ਜਲੰਧਰ (ਰੱਤਾ)– ਕੋਰੋਨਾ ਦਾ ਪ੍ਰਕੋਪ ਹਾਲੇ ਵੀ ਜਾਰੀ ਹੈ। ਬੁੱਧਵਾਰ ਨੂੰ ਵੀ ਜ਼ਿਲ੍ਹੇ ਵਿਚ 27 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਇਨ੍ਹਾਂ ਵਿਚ ਇਕ ਸੀਨੀਅਰ ਡਾਕਟਰ ਜੋੜਾ ਵੀ ਸ਼ਾਮਲ ਹੈ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਮਹਿਕਮੇ ਨੂੰ ਵੀਰਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਜ਼ ਤੋਂ ਕੁੱਲ 27 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਵਿਭਾਗ ਨੂੰ ਵੀਰਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 32 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 5 ਲੋਕ ਦੂਜੇ ਜ਼ਿਲਿਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿ ਆ ਕਿ ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 27 ਮਰੀਜ਼ਾਂ ਵਿਚ ਮਹਾਨਗਰ ਦੇ ਇਕ ਸੀਨੀਅਰ ਸਰਜਨ ਅਤੇ ਉਨ੍ਹਾਂ ਦੀ ਪਤਨੀ ਅਤੇ ਪੰਜਾਬ ਪੁਲਸ ਦਾ ਇਕ ਉੱਚ ਅਧਿਕਾਰੀ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਸੰਘਰਸ਼ ’ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਪ੍ਰਵਾਸੀ ਭਾਰਤੀਆਂ ਦਾ ਵਿਸ਼ੇਸ਼ ਉਪਰਾਲਾ
ਪਾਜ਼ੇਟਿਵ ਆਉਣ ਵਾਲੇ ਸੀਨੀਅਰ ਸਰਜਨ ਲੁਆ ਚੁੱਕੇ ਹਨ ਕੋਰੋਨਾ ਵੈਕਸੀਨ
ਮਹਾਨਗਰ ਦੇ ਜਿਸ ਸੀਨੀਅਰ ਸਰਜਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਉਨ੍ਹਾਂ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਦੇ ਪਹਿਲੇ ਦਿਨ 16 ਜਨਵਰੀ ਨੂੰ ਟੀਕਾ ਲੁਆਇਆ ਸੀ। ਪਾਜ਼ੇਟਿਵ ਆਉਣ ਵਾਲੇ ਉਕਤ ਸਰਜਨ ਕੋਲੋਂ ਜਦੋਂ ਫੋਨ ’ਤੇ ਪੁੱਛਿਆ ਗਿਆ ਕਿ ਉਨ੍ਹਾਂ ਤਾਂ ਵੈਕਸੀਨ ਲੁਆਈ ਸੀ ਪਰ ਫਿਰ ਵੀ ਉਹ ਪਾਜ਼ੇਟਿਵ ਕਿਵੇਂ ਆ ਗਏ ਤਾਂ ਉਨ੍ਹਾਂ ਦੱਸਿਆ ਕਿ ਉਹ ਪਿਛਲੇ ਦਿਨੀਂ ਹਵਾਈ ਜਹਾਜ਼ ’ਤੇ ਮਹਾਰਾਸ਼ਟਰ ਗਏ ਸਨ ਅਤੇ ਹੋ ਸਕਦਾ ਹੈ ਕਿ ਇਸ ਦੌਰਾਨ ਕਿਸੇ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿਚ ਆ ਗਏ ਹੋਣ।
ਦੂਜੇ ਪਾਸੇ ਇਸ ਸਬੰਧ ਵਿਚ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਦਾ ਕਹਿਣਾ ਹੈ ਕਿ ਵੈਕਸੀਨ ਦਾ ਪਹਿਲਾ ਟੀਕਾ ਲੁਆਉਣ ਦੇ 28 ਦਿਨਾਂ ਬਾਅਦ ਦੂਜਾ ਟੀਕਾ ਲਾਇਆ ਜਾਣਾ ਹੈ ਅਤੇ ਉਸ ਉਪਰੰਤ ਵੀ 15 ਦਿਨਾਂ ਤੱਕ ਵਿਅਕਤੀ ਨੂੰ ਕੋਰੋਨਾ ਤੋਂ ਬਚਾਅ ਲਈ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : ਭੋਗਪੁਰ ਵਿਖੇ ਵਿਆਹ ਦੀ ਜਾਗੋ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ
2405 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 4 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਵੀਰਵਾਰ 2405 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 4 ਹੋਰਨਾਂ ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 2814 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਕੋਰੋਨਾ ਵੈਕਸੀਨੇਸ਼ਨ : 412 ਹੋਰ ਫਰੰਟਲਾਈਨ ਵਰਕਰਾਂ ਨੇ ਲੁਆਇਆ ਟੀਕਾ
ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਦੇ ਦੂਜੇ ਪੜਾਅ ਵਿਚ ਵੀਰਵਾਰ ਨੂੰ ਜ਼ਿਲੇ ਦੇ 8 ਸਿਹਤ ਕੇਂਦਰਾਂ ਵਿਚ ਕੁੱਲ 412 ਹੋਰ ਫਰੰਟਲਾਈਨ ਵਰਕਰਾਂ ਨੇ ਟੀਕਾ ਲੁਆਇਆ। ਇਨ੍ਹਾਂ ਵਿਚ ਕਈ ਪ੍ਰਸ਼ਾਸਨਿਕ ਅਤੇ ਪੁਲਸ ਦੇ ਉੱਚ ਅਧਿਕਾਰੀ ਸ਼ਾਮਲ ਸਨ। ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ 177, ਖੁਰਲਾ ਕਿੰਗਰਾ ਸਿਹਤ ਕੇਂਦਰ ਵਿਚ 11, ਦਾਦਾ ਕਾਲੋਨੀ ਵਿਚ 30, ਬਸਤੀ ਗੁਜ਼ਾਂ ਵਿਚ 60, ਫਿਲੌਰ ਵਿਚ 26, ਪੀ. ਏ. ਪੀ. ਵਿਚ 50, ਆਦਮਪੁਰ ਵਿਚ 28 ਅਤੇ ਜਮਸ਼ੇਰ ਵਿਚ 30 ਫਰੰਟਲਾਈਨ ਵਰਕਰਾਂ ਨੇ ਟੀਕਾ ਲੁਆਇਆ।
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-570870
ਨੈਗੇਟਿਵ ਆਏ-527522
ਪਾਜ਼ੇਟਿਵ ਆਏ-20758
ਡਿਸਚਾਰਜ ਹੋਏ-19842
ਮੌਤਾਂ ਹੋਈਆਂ-677
ਐਕਟਿਵ ਕੇਸ-239
ਇਹ ਵੀ ਪੜ੍ਹੋ : ਗਰੁੱਪ ਡਿਸਕਸ਼ਨ ਤੋਂ ਬਾਅਦ ਕਿਸਾਨਾਂ ਲਈ ਨਵਜੋਤ ਸਿੰਘ ਸਿੱਧੂ ਨੇ ਫਿਰ ਕਹੀ ਵੱਡੀ ਗੱਲ
ਸਰਕਾਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਤੇ ਮਾਪਿਆਂ ਲਈ ਚੰਗੀ ਖ਼ਬਰ, ਇਸ ਮਾਮਲੇ 'ਚ ਪਹਿਲੇ ਨੰਬਰ 'ਤੇ 'ਪੰਜਾਬ'
NEXT STORY