ਜਲੰਧਰ (ਰੱਤਾ)– ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਅਧੀਨ 7 ਹੋਰ ਮਰੀਜ਼ਾਂ ਨੇ ਦਮ ਤੋੜ ਦਿੱਤਾ ਅਤੇ 387 ਦੀ ਰਿਪੋਰਟ ਪਾਜ਼ੇਟਿਵ ਆਈ। ਇਥੇ ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ਵਿਚ ਬੀਤੇ ਸਾਲ ਸਤੰਬਰ ਮਹੀਨੇ ਦੇ ਅਖੀਰ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ ਜਿੱਥੇ 13 ਹਜ਼ਾਰ ਦੇ ਲਗਭਗ ਸੀ, ਉਥੇ ਹੀ ਇਹ ਅੰਕੜਾ ਅਗਲੇ 6 ਮਹੀਨਿਆਂ ਵਿਚ ਵਧ ਕੇ 31000 ਨੂੰ ਪਾਰ ਕਰ ਗਿਆ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਐਤਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁਲ 446 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 59 ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ।
ਇਹ ਵੀ ਪੜ੍ਹੋ : ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ, ਐੱਨ. ਕੇ. ਸ਼ਰਮਾ ਨੂੰ ਡੇਰਾਬੱਸੀ ਤੋਂ ਚੋਣ ਮੈਦਾਨ ’ਚ ਉਤਾਰਿਆ
3280 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 354 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ਨੀਵਾਰ 3280 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 354 ਹੋਰ ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 4052 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : 12 ਸਾਲ ਪਹਿਲਾਂ ਸਾਊਦੀ ਅਰਬ ਗਿਆ ਕਰਨੈਲ ਸਿੰਘ ਲਾਸ਼ ਬਣ ਪਰਤਿਆ ਘਰ, ਭੁੱਬਾਂ ਮਾਰ ਰੋਇਆ ਪਰਿਵਾਰ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-773715
ਨੈਗੇਟਿਵ ਆਏ-706527
ਪਾਜ਼ੇਟਿਵ ਆਏ-31031
ਡਿਸਚਾਰਜ ਹੋਏ-26691
ਮੌਤਾਂ ਹੋਈਆਂ-937
ਇਹ ਵੀ ਪੜ੍ਹੋ : ਕੋਰੋਨਾ ਟੀਕਾਕਰਨ ਸਬੰਧੀ ਜਲੰਧਰ ਪ੍ਰਸ਼ਾਸਨ ਦਾ ਅਹਿਮ ਫੈਸਲਾ, ਆਸ਼ਾ ਵਰਕਰਾਂ ਨੂੰ ਮਿਲੇਗਾ ਇਨਾਮ
45 ਸਾਲ ਤੋਂ ਉੱਪਰ ਉਮਰ ਦੇ 593403 ਲੋਕਾਂ ਨੇ ਲੁਆਈ ਵੈਕਸੀਨ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਵੈਕਸੀਨੇਸ਼ਨ ਪ੍ਰਤੀ ਲੋਕਾਂ ਦਾ ਰੁਝਾਨ ਵਧ ਰਿਹਾ ਹੈ। 45 ਸਾਲ ਤੋਂ ਉਪਰ ਉਮਰ ਵਾਲੇ 593403 ਲੋਕ ਹੁਣ ਤੱਕ ਵੈਕਸੀਨੇਸ਼ਨ ਕਰਵਾ ਚੁੱਕੇ ਹਨ, ਜਦੋਂ ਕਿ 5567 ਲੋਕਾਂ ਨੇ ਵੈਕਸੀਨ ਦੀ ਦੂਜੀ ਡੋਜ਼ ਲੈ ਲਈ ਹੈ। ਇਸ ਤੋਂ ਇਲਾਵਾ ਹੁਣ ਤੱਕ ਕੁਲ 406873 ਹੈਲਥ ਕੇਅਰ ਅਤੇ ਫਰੰਟਲਾਈਨ ਵਰਕਰਜ਼ ਵੈਕਸੀਨ ਦੀ ਪਹਿਲੀ ਡੋਜ਼ ਲੈ ਚੁੱਕੇ ਹਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 15 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਸੱਚਾਈ ਜਾਣ ਮਾਪਿਆਂ ਦੇ ਵੀ ਉੱਡੇ ਹੋਸ਼
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ 'ਚ ਰੁੱਖਾਂ 'ਤੇ ਮਨੁੱਖਾਂ ਦੀ ਸੰਭਾਲ 'ਚ ਵੱਡੀ ਭੂਮਿਕਾ ਨਿਭਾ ਰਹੇ ਸੰਤ ਸੀਚੇਵਾਲ: ਪੰਮੀ ਬਾਈ
NEXT STORY