ਜਲੰਧਰ (ਰੱਤਾ)— ਕੋਰੋਨਾ ਵਾਇਰਸ ਦਾ ਕਹਿਰ ਪੰਜਾਬ 'ਚ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਪੰਜਾਬ 'ਚ ਕੋਰੋਨਾ ਪੀੜਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਮਹਾਨਗਰ ਜਲੰਧਰ 'ਚ ਅੱਜ ਕੋਰੋਨਾ ਕਰਕੇ ਤਿੰਨ ਮਰੀਜ਼ਾਂ ਦੀ ਮੌਤ ਹੋਣ ਦੇ ਨਾਲ-ਨਾਲ 100 ਲੋਕਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਪਾਈਆਂ ਗਈਆਂ ਹਨ। ਕੋਰੋਨਾ ਕਾਰਨ ਮਰਨ ਵਾਲਿਆਂ 'ਚ ਕਿਸ਼ਨਪੁਰ ਦਾ 60 ਸਾਲਾ ਵਿਅਕਤੀ ਸ਼ਾਮ ਲਾਲ, ਪਿੰਜ ਗੁੱਜਰ ਦਾ ਮੁਨੀ ਲਾਲ (36) ਅਤੇ ਬਸਤੀ ਸ਼ੇਖ ਦਾ (63) ਸਾਲਾ ਵਿਅਕਤੀ ਸ਼ਾਮਲ ਹੈ। ਇਸ ਦੇ ਨਾਲ ਕੋਰੋਨਾ ਨਾਲ ਜਲੰਧਰ ਜ਼ਿਲ੍ਹੇ 'ਚ ਜਾਨ ਗੁਆਉਣ ਵਾਲੇ ਮਰੀਜ਼ਾਂ ਦਾ ਅੰਕੜਾ 69 ਤੱਕ ਪਹੁੰਚ ਗਿਆ ਹੈ। ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ 'ਚ ਫਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ, ਸਿਵਲ ਹਸਪਤਾਲ ਦੀ ਟਰੂਨੇਟ ਮਸ਼ੀਨ ਰਾਹੀਂ ਕੀਤੇ ਗਏ ਟੈਸਟਾਂ ਦੀਆਂ ਰਿਪੋਰਟਾਂ ਅਤੇ ਕੁਝ ਪ੍ਰਾਈਵੇਟ ਲੈਬੋਰਟਰੀ 'ਚੋਂ ਕੋਰੋਨਾ ਦੀਆਂ ਰਿਪੋਰਟਾਂ ਮਿਲੀਆਂ ਹਨ।
ਇਹ ਵੀ ਪੜ੍ਹੋ: ਪ੍ਰੇਮੀ ਨੇ ਵਾਇਰਲ ਕੀਤੀਆਂ ਸਨ ਪ੍ਰੇਮਿਕਾ ਦੀਆਂ ਅਸ਼ਲੀਲ ਤਸਵੀਰਾਂ, ਹੁਣ ਦੋਹਾਂ ਨੇ ਮਿਲ ਕੇ ਕੀਤਾ ਇਹ ਨਵਾਂ ਕਾਰਾ
ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 19 ਹਜ਼ਾਰ ਤੋਂ ਪਾਰ ਪਹੁੰਚ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2026, ਲੁਧਿਆਣਾ 3870, ਜਲੰਧਰ 2713, ਮੋਹਾਲੀ 'ਚ 989, ਪਟਿਆਲਾ 'ਚ 2001, ਹੁਸ਼ਿਆਰਪੁਰ 'ਚ 593, ਤਰਨਾਰਨ 377, ਪਠਾਨਕੋਟ 'ਚ 456, ਮਾਨਸਾ 'ਚ 159, ਕਪੂਰਥਲਾ 340, ਫਰੀਦਕੋਟ 319, ਸੰਗਰੂਰ 'ਚ 1161, ਨਵਾਂਸ਼ਹਿਰ 'ਚ 273, ਰੂਪਨਗਰ 273, ਫਿਰੋਜ਼ਪੁਰ 'ਚ 565, ਬਠਿੰਡਾ 585, ਗੁਰਦਾਸਪੁਰ 668, ਫਤਿਹਗੜ੍ਹ ਸਾਹਿਬ 'ਚ 393, ਬਰਨਾਲਾ 318, ਫਾਜ਼ਿਲਕਾ 327, ਮੋਗਾ 455, ਮੁਕਤਸਰ ਸਾਹਿਬ 240 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 471 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਗਰੀਬਾਂ ਨੇ ਹੀ ਬਣਾਈ ਸੀ ਜ਼ਹਿਰੀਲੀ ਸ਼ਰਾਬ ਤੇ ਗਰੀਬਾਂ ਨੇ ਹੀ ਪੀ ਕੇ ਦਿੱਤੀ ਜਾਨ
ਕਾਂਗਰਸ 'ਚ ਬਗਾਵਤ, ਸੁਨੀਲ ਜਾਖੜ ਦੇ ਬਿਆਨ ਤੋਂ ਬਾਅਦ ਪ੍ਰਤਾਪ ਬਾਜਵਾ ਦਾ ਠੋਕਵਾਂ ਜਵਾਬ
NEXT STORY