ਜਲੰਧਰ (ਰੱਤਾ)— ਕੋਰੋਨਾ ਵਾਇਰਸ ਨੂੰ ਲੈ ਕੇ ਜਲੰਧਰ ਜ਼ਿਲ੍ਹੇ ਲਈ ਬੇਹੱਦ ਰਾਹਤ ਬਰੀ ਖ਼ਬਰ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਜਲੰਧਰ ਜ਼ਿਲ੍ਹੇ ’ਚ ਸਿਰਫ਼ ਇਕ ਵਿਅਕਤੀ ਦੀ ਹੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਅੱਜ ਇਕ ਮਹਿਲਾ ਦੀ ਕੋਰੋਨਾ ਰਿਪੋਰਟ ਹੀ ਪਾਜ਼ੇਟਿਵ ਹਾਸਲ ਹੋਈ, ਜੋਕਿ ਨਕੋਦਰ ਨਾਲ ਸਬੰਧਤ ਦੱਸੀ ਜਾ ਰਹੀ ਹੈ। ਇਥੇ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਵੀ ਜ਼ਿਲ੍ਹੇ ਵਿਚ 4 ਨਵੇਂ ਪਾਜ਼ੇਟਿਵ ਕੇਸ ਮਿਲੇ ਸਨ।
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਕਰੀਬ 2 ਹਜ਼ਾਰ ਮੁਲਾਜ਼ਮ ਕਰਨਗੇ ਜਲੰਧਰ ਸ਼ਹਿਰ ਦੀ ਰਖਵਾਲੀ, ਸਟੇਡੀਅਮ ਸੀਲ
3263 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 3263 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 13 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 6556 ਹੋਰ ਲੋਕਾਂ ਦੇ ਸੈਂਪਲ ਲਏ।
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁਲ ਸੈਂਪਲ-14,88,608
ਨੈਗੇਟਿਵ ਆਏ-13,55,582
ਪਾਜ਼ੇਟਿਵ ਆਏ-63,172
ਡਿਸਚਾਰਜ ਹੋਏ-61,639
ਮੌਤਾਂ ਹੋਈਆਂ-1,490
ਐਕਟਿਵ ਕੇਸ-43
ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ 'ਤੇ ਜਲੰਧਰ ਦੇ ਕਈ ਰਸਤੇ ਰਹਿਣਗੇ ਬੰਦ, ਟ੍ਰੈਫਿਕ ਪੁਲਸ ਵੱਲੋਂ ਜਾਰੀ ਹੋਇਆ ਰੂਟ ਪਲਾਨ
ਜ਼ਿਲ੍ਹੇ ’ਚ 20,000 ਤੋਂ ਵੱਧ ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਵਿਚ ਜਿਹੜੇ 20 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਸ਼ਨੀਵਾਰ ਨੂੰ ਵੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿਚ ਲੋਕਾਂ ਨੂੰ ਕੋਵਿਸ਼ੀਲਡ ਵੈਕਸੀਨ ਦੀ ਡੋਜ਼ ਲਾਈ ਜਾਵੇਗੀ। ਡਾ. ਚੋਪੜਾ ਨੇ ਦੱਸਿਆ ਕਿ ਸਿਹਤ ਮਹਿਕਮੇ ਵੈਕਸੀਨ ਦੀ ਦੂਜੀ ਡੋਜ਼ ਲੁਆਉਣ ਵਾਲਿਆਂ ਨੂੰ ਪਹਿਲ ਦੇ ਰਿਹਾ ਹੈ।
ਇਹ ਵੀ ਪੜ੍ਹੋ: ਤਰਨਤਾਰਨ 'ਚ ਵੱਡੀ ਵਾਰਦਾਤ, ਪਤੀ-ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁੱਤ ਰਹਿੰਦਾ ਹੈ ਵਿਦੇਸ਼
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਅਫ਼ਗਾਨਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ
NEXT STORY