ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਇਕ ਵਾਰ ਫਿਰ ਤੋਂ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਜਿੱਥੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ ਕਾਰਨ ਦੋ ਮਰੀਜ਼ਾਂ ਨੇ ਦਮ ਤੋੜ ਦਿੱਤਾ, ਉਥੇ ਹੀ 77 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਵੀ ਪਾਈ ਗਈ ਹੈ। ਕੋਰੋਨਾ ਕਾਰਨ ਦੋ ਹੋਰ ਮਰੀਜ਼ਾਂ ਦੀ ਮੌਤ ਹੋਣ ਦੇ ਨਾਲ ਹੀ ਅੱਜ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ 480 ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਗੁਰਦੁਆਰਾ ਸਾਹਿਬ ਦੇ ਬਾਹਰ ਸਾਬਕਾ ਪੰਚਾਇਤ ਮੈਂਬਰ ਨੂੰ ਸ਼ਰੇਆਮ ਗੋਲੀਆਂ ਮਾਰਨ ਵਾਲੇ ਚੜ੍ਹੇ ਪੁਲਸ ਅੜਿੱਕੇ
ਸ਼ੁੱਕਰਵਾਰ 2416 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 31 ਨੂੰ ਮਿਲੀ ਸੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 2416 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਸੀ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 31 ਹੋਰਨਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਮਹਿਕਮੇ ਨੇ 2765 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਇਹ ਵੀ ਪੜ੍ਹੋ: ਜਲੰਧਰ: ਯੂਕੋ ਬੈਂਕ ਡਕੈਤੀ ਦੇ ਮਾਮਲੇ 'ਚ ਪੁਲਸ ਵੱਲੋਂ ਮੁੱਖ ਮੁਲਜ਼ਮ ਸਾਥੀ ਸਣੇ ਦਿੱਲੀ ਤੋਂ ਗ੍ਰਿਫ਼ਤਾਰ
ਜਲੰਧਰ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-301685
ਨੈਗੇਟਿਵ ਆਏ-269700
ਪਾਜ਼ੇਟਿਵ ਆਏ-15597
ਡਿਸਚਾਰਜ ਹੋਏ-14396
ਮੌਤਾਂ ਹੋਈਆਂ-480
ਐਕਟਿਵ ਕੇਸ-646
ਇਹ ਵੀ ਪੜ੍ਹੋ: ਢਾਬੇ 'ਚ ਮਜ਼ਦੂਰ ਦੀ ਲਾਸ਼ ਲਟਕਦੀ ਵੇਖ ਲੋਕਾਂ ਦੇ ਉੱਡੇ ਹੋਸ਼, ਡੇਢ ਮਹੀਨਾ ਪਹਿਲਾਂ ਹੀ ਛੱਡਿਆ ਸੀ ਕੰਮ
ਇਹ ਵੀ ਪੜ੍ਹੋ: ਪਤੀ ਦੀ ਲੰਬੀ ਉਮਰ ਲਈ ਰੱਖਿਆ ਕਰਵਾ ਚੌਥ, ਤਸਵੀਰਾਂ ਸਾਂਝੀਆਂ ਕਰਨ ਦੇ ਬਾਅਦ ਪਤਨੀ ਨੇ ਚੁੱਕਿਆ ਖ਼ੌਫਨਾਕ ਕਦਮ
ਬਹਿਬਲ, ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ 27 ਤੱਕ ਟਲੀ
NEXT STORY