ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਰਫ਼ਤਾਰ ਇਕ ਵਾਰ ਫਿਰ ਤੋਂ ਤੇਜ਼ ਹੋ ਗਈ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ ’ਚ ਕੋਰੋਨਾ ਨਾਲ ਜਿੱਥੇ 61 ਸਾਲਾ ਵਿਅਕਤੀ ਦੀ ਮੌਤ ਹੋ ਗਈ, ਉਥੇ ਹੀ 60 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਵੀ ਪਾਈ ਗਈ ਹੈ। ਪਾਜ਼ੇਟਿਵ ਆਏ ਕੇਸਾਂ ’ਚ ਵਿਧਾਇਕ ਪਰਗਟ ਸਿੰਘ ਦੇ ਪੁੱਤਰ ਸਮੇਤ ਪਿੰਡ ਬਾਜਵਾ ਕਲਾ (ਸ਼ਾਹਕੋਟ) ਦੇ ਇਕ ਪਰਿਵਾਰ ਦੇ 5 ਮੈਂਬਰਾਂ ਸ਼ਾਮਲ ਹਨ। ਪਾਜ਼ੇਟਿਵ ਆਉਣ ਵਾਲੇ 60 ਰੋਗੀਆਂ ’ਚੋਂ ਕੁਝ ਦੂਜੇ ਜ਼ਿਲ੍ਹਿਆਂ ਨਾਲ ਵੀ ਸਬੰਧਤ ਹਨ। ਜਿਹੜੇ ਵਿਅਕਤੀ ਦੀ ਕੋਰੋਨਾ ਦੇ ਕਾਰਨ ਮੌਤ ਹੋਈ ਹੈ, ਉਸ ਦੀ ਪਛਾਣ ਪਰਮਜੀਤ ਸਿੰਘ ਵਾਸੀ ਸੜਕਪੁਰ ਵਜੋਂ ਹੋਈ ਹੈ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ ਸ਼ੁੱਕਰਵਾਰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਤੋਂ ਕੁੱਲ 60 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 11 ਲੋਕ ਦੂਜੇ ਜ਼ਿਲਿਆਂ ਨਾਲ ਸਬੰਧਤ ਪਾਏ ਗਏ। ਉਨ੍ਹਾਂ ਦੱਸਿਆ ਕਿ ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ 49 ਲੋਕਾਂ ਵਿਚ ਇਕ ਵਿਧਾਇਕ ਦਾ ਪੁੱਤਰ ਅਤੇ ਸ਼ਾਹਕੋਟ ਵਿਚ ਪੈਂਦੇ ਪਿੰਡ ਬਾਜਵਾ ਕਲਾਂ ਦੇ ਇਕ ਹੀ ਪਰਿਵਾਰ ਦੇ 5 ਮੈਂਬਰ ਸ਼ਾਮਲ ਹਨ, ਜਦੋਂ ਕਿ ਬਾਕੀ ਵਿਚੋਂ ਕੁਝ ਕਲਗੀਧਰ ਐਵੇਨਿਊ, ਗੁਰੂ ਗੋਬਿੰਦ ਸਿੰਘ ਐਵੇਨਿਊ, ਦਸਮੇਸ਼ ਐਵੇਨਿਊ, ਬਸੰਤ ਐਵੇਨਿਊ, ਹਰਦੇਵ ਨਗਰ, ਮਾਲ ਰੋਡ, ਲਾਜਪਤ ਨਗਰ, ਭੋਗਪੁਰ ਅਤੇ ਫਿਲੌਰ ਦੇ ਰਹਿਣ ਵਾਲੇ ਹਨ। ਡਾ. ਸਿੰਘ ਨੇ ਦੱਸਿਆ ਕਿ ਸ਼ਾਹਕੋਟ ਵਿਚ ਪੈਂਦੇ ਪਿੰਡ ਸਦਾਕਪੁਰ ਦੇ ਰਹਿਣ ਵਾਲੇ 61 ਸਾਲਾ ਮਨਜੀਤ ਸਿੰਘ ਨੇ ਕੋਰੋਨਾ ਨਾਲ ਲੜਦਿਆਂ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਲੁਧਿਆਣਾ ਦੇ ਹੋਟਲ ’ਚੋਂ ਸ਼ੱਕੀ ਹਾਲਾਤ ’ਚ ਵਿਅਕਤੀ ਦੀ ਲਾਸ਼ ਬਰਾਮਦ
2582 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 28 ਹੋਰਨਾਂ ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 2582 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 28 ਹੋਰਨਾਂ ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 2914 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਕਪੂਰਥਲਾ ਦੇ ਇਤਿਹਾਸਕ ਸ਼ਾਲੀਮਾਰ ਬਾਗ ’ਚੋਂ 2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਮਿਲੀ ਲਾਸ਼
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-607454
ਨੈਗੇਟਿਵ ਆਏ-562029
ਪਾਜ਼ੇਟਿਵ ਆਏ-21156
ਡਿਸਚਾਰਜ ਹੋਏ-20181
ਮੌਤਾਂ ਹੋਈਆਂ-692
ਐਕਟਿਵ ਕੇਸ-283
901 ਕੋਰੋਨਾ ਯੋਧਿਆਂ ਨੂੰ ਲੱਗਾ ਟੀਕਾ, ਜਿਨ੍ਹਾਂ ’ਚੋਂ 493 ਨੇ ਲੁਆਈ ਦੂਜੀ ਡੋਜ਼
ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਦੇ ਦੂਜੇ ਪੜਾਅ ਵਿਚ ਵੀਰਵਾਰ ਨੂੰ ਜ਼ਿਲੇ ਵਿਚ 901 ਕੋਰੋਨਾ ਯੋਧਿਆਂ ਨੇ ਟੀਕਾ ਲੁਆਇਆ, ਜਿਨ੍ਹਾਂ ਵਿਚੋਂ 493 ਅਜਿਹੇ ਹੈਲਥ ਵਰਕਰਜ਼ ਸਨ, ਜਿਨ੍ਹਾਂ ਨੇ ਦੂਜੀ ਡੋਜ਼ ਲੁਆਈ।
ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਜ਼ਿਲਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ 60, ਬਸਤੀ ਗੁਜ਼ਾਂ ਵਿਚ 8, ਪੀ. ਏ. ਪੀ. ਵਿਚ 258, ਖੁਰਲਾ ਕਿੰਗਰਾ ਵਿਚ 9, ਆਦਮਪੁਰ ਵਿਚ 40, ਸ਼ਾਹਕੋਟ ਵਿਚ 20, ਦਾਦਾ ਕਾਲੋਨੀ ਦੇ ਸਿਹਤ ਕੇਂਦਰ ਵਿਚ 10, ਟੈਗੋਰ ਹਸਪਤਾਲ ’ਚ 160, ਸ਼੍ਰੀਮਨ ਹਸਪਤਾਲ ਵਿਚ 160, ਪਿਮਸ ਵਿਚ 100 ਅਤੇ ਐੱਸ. ਜੀ. ਐੱਲ. ਹਸਪਤਾਲ ਵਿਚ 76 ਕੋਰੋਨਾ ਯੋਧਾ ਟੀਕਾ ਲੁਆਉਣ ਪਹੁੰਚੇ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਹੁਸ਼ਿਆਰਪੁਰ ਨਾਲ ਸਬੰਧਤ ਗਿ੍ਰਫ਼ਤਾਰ 2 ਨੌਜਵਾਨਾਂ ਦੇ ਪਿੰਡ ਪਹੁੰਚਣ ਦੀ ਬੱਝੀ ਆਸ
ਖ਼ੇਤਾਂ ’ਚ ਲੱਗੇ ਟਰਾਂਸਫਾਰਮਰ ਨੂੰ ਠੀਕ ਕਰਦੇ ਸਮੇਂ ਲੱਗਾ ਕਰੰਟ, ਵਿਅਕਤੀ ਦੀ ਮੌਤ
NEXT STORY