ ਅਤੇ ਪੁਲਸ ਵੱਲੋਂ ਲਾਊਡ ਸਪੀਕਰਾਂ ਰਾਹੀ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਪੰਜਾਬ 'ਚ ਵੱਧਦੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਫਿਊ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਇਸ ਦੇ ਨਾਲ ਹੀ ਕੈਪਟਨ ਵੱਲੋਂ ਸਾਰੇ ਜ਼ਿਲਿਆਂ ਦੇ ਡੀ.ਸੀਜ਼ ਨੂੰ ਹੁਕਮਾਂ ਦੀ ਪਾਲਣਾ ਲਈ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਦੁਨੀਆ ਭਰ 'ਚ ਕੋਰੋਨਾ ਨਾਲ 16000 ਤੋਂ ਵੱਧ ਮੌਤਾਂ
ਜ਼ਿਕਰਯੋਗ ਹੈ ਕਿ ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਦੁਨੀਆ ਭਰ 'ਚ ਕੋਰੋਨਾ ਕਾਰਨ ਲਗਭਗ 16000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤਕ 10 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ। ਇਸੇ ਤਰ੍ਹਾਂ ਪੰਜਾਬ 'ਚ ਹੁਣ ਤੱਕ 1 ਦੀ ਮੌਤ ਹੋ ਚੁੱਕੀ ਹੈ ਅਤੇ 29 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਪੰਜਾਬ 'ਚ ਕੋਰੋਨਾ ਦਾ ਜ਼ਿਆਦਾਤਰ ਪਾਜ਼ੀਟਿਵ ਮਰੀਜ਼ ਉਹੀ ਹਨ, ਜਿਹੜੇ ਇਟਲੀ ਤੋਂ ਪਰਤੇ ਬਜ਼ੁਰਗ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਸਨ।
ਸ੍ਰੀ ਦਰਬਾਰ ਸਾਹਿਬ 'ਤੇ ਕਰਫਿਊ ਦਾ ਅਸਰ, ਸ਼ਰਧਾਲੂਆਂ ਦੀ ਆਮਦ ਨਾਂ ਦੇ ਬਰਾਬਰ
NEXT STORY