ਜਲੰਧਰ (ਰੱਤਾ)–ਕੋਰੋਨਾ ’ਤੇ ਕਾਬੂ ਪਾਉਣ ਲਈ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਭਾਵੇਂ ਕਈ ਸਖ਼ਤ ਹੁਕਮ ਜਾਰੀ ਕੀਤੇ ਹੋਏ ਹਨ ਪਰ ਆਮ ਜਨਤਾ ਇਨ੍ਹਾਂ ਹੁਕਮਾਂ ਦਾ ਪਾਲਣ ਨਾ ਕਰਨ ਵਿਚ ਆਪਣੀ ਬਹਾਦਰੀ ਸਮਝਦੀ ਹੈ ਅਤੇ ਇਸਦਾ ਨਤੀਜਾ ਇਹ ਵੇਖਣ ਨੂੰ ਮਿਲ ਰਿਹਾ ਹੈ ਕਿ ਕੋਰੋਨਾ ਕਾਬੂ ਵਿਚ ਨਹੀਂ ਆ ਰਿਹਾ। ਸ਼ਨੀਵਾਰ ਨੂੰ ਜ਼ਿਲ੍ਹੇ ਜਿੱਥੇ 449 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ, ਉਥੇ ਹੀ 4 ਹੋਰ ਇਲਾਜ ਅਧੀਨ ਮਰੀਜ਼ਾਂ ਨੇ ਦਮ ਤੋੜ ਦਿੱਤਾ।
ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁਲ 488 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ਵਿਚੋਂ 39 ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ। ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 449 ਮਰੀਜ਼ਾਂ ਵਿਚ ਇਕ ਮਹੀਨੇ ਦਾ ਬੱਚਾ, ਐੱਨ. ਆਈ. ਟੀ. ਦਾ ਸਟਾਫ਼ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਹੋਸਟਲ ਵਿਚ ਰਹਿਣ ਵਾਲੇ ਵਿਦਿਆਰਥੀ ਸ਼ਾਮਲ ਹਨ। ਬਾਕੀ ਦੇ ਮਰੀਜ਼ਾਂ ਵਿਚੋਂ ਕੁਝ ਮਾਸਟਰ ਤਾਰਾ ਸਿੰਘ ਨਗਰ, ਅਰਬਨ ਐਸਟੇਟ, ਸ਼ਹੀਦ ਊਧਮ ਸਿੰਘ ਨਗਰ, ਹਰਬੰਸ ਨਗਰ, ਗੁਪਤਾ ਕਾਲੋਨੀ, ਕਬੀਰ ਨਗਰ, ਬੰਬੇ ਨਗਰ, ਨਿਊ ਦਸਮੇਸ਼ ਨਗਰ, ਜੇ. ਪੀ. ਨਗਰ, ਪ੍ਰੀਤ ਨਗਰ, ਮਾਡਲ ਟਾਊਨ, ਗੁਰੂ ਗੋਬਿੰਦ ਸਿੰਘ ਐਵੇਨਿਊ, ਛੋਟੀ ਬਾਰਾਦਰੀ, ਸ਼ਿਵ ਵਿਹਾਰ, ਬਸਤੀ ਪੀਰਦਾਦ, ਓਲਡ ਜਵਾਹਰ ਨਗਰ, ਸੂਰਿਆ ਐਨਕਲੇਵ, ਹਰਗੋਬਿੰਦ ਨਗਰ, ਮਹਿੰਦਰ ਸਿੰਘ ਕਾਲੋਨੀ ਬੜਿੰਗ, ਨਿਊ ਬਸ਼ੀਰਪੁਰਾ, ਵਿਕਰਮਪੁਰਾ, ਮੋਤਾ ਸਿੰਘ ਨਗਰ, ਫਿਲੌਰ, ਗੁਰਾਇਆ, ਨਕੋਦਰ ਅਤੇ ਇਸਦੇ ਆਲੇ-ਦੁਆਲੇ ਦੇ ਪਿੰਡਾਂ ਦੇ ਰਹਿਣ ਵਾਲੇ ਹਨ।
ਇਹ ਹਾਰ ਗਏ ਕੋਰੋਨਾ ਤੋਂ ਜੰਗ
55 ਸਾਲਾ ਕਰਨੈਲ ਸਿੰਘ
65 ਸਾਲਾ ਦੇਸ ਰਾਜ
66 ਸਾਲਾ ਕਮਲਾ ਦੇਵੀ
71 ਸਾਲਾ ਇੰਦਰ ਕੁਮਾਰ
ਇਹ ਵੀ ਪੜ੍ਹੋ : ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕੀਤੇ ਸਿੱਖਾਂ ’ਚ ਹੁਸ਼ਿਆਰਪੁਰ ਦਾ ਜਸਵਿੰਦਰ ਵੀ ਸ਼ਾਮਲ, ਪਰਿਵਾਰ ਹਾਲੋ-ਬੇਹਾਲ
3449 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 399 ਨੂੰ ਮਿਲੀ ਛੁੱਟੀ
ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 3449 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸਦੇ ਨਾਲ ਹੀ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 399 ਹੋਰ ਨੂੰ ਛੁੱਟੀ ਵੀ ਦੇ ਦਿੱਤੀ ਗਈ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 6030 ਹੋਰ ਲੋਕਾਂ ਦੇ ਸੈਂਪਲ ਲਏ ਹਨ।
ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁਲ ਸੈਂਪਲ-838097
ਨੈਗੇਟਿਵ ਆਏ-756422
ਪਾਜ਼ੇਟਿਵ ਆਏ-35831
ਡਿਸਚਾਰਜ ਹੋਏ-31656
ਮੌਤਾਂ ਹੋਈਆਂ-1006
ਐਕਟਿਵ ਕੇਸ-3169
ਇਹ ਵੀ ਪੜ੍ਹੋ : ਕੈਪਟਨ ਦੇ ਗੜ੍ਹ ’ਚ ਸਿੱਧੂ ਜੋੜੀ ਦੀਆਂ ਗਤੀਵਿਧੀਆਂ ਤੇਜ਼, ਕਿਹਾ-ਗੱਲਾਂ ਬਹੁਤ ਹੋ ਚੁੱਕੀਆਂ ਹੁਣ...
ਕੋਰੋਨਾ ਵੈਕਸੀਨੇਸ਼ਨ : 9764 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਅਤੇ ਮੋਬਾਇਲ ਵੈਨਜ਼ ਵੱਲੋਂ ਕੈਂਪ ਲਾ ਕੇ 9764 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜਿਹੜੇ 9764 ਲੋਕਾਂ ਨੇ ਵੈਕਸੀਨ ਲੁਆਈ ਹੈ, ਉਨ੍ਹਾਂ ਵਿਚੋਂ 8886 ਨੇ ਪਹਿਲੀ ਅਤੇ 878 ਨੇ ਦੂਜੀ ਡੋਜ਼ ਲੁਆਈ। ਉਨ੍ਹਾਂ ਦੱਸਿਆ ਕਿ ਵੈਕਸੀਨ ਲੁਆਉਣ ਵਾਲਿਆਂ ਵਿਚ 45 ਸਾਲ ਤੋਂ ਵੱਧ ਉਮਰ ਦੇ 8936 ਲੋਕ, 653 ਫਰੰਟਲਾਈਨ ਵਰਕਰਜ਼ ਅਤੇ 175 ਹੈਲਥ ਕੇਅਰ ਵਰਕਰਜ਼ ਸਨ।
ਇਹ ਵੀ ਪੜ੍ਹੋ : NRI ਪਤੀ ਦੀ ਕਰਤੂਤ ਨੇ ਉਡਾਏ ਪਤਨੀ ਦੇ ਹੋਸ਼, ਇੰਝ ਖੁੱਲ੍ਹਿਆ ਗਰਲਫਰੈਂਡ ਦਾ ਭੇਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਦੀਆਂ ਮੰਡੀਆਂ ’ਚ ਹੁਣ ਤੱਕ ਪਹੁੰਚੀ ਕਣਕ ਦੀ 86 ਫੀਸਦੀ ਖਰੀਦ ਹੋਈ, ਸੰਗਰੂਰ ਮੋਹਰੀ
NEXT STORY