ਜਲੰਧਰ (ਰੱਤਾ)— ਮਹਾਨਗਰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਅਜੇ ਵੀ ਜਾਰੀ ਹੈ। ਸ਼ਨੀਵਾਰ ਨੂੰ ਜਿੱਥੇ 63 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਅਤੇ ਉਥੇ ਹੀ ਇਕ ਹੋਰ ਮਰੀਜ਼ ਨੇ ਵਾਇਰਸ ਨਾਲ ਲੜਦਿਆਂ ਦਮ ਤੋੜ ਦਿੱਤਾ।
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਮਹਿਕਮੇ ਨੂੰ ਕੁੱਲ 85 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 22 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 63 ਲੋਕਾਂ 'ਚ ਪ੍ਰਾਇਮਰੀ ਹੈਲਥ ਸੈਂਟਰ ਜਮਸ਼ੇਰ ਅਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਮਕਸੂਦਾਂ ਦੀਆਂ ਡਾਕਟਰ, ਐੱਚ. ਡੀ. ਐੱਫ. ਸੀ. ਬੈਂਕ ਅੱਪਰਾ ਦਾ ਇਕ ਕਰਮਚਾਰੀ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ. ਆਰ. ਪੀ. ਐੱਫ.) ਦਾ ਮੁਲਾਜ਼ਮ ਸ਼ਾਮਲ ਹਨ। ਦੂਜੇ ਪਾਸੇ ਪਿੰਡ ਲੜੋਆ ਦੇ 75 ਸਾਲਾ ਸੁਰਜੀਤ ਸਿੰਘ ਦੀ ਕੋਰੋਨਾ ਕਾਰਣ ਮੌਤ ਹੋ ਗਈ।
ਇਹ ਵੀ ਪੜ੍ਹੋ: ਸਹੁਰੇ ਪਰਿਵਾਰ ਦੀ ਰੂਹ ਕੰਬਾਊ ਵਾਰਦਾਤ, ਸੁੱਤੀ ਪਈ ਨੂੰਹ ਨੂੰ ਲਾਈ ਅੱਗ
5 ਦਿਨਾਂ ਬਾਅਦ ਆਈ ਰਿਪੋਰਟ
ਸਿਹਤ ਮਹਿਕਮਾ ਵਾਰ-ਵਾਰ ਇਹ ਅਪੀਲ ਕਰ ਰਿਹਾ ਹੈ ਕਿ ਕੋਰੋਨਾ ਇਨਫੈਕਟਿਡ ਕੋਈ ਵੀ ਵਿਅਕਤੀ ਦੂਸਰਿਆਂ ਨੂੰ ਇਨਫੈਕਟਿਡ ਕਰ ਸਕਦਾ ਹੈ, ਇਸ ਲਈ ਕੋਰੋਨਾ ਦਾ ਮਰੀਜ਼ ਖੁਦ ਨੂੰ ਆਈਸੋਲੇਟ ਕਰੇ। ਹੈਰਾਨੀ ਦੀ ਗੱਲ ਹੈ ਕਿ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਜਾਂਦੇ ਸੈਂਪਲਾਂ ਦੀ ਰਿਪੋਰਟ ਵੀ ਜਲਦੀ ਨਹੀਂ ਆਉਂਦੀ, ਜਿਸ ਕਾਰਨਸੈਂਪਲ ਦੇਣ ਵਾਲਾ ਆਮ ਲੋਕਾਂ ਵਿਚਕਾਰ ਹੀ ਘੁੰਮਦਾ-ਫਿਰਦਾ ਰਹਿੰਦਾ ਹੈ। ਸ਼ਨੀਵਾਰ ਨੂੰ ਵੀ ਕੁਝ ਅਜਿਹੇ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਮੰਗਲਵਾਰ ਨੂੰ ਆਪਣਾ ਸੈਂਪਲ ਦਿੱਤਾ ਸੀ।
ਹੁਣ ਸੋਚਣ ਵਾਲੀ ਗੱਲ ਇਹ ਹੈ ਕਿ ਜਿਹੜੇ ਲੋਕਾਂ ਦੀ ਰਿਪੋਰਟ ਪੰਜ ਦਿਨਾਂ ਬਾਅਦ ਪਾਜ਼ੇਟਿਵ ਆਈ ਹੈ, ਉਹ ਇਨ੍ਹਾਂ ਪੰਜ ਦਿਨਾਂ ਦੌਰਾਨ ਪਤਾ ਨਹੀਂ ਕਿੰੰਨੇ ਲੋਕਾਂ ਨੂੰ ਮਿਲੇ ਹੋਣਗੇ।
ਇਹ ਵੀ ਪੜ੍ਹੋ: ਘਰ 'ਚ ਚੱਲ ਰਿਹਾ ਸੀ ਇਹ ਗੰਦਾ ਧੰਦਾ, ਪੁਲਸ ਨੇ ਛਾਪਾ ਮਾਰ ਇਤਰਾਜ਼ਯੋਗ ਹਾਲਤ 'ਚ ਫੜੀਆਂ ਔਰਤਾਂ
2710 ਦੀ ਰਿਪੋਰਟ ਆਈ ਸੀ ਨੈਗੇਟਿਵ ਅਤੇ 139 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 2710 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 139 ਨੂੰ ਛੁੱਟੀ ਦੇ ਦਿੱਤੀ ਗਈ।
ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-245605
ਨੈਗੇਟਿਵ ਆਏ-211771
ਪਾਜ਼ੇਟਿਵ ਆਏ-14333
ਡਿਸਚਾਰਜ ਹੋਏ-13293
ਮੌਤਾਂ ਹੋਈਆਂ-452
ਐਕਟਿਵ ਕੇਸ-588
ਇਹ ਵੀ ਪੜ੍ਹੋ: ਚੰਡੀਗੜ੍ਹ: ਵਿਆਹੁਤਾ ਦੀ ਕੁੱਟਮਾਰ ਕਰਕੇ ਕੀਤਾ ਲਹੁ-ਲੁਹਾਨ, ਗੱਡੀ 'ਚੋਂ ਸੜਕ 'ਤੇ ਸੁੱਟ ਨੌਜਵਾਨ ਹੋਏ ਫਰਾਰ
ਭਾਜਪਾ ਵੱਲੋਂ ਰਵਨੀਤ ਬਿੱਟੂ 'ਤੇ ਐੱਫ.ਆਰ.ਆਈ. ਦਰਜ ਕਰਨ ਦੀ ਮੰਗ
NEXT STORY