ਜਲੰਧਰ (ਰੱਤਾ)— ਕੋਰੋਨਾ ਵਾਇਰਸ ਨੂੰ ਲੈ ਕੇ ਲੋਕਾਂ ਦੀ ਲਾਪਰਵਾਹੀ ਇਕ ਵਾਰ ਫਿਰ ਭਾਰੀ ਪੈਣੀ ਸ਼ੁਰੂ ਹੋ ਗਈ ਹੈ। ਇਸ ਦਾ ਅੰਦਾਜ਼ਾ ਇਸੇ ਤੋਂ ਲਾਇਆ ਜਾ ਸਕਦਾ ਹੈ ਕਿ ਜਿਥੇ ਪਾਜ਼ੇਟਿਵ ਆਉਣ ਵਾਲੇ ਵਿਅਕਤੀਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਉਥੇ ਹੀ ਮਰਨ ਵਾਲਿਆਂ ਦਾ ਅੰਕੜਾ ਸਥਿਰ ਨਹੀਂ ਹੋ ਰਿਹਾ।
ਇਹ ਵੀ ਪੜ੍ਹੋ: ਦੀਵਾਲੀ ਤੋਂ ਬਾਅਦ ਅੰਮ੍ਰਿਤਸਰ 'ਚ ਵੱਡਾ ਹਾਦਸਾ, ਇਮਾਰਤ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)
ਜ਼ਿਲ੍ਹੇ ਦੇ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇਨੂੰ ਸ਼ੁੱਕਰਵਾਰ ਵੱਖ-ਵੱਖ ਲੈਬਾਰਟਰੀਆਂ ਤੋਂ 129 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 16 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 113 ਮਰੀਜ਼ ਵੱਖ-ਵੱਖ ਖੇਤਰਾਂ ਤੋਂ ਹਨ। ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਜਿਹੜੇ 3 ਹੋਰ ਮਰੀਜ਼ਾਂ ਨੇ ਦਮ ਤੋੜਿਆ ਹੈ, ਉਨ੍ਹਾਂ ਵਿਚੋਂ ਇਕ ਪਿਛਲੇ ਕੁਝ ਦਿਨਾਂ ਤੋਂ ਘਰ ਵਿਚ ਹੀ ਆਈਸੋਲੇਟ ਸੀ।
ਇਨ੍ਹਾਂ ਨੇ ਤੋੜਿਆ ਦਮ
1. ਕਸ਼ਮੀਰੋ (58) ਪਿੰਡ ਰਹੀਮਪੁਰ
2. ਬਲਬੀਰ ਿਸੰਘ (70) ਪਿੰਡ ਸ਼ੰਕਰ
3. ਬ੍ਰਿਜ ਮੋਹਨ (70) ਬਾਬਾ ਮਲਿਕ ਬਾਜ਼ਾਰ
ਇਹ ਵੀ ਪੜ੍ਹੋ: ਮੁਕੇਰੀਆਂ: ਦੀਵਾਲੀ ਵਾਲੇ ਦਿਨ ਛਾਇਆ ਮਾਤਮ, ਦੋ ਮਹੀਨੇ ਪਹਿਲਾਂ ਇਟਲੀ ਗਏ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ
ਸ਼ੁੱਕਰਵਾਰ 3110 ਦੀ ਰਿਪੋਰਟ ਆਈ ਸੀ ਨੈਗੇਟਿਵ ਤੇ 58 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ 3110 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 58 ਨੂੰ ਛੁੱਟੀ ਦੇ ਦਿੱਤੀ ਗਈ। ਮਹਿਕਮੇ ਨੇ 4310 ਵਿਅਕਤੀਆਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-324374
ਨੈਗੇਟਿਵ ਆਏ-289368
ਪਾਜ਼ੇਟਿਵ ਆਏ-16076
ਮੌਤਾਂ ਹੋਈਆਂ-496
ਐਕਟਿਵ ਕੇਸ-750
ਇਹ ਵੀ ਪੜ੍ਹੋ: ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ
ਵੱਡੀ ਵਾਰਦਾਤ: ਸੰਗਰੂਰ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
NEXT STORY