ਜਲੰਧਰ (ਰੱਤਾ)— ਜ਼ਿਲੇ੍ਹ ’ਚ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਕੋਰੋਨਾ ਵਾਇਰਸ ਦਾ ਕਹਿਰ ਅਜੇ ਵੀ ਰੁਕਦਾ ਨਜ਼ਰ ਨਹੀਂ ਆ ਰਿਹਾ। ਐਤਵਾਰ ਨੂੰ ਵੀ 197 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਮਿਲੀ ਅਤੇ 8 ਹੋਰ ਲੋਕਾਂ ਨੇ ਦਮ ਤੋੜ ਦਿੱਤਾ। ਸਿਹਤ ਮਹਿਕਮੇ ਦੇ ਬੁਲਾਰੇ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਐਤਵਾਰ 233 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਮਿਲੀ, ਜਿਨ੍ਹਾਂ ’ਚੋਂ ਕੁੁਝ ਦੂਜੇ ਜ਼ਿਲਿ੍ਹਆਂ ਜਾਂ ਸੂਬਿਆਂ ਨਾਲ ਸੰਬੰਧਤ ਮਿਲੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ’ਚ ਸੀ. ਆਰ. ਪੀ. ਐੱਫ. ਅਤੇ ਪੁਲਸ ਦੇ ਮੁਲਾਜ਼ਮ ਅਤੇ ਕੁਝ ਹੈਲਥ ਵਰਕਰਜ਼ ਵੀ ਸ਼ਾਮਲ ਹਨ। ਡਾ. ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਐਤਵਾਰ ਨੂੰ 8 ਹੋਰ ਲੋਕਾਂ ਨੇ ਕੋਰੋਨਾ ਨਾਲ ਲੜਦਿਆਂ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ
ਇਨ੍ਹਾਂ ਨੇ ਹਾਰੀ ਕੋਰੋਨਾ ਨਾਲ ਜੰਗ
1. ਅਨਿਲ ਕੁਮਾਰ (55) ਪ੍ਰੀਤ ਨਗਰ, ਲਾਡੋਵਾਲੀ ਰੋਡ
2. ਸਵਿਤਾ (65) ਕ੍ਰਿਸ਼ਨਾ ਨਗਰ, ਨਜ਼ਦੀਕ ਆਦਰਸ਼ ਨਗਰ
3. ਉਪਦੇਸ਼ (75) ਭਗਤ ਸਿੰਘ ਨਗਰ ਮਾਡਲ ਹਾਊਸ
4. ਗੁਰਦਿਆਲ ਸਿੰਘ (75) ਸ਼ਹੀਦ ਬਾਬੂ ਲਾਭ ਸਿੰਘ ਨਗਰ
5. ਮਦਨ ਲਾਲ (72) ਸ਼ਹੀਦ ਬਾਬੂ ਲਾਭ ਸਿੰਘ ਨਗਰ
6. ਮਹਿੰਦਰ ਕੌਰ (82) ਕਾਲੀਆ ਕਾਲੋਨੀ
7. ਸ਼ਬਾਨਾ ਬੱਤਰਾ (42) ਗੋਪਾਲ ਨਗਰ
8. ਗੁਰਮੇਜ ਸਿੰਘ (65) ਮਲਸੀਆਂ
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ
2637 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 312 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ 2637 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਮਿਲੀ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ ’ਚੋਂ 312 ਨੂੰ ਛੁੱਟੀ ਦੇ ਦਿੱਤੀ ਗਈ। ਉੱਧਰ ਮਹਿਕਮੇ ਨੇ 2866 ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।
ਜਲੰਧਰ ’ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-141737
ਨੈਗੇਟਿਵ ਆਏ-125862
ਪਾਜ਼ੇਟਿਵ ਆਏ-11350
ਡਿਸਚਾਰਜ ਹੋਏ-8778
ਮੌਤਾਂ ਹੋਈਆਂ-316
ਐਕਟਿਵ ਕੇਸ-2256
ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ
ਚੰਡੀਗੜ੍ਹ 'ਚ ਨੌਜਵਾਨ ਦੀ ਅੱਧ-ਸੜੀ ਲਾਸ਼ ਮਿਲਣ ਦਾ ਮਾਮਲਾ, ਪੋਸਟਮਾਰਟਮ 'ਚ ਹੋਇਆ ਵੱਡਾ ਖ਼ੁਲਾਸਾ
NEXT STORY