ਜਲੰਧਰ (ਰੱਤਾ)— ਕੋਰੋਨਾ ਦੀ ਵੈਕਸੀਨ ਪਤਾ ਨਹੀਂ ਕਦੋਂ ਆਵੇਗੀ ਪਰ ਹਰ ਰੋਜ਼ ਕੋਰੋਨਾ ਦੇ ਪਾਜ਼ੇਟਿਵ ਰੋਗੀਆਂ ਦਾ ਮਿਲਣਾ ਲਗਾਤਾਰ ਜਾਰੀ ਹੈ। ਇਸ ਨਾਲ ਜ਼ਿਲ੍ਹੇ 'ਚ ਐਕਟਿਵ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸ਼ੁੱਕਰਵਾਰ ਜਿੱਥੇ 126 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ, ਉਥੇ ਹੀ ਇਲਾਜ ਅਧੀਨ ਰੋਗੀਆਂ ਵਿਚੋਂ 2 ਹੋਰ ਨੇ ਦਮ ਤੋੜ ਦਿੱਤਾ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ੁੱਕਰਵਾਰ ਕੁੱਲ 135 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਹੈ। ਇਨ੍ਹਾਂ 'ਚੋਂ 9 ਲੋਕ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 126 ਲੋਕਾਂ 'ਚ ਗੋਰਾਇਆ ਦਾ ਇਕ ਡਾਕਟਰ, ਡੀ. ਏ. ਵੀ. ਕਾਲਜ ਅਤੇ ਐੱਨ. ਆਈ. ਟੀ. ਦਾ ਸਟਾਫ਼ ਅਤੇ ਇਕ ਸਾਲ ਦਾ ਬੱਚਾ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ
ਇਨ੍ਹਾਂ ਦੀ ਗਈ ਜਾਨ
1. ਹਰਜੀਤ ਸਿੰਘ (68) ਜੇ. ਪੀ. ਨਗਰ
2. ਸਵਰਨ ਕਾਂਤਾ (72) ਬਾਂਸਾਂ ਵਾਲਾ ਬਾਜ਼ਾਰ ਸ਼ਾਹਕੋਟ
4357 ਦੀ ਰਿਪੋਰਟ ਆਈ ਨੈਗੇਟਿਵ ਅਤੇ 125 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ 4357 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਰੋਗੀਆਂ ਵਿਚੋਂ 125 ਹੋਰਾਂ ਨੂੰ ਛੁੱਟੀ ਦੇ ਦਿੱਤੀ ਗਈ ਅਤੇ ਮਹਿਕਮੇ ਨੇ 4018 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ ਹਨ।
ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ 'ਚ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਕੈਪਟਨ ਵੱਲੋਂ ਵਿੱਤੀ ਮਦਦ ਦੇਣ ਦਾ ਐਲਾਨ
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-392239
ਨੈਗੇਟਿਵ ਆਏ-354044
ਪਾਜ਼ੇਟਿਵ ਆਏ-18308
ਡਿਸਚਾਰਜ ਹੋਏ ਰੋਗੀ-16545
ਮੌਤਾਂ ਹੋਈਆਂ-517
ਐਕਟਿਵ ਕੇਸ-1192
ਇਹ ਵੀ ਪੜ੍ਹੋ: ਭਾਰਤੀ ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ੁਸ਼ਖ਼ਬਰੀ, 4 ਜਨਵਰੀ ਤੋਂ ਜਲੰਧਰ ਕੈਂਟ 'ਚ ਭਰਤੀ ਰੈਲੀ ਸ਼ੁਰੂ
ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵੱਲੋਂ ਲੋਗੋ ਜਾਰੀ
ਮੌਸਮ ਦਾ ਮਿਜਾਜ਼ ਠੰਡਾ ਅਤੇ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ
NEXT STORY