ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਅੱਜ ਇਕ ਵਾਰ ਫਿਰ ਤੋਂ ਉਛਾਲ ਵੇਖਣ ਨੂੰ ਮਿਲਿਆ। ਬੁੱਧਵਾਰ ਨੂੰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 103 ਕੇਸ ਪਾਜ਼ੇਟਿਵ ਪਾਏ ਗਏ ਹਨ। ਸਿਹਤ ਮਹਿਕਮੇ ਨੂੰ ਅੱਜ ਜਲੰਧਰ ਜ਼ਿਲ੍ਹੇ 'ਚੋਂ ਵੱਖ-ਵੱਖ ਲੈਬੋਰਟਰੀਆਂ 'ਚੋਂ 103 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਮਿਲੀ ਹੈ।
ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਬਹੁਤ ਹੀ ਘੱਟ ਕੇਸ ਵੇਖਣ ਨੂੰ ਮਿਲੇ ਸਨ ਪਰ ਹੁਣ ਫਿਰ ਤੋਂ ਕੋਰੋਨਾ ਪਾਜ਼ੇਟਿਵ ਕੇਸਾਂ 'ਚ ਵਾਧਾ ਵੇਖਣ ਨੂੰ ਮਿਲਿਆ ਹੈ। ਅੱਜ ਦੇ ਪਾਜ਼ੇਟਿਵ ਪਾਏ ਗਏ ਕੇਸਾਂ 'ਚੋਂ ਕੁਝ ਬਾਹਰੀ ਸੂਬਿਆਂ ਦੇ ਕੇਸ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ: ਅਗਵਾ ਕੀਤੇ ਬੱਚੇ ਦੀ ਮਿਲੀ ਲਾਸ਼ ਦੇ ਮਾਮਲੇ 'ਚ ਹੋਏ ਵੱਡੇ ਖ਼ੁਲਾਸੇ, ਕਰੋੜਾਂ ਦੀ ਪ੍ਰਾਪਰਟੀ ਕਰਕੇ ਕੀਤਾ ਕਤਲ
ਮੰਗਲਵਾਰ 686 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 35 ਨੂੰ ਮਿਲੀ ਸੀ ਛੁੱਟੀ
ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ 686 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਵਿਅਕਤੀਆਂ 'ਚੋਂ 35 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਮਹਿਕਮੇ ਨੇ 3502 ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਇਹ ਵੀ ਪੜ੍ਹੋ: ਦੋਆਬਾ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ, ਇੰਨੀ ਤਾਰੀਖ਼ ਨੂੰ ਆਦਮਪੁਰ ਤੋਂ ਦਿੱਲੀ ਲਈ ਉਡੇਗੀ ਉਡਾਣ
ਜਾਣੋ ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-293588
ਨੈਗੇਟਿਵ ਆਏ-261075
ਪਾਜ਼ੇਟਿਵ ਆਏ-15303
ਡਿਸਚਾਰਜ ਹੋਏ-14253
ਮੌਤਾਂ ਹੋਈਆਂ-473
ਐਕਟਿਵ ਕੇਸ-577
ਇਹ ਵੀ ਪੜ੍ਹੋ: ਪਤੀ ਦੇ ਨਾਜਾਇਜ਼ ਸੰਬੰਧਾਂ ਨੂੰ ਜਾਣ ਪਤਨੀ ਨੇ ਖੋਹਿਆ ਆਪਾ, ਦੁਖੀ ਹੋ ਕੀਤਾ ਹੈਰਾਨੀਜਨਕ ਕਾਰਾ
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਜ਼ਿਲ੍ਹੇ 'ਚ ਜਿੱਥੇ 2 ਹੋਰ ਮਰੀਜ਼ ਕੋਰੋਨਾ ਨਾਲ ਜੰਗ ਹਾਰ ਗਏ ਸਨ, ਉਥੇ ਹੀ 52 ਵਿਅਕਤੀਆਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਸੀ। ਮਰਨ ਵਾਲਿਆਂ 'ਚ ਰਾਜਿੰਦਰਪਾਲ ਸਿੰਘ (68) ਸੂਰਿਆ ਐਨਕਲੇਵ ਅਤੇ ਸੰਨੀ (40) ਸ਼ਿਵ ਨਗਰ ਸ਼ਾਮਲ ਸਨ। ਸਿਵਲ ਸਰਜਨ ਦਫ਼ਤਰ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਮੰਗਲਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕੁੱਲ 72 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 20 ਦੂਜੇ ਜ਼ਿਲਿਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ਵਿਚ ਸੇਂਟ ਮੈਰੀ ਕਾਨਵੈਂਟ ਸਕੂਲ ਭੋਗਪੁਰ ਦਾ ਸਟਾਫ ਅਤੇ ਕਰਮਚਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਖ਼ੌਫ਼ਨਾਕ ਵਾਰਦਾਤ: ਡਿਊਟੀ ਤੋਂ ਵਾਪਸ ਜਾ ਰਹੇ ਨੌਜਵਾਨ 'ਤੇ ਚਲਾਈਆਂ ਗੋਲੀਆਂ
ਪੇਸ਼ੀ ਦੌਰਾਨ ਮੁਲਜ਼ਮ ਨੂੰ ਭਜਾਉਣ ਦੀ ਫਿਰਾਕ 'ਚ ਬੈਠੇ 6 ਮੁਲਜ਼ਮ ਗ੍ਰਿਫਤਾਰ
NEXT STORY