ਜਲੰਧਰ (ਰੱਤਾ)-ਜ਼ਿਲ੍ਹੇ ਵਿਚ ਸੋਮਵਾਰ ਨੂੰ 100 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਸੋਮਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ 100 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਇਥੇ ਇਹ ਵੀ ਦੱਸਣਯੋਗ ਹੈ ਕਿ ਐਤਵਾਰ ਨੂੰ ਮਹਿਕਮੇ ਨੂੰ 3,464 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਸੀ ਅਤੇ ਐਕਟਿਵ ਮਰੀਜ਼ਾਂ ਵਿਚੋਂ 229 ਹੋਰ ਰਿਕਵਰ ਹੋ ਗਏ ਹਨ। ਮਹਿਕਮੇ ਦੀਆਂ ਟੀਮਾਂ ਨੇ 3,078 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਪ੍ਰਾਪਤ ਹੋਏ ਹਨ।
ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁਲ ਸੈਂਪਲ-20,21,208
ਨੈਗੇਟਿਵ ਆਏ-18,60,947
ਪਾਜ਼ੇਟਿਵ ਆਏ-77,575
ਡਿਸਚਾਰਜ ਹੋਏ-75,058
ਮੌਤਾਂ ਹੋਈਆਂ-1,562
ਐਕਟਿਵ ਮਰੀਜ਼-955
ਇਹ ਵੀ ਪੜ੍ਹੋ: ‘ਆਪ’ ਆਗੂ ਜਰਨੈਲ ਸਿੰਘ ਦਾ ਕਾਂਗਰਸ ’ਤੇ ਤੰਜ, ਮੁੱਖ ਮੰਤਰੀ ਚੰਨੀ ਨੂੰ ਦੱਸਿਆ ਕਰੈਕਟਰਲੈੱਸ
ਜ਼ਿਲ੍ਹੇ 'ਚ 16,422 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਐਤਵਾਰ ਨੂੰ ਜ਼ਿਲ੍ਹੇ ਵਿਚ ਕੁੱਲ 16,422 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 15 ਤੋਂ 18 ਸਾਲ ਤੱਕ ਦੇ 557 ਅੱਲ੍ਹੜ ਅਤੇ ਬੂਸਟਰ ਡੋਜ਼ ਲੁਆਉਣ ਵਾਲੇ 4,266 ਲੋਕ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 17,15,919 ਲੋਕਾਂ ਨੇ ਵੈਕਸੀਨ ਲੁਆ ਲਈ ਹੈ ਅਤੇ ਇਨ੍ਹਾਂ ਵਿਚੋਂ 13,47,428 ਨੇ ਦੋਵੇਂ ਡੋਜ਼ ਅਤੇ 51,450 ਲੋਕਾਂ ਨੇ ਤਿੰਨੋਂ ਡੋਜ਼ ਲੁਆ ਲਈਆਂ ਹਨ।
ਇਹ ਵੀ ਪੜ੍ਹੋ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ CM ਚੰਨੀ, ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸੁਖਬੀਰ ਬਾਦਲ ਦਾ ‘ਆਪ’ ’ਤੇ ਤੰਜ, ਕਿਹਾ-ਪੰਜਾਬ ਦੇ ਸਾਰੇ ਠੱਗ ਇਸ ਪਾਰਟੀ ’ਚ ਇਕੱਠੇ
NEXT STORY