ਜਲੰਧਰ (ਰੱਤਾ)— ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਬੇਸ਼ੱਕ ਘੱਟ ਗਈ ਹੈ ਪਰ ਵਾਇਰਸ ਨਾਲ ਮਰਨ ਵਾਲਿਆਂ ਦੀ ਔਸਤਨ ਗਿਣਤੀ 'ਚ ਕੋਈ ਕਮੀ ਨਹੀਂ ਆ ਰਹੀ। ਸ਼ੁੱਕਰਵਾਰ ਨੂੰ ਵੀ ਜਿੱਥੇ 103 ਨਵੇਂ ਮਰੀਜ਼ ਮਿਲੇ, ਉਥੇ ਹੀ 4 ਹੋਰ ਮਰੀਜ਼ਾਂ ਨੇ ਇਸ ਵਾਇਰਸ ਦੀ ਮਾਰ ਨਾ ਸਹਿੰਦਿਆਂ ਦਮ ਤੋੜ ਦਿੱਤਾ।
ਸਿਵਲ ਸਰਜਨ ਦਫਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਸ਼ੁੱਕਰਵਾਰ ਕੁੱਲ 110 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 103 ਜ਼ਿਲ੍ਹੇ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ 'ਚ ਸਿਵਲ ਹਸਪਤਾਲ ਦਾ ਇਕ ਡਾਕਟਰ, ਪੰਜਾਬ ਪੁਲਸ, ਸੀ. ਆਰ. ਪੀ. ਐੱਫ. ਅਤੇ ਏਅਰ ਫੋਰਸ ਸਟੇਸ਼ਨ ਆਦਮਪੁਰ ਦੇ ਕੁਝ ਮੁਲਾਜ਼ਮ ਸ਼ਾਮਲ ਹਨ।
ਇਹ ਵੀ ਪੜ੍ਹੋ: ਮੋਗਾ ਰੈਲੀ 'ਚ ਸਿੱਧੂ ਨਾਲ ਹੋਈ ਤਲਖ਼ੀ 'ਤੇ ਰੰਧਾਵਾ ਦਾ ਵੱਡਾ ਬਿਆਨ
ਇਨ੍ਹਾਂ ਨੇ ਤੋੜਿਆ ਦਮ
1. ਦਰਸ਼ਨ ਕੌਰ (60) ਮਲਸੀਆਂ (ਸ਼ਾਹਕੋਟ)
2. ਕਾਂਤਾ ਰਾਣੀ (77) ਮਕਸੂਦਾਂ
3. ਕਰਤਾਰ ਚੰਦ (46) ਹਰਦਿਆਲ ਨਗਰ
4. ਵਿਕਰਮਜੀਤ (42) ਨਿਊ ਰਾਜ ਨਗਰ
ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, ਹਥਿਆਰਾਂ ਤੇ ਸਾਥੀਆਂ ਸਣੇ ਗੈਂਗਸਟਰ ਕੀਤਾ ਕਾਬੂ
ਸ਼ੁੱਕਰਵਾਰ 5976 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 128 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 5976 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 128 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 4831 ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-209535
ਨੈਗੇਟਿਵ ਆਏ-183162
ਪਾਜ਼ੇਟਿਵ ਆਏ-13894
ਡਿਸਚਾਰਜ ਹੋਏ-12411
ਮੌਤਾਂ ਹੋਈਆਂ-429
ਐਕਟਿਵ ਕੇਸ-1054
ਇਹ ਵੀ ਪੜ੍ਹੋ: ਆਰਥਿਕ ਤੰਗੀ ਨੇ ਨੌਜਵਾਨ ਨੂੰ ਕਰ 'ਤਾ ਖ਼ੌਫ਼ਨਾਕ ਕਦਮ ਚੁੱਕਣ 'ਤੇ ਮਜਬੂਰ, ਵੇਖ ਪਤਨੀ ਦੇ ਉੱਡੇ ਹੋਸ਼
ਜਲੰਧਰ ਦੀ ਕੁਸੁਮ ਤੋਂ ਬਾਅਦ ਰਾਮਪੁਰਾ ਦੀ ਪਰਮਿੰਦਰ ਨੇ ਚਟਾਈ ਲੁਟੇਰਿਆਂ ਨੂੰ ਧੂੜ, ਵੀਡੀਓ ਦੇਖ ਹੋਵੋਗੇ ਹੈਰਾਨ
NEXT STORY