ਜਲੰਧਰ (ਰੱਤਾ)– ਵੀਰਵਾਰ ਨੂੰ ਸਰਕਾਰੀ ਸਕੂਲ ਬੰਡਾਲਾ ਵਿਚ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੀ ਅਧਿਆਪਕਾਂ ਸਮੇਤ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਵੀਰਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 3 ਹੋਰ ਜ਼ਿਲ੍ਹਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 5 ਮਰੀਜ਼ਾਂ ਵਿਚ ਇਕ ਕੁੜੀ ਵੀ ਸ਼ਾਮਲ ਹੈ, ਜਿਹੜੀ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੰਡਾਲਾ ਵਿਚ ਵਿਦਿਆਰਥੀਆਂ ਨੂੰ ਪੜ੍ਹਾਉਂਦੀ ਹੈ। ਬਾਕੀ ਦੇ ਮਰੀਜ਼ ਨਿਊ ਕਰਤਾਰ ਨਗਰ, ਪਿੰਡ ਕਲਿਆਣਪੁਰ, ਮਾਡਲ ਟਾਊਨ ਅਤੇ ਅਲੀ ਮੁਹੱਲਾ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ: ਨੰਗਲ 'ਚ ਵੱਡੀ ਵਾਰਦਾਤ: ਪਤੀ ਵੱਲੋਂ ਹਥੌੜਾ ਮਾਰ ਕੇ ਪਤਨੀ ਦਾ ਕਤਲ, ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ
5633 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ
ਸਿਹਤ ਮਹਿਕਮੇ ਨੂੰ ਵੀਰਵਾਰ 5633 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5076 ਹੋਰ ਲੋਕਾਂ ਦੇ ਸੈਂਪਲ ਲਏ।
ਜਲੰਧਰ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-15,45,248
ਨੈਗੇਟਿਵ ਆਏ-14,12,269
ਪਾਜ਼ੇਟਿਵ ਆਏ-63,214
ਡਿਸਚਾਰਜ ਹੋਏ-61,687
ਮੌਤਾਂ ਹੋਈਆਂ-1,491
ਐਕਟਿਵ ਕੇਸ-36
ਇਹ ਵੀ ਪੜ੍ਹੋ: ਜਲੰਧਰ: ਘਰ 'ਚ ਦਾਖ਼ਲ ਹੋ ਕੇ 16 ਸਾਲਾ ਕੁੜੀ ਦੀ ਰੋਲ੍ਹ ਦਿੱਤੀ ਪੱਤ, ਇੰਝ ਸਾਹਮਣੇ ਆਇਆ ਸੱਚ
ਜ਼ਿਲ੍ਹੇ ’ਚ 30 ਹਜ਼ਾਰ ਤੋਂ ਵੱਧ ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਵੀਰਵਾਰ ਨੂੰ ਜ਼ਿਲ੍ਹੇ ਵਿਚ 30 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਕੈਂਪਾਂ ਵਿਚ ਜਿਹੜੇ 30 ਹਜ਼ਾਰ ਤੋਂ ਵੱਧ ਲੋਕਾਂ ਨੂੰ ਵੈਕਸੀਨ ਲਾਈ ਗਈ, ਉਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ।
ਇਹ ਵੀ ਪੜ੍ਹੋ: ਬੇਰੁਜ਼ਗਾਰ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਸ਼ੁਰੂ ਹੋਵੇਗੀ ਇਹ ਨਵੀਂ ਸਕੀਮ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਬਿਲਡਿੰਗ ਇੰਸਪੈਕਟਰ ਨੂੰ ਬਾਜ਼ਾਰ ’ਚ ਸੋਸ਼ਲ ਮੀਡੀਆ ’ਤੇ ਲਾਈਵ ਹੋ ਸੁਣਾਈਆਂ ਖਰੀਆਂ-ਖਰੀਆਂ, ਪੈਸੇ ਮੰਗਣ ਦੇ ਲਗੇ ਦੋਸ਼
NEXT STORY