ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਲਗਾਤਾਰ ਬੇਕਾਬੂ ਹੁੰਦਾ ਜਾ ਰਿਹਾ ਹੈ। ਸੋਮਵਾਰ ਨੂੰ ਜਿੱਥੇ ਕੋਰੋਨਾ ਨਾਲ 6 ਲੋਕਾਂ ਦੀ ਮੌਤ ਹੋ ਗਈ, ਉਥੇ ਹੀ ਇਕ ਵਾਰ ਫਿਰ ਤੋਂ ਜਲੰਧਰ ਜ਼ਿਲ੍ਹੇ ’ਚ ਵੱਡੀ ਗਿਣਤੀ ’ਚ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਜਲੰਧਰ ਜ਼ਿਲ੍ਹੇ ’ਚੋਂ ਕੁੱਲ 658 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਕੋਰੋਨਾ ਕਰਕੇ ਜਾਨ ਗੁਆਉਣ ਵਾਲਿਆਂ ’ਚ ਤਿੰਨ ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ।
ਇਹ ਵੀ ਪੜ੍ਹੋ : PGI 'ਚ ਦਾਖ਼ਲ ਜਬਰ-ਜ਼ਿਨਾਹ ਪੀੜਤਾ 7 ਸਾਲਾ ਬੱਚੀ ਇਕ ਮਹੀਨੇ ਤੋਂ ਲੜ ਰਹੀ ਹੈ ਜ਼ਿੰਦਗੀ ਤੇ ਮੌਤ ਦੀ ਜੰਗ
ਇੰਨੀ ਵੱਡੀ ਗਿਣਤੀ ’ਚ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸਿਹਤ ਮਹਿਕਮੇ ’ਚ ਵੀ ਤੜੱਥਲੀ ਮਚ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਅੱਜ ਕੁੱਲ 719 ਲੋਕਾਂ ਦੀ ਰਿਪੋਰਟ ਵੱਖ-ਵੱਖ ਲੈਬਾਰਟਰੀਆਂ ਤੋਂ ਹਾਸਲ ਹੋਈ ਸੀ, ਜਿਨ੍ਹਾਂ ’ਚੋਂ 61 ਲੋਕ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਥੇ ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ’ਚ ਹੁਣ ਕੋਰੋਨਾ ਪੀੜਤਾਂ ਦਾ ਅੰਕੜਾ 40 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਕੋਰੋਨਾ ਨੂੰ ਲੈ ਕੇ ਜ਼ਿਲੇ ਵਿਚ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਹਸਪਤਾਲਾਂ ਵਿਚ ਜਿੱਥੇ ਆਕਸੀਜਨ ਅਤੇ ਜ਼ਰੂਰੀ ਦਵਾਈਆਂ ਦੀ ਲੋੜੀਂਦੀ ਮਾਤਰਾ ਵਿਚ ਸਪਲਾਈ ਨਹੀਂ ਹੋ ਰਹੀ, ਉਥੇ ਹੀ ਪਾਜ਼ੇਟਿਵ ਆਉਣ ਵਾਲੇ ਲੋਕਾਂ ਦੀ ਵਧਦੀ ਗਿਣਤੀ ਦੇ ਨਾਲ-ਨਾਲ ਐਕਟਿਵ ਮਰੀਜ਼ਾਂ ਦਾ ਅੰਕੜਾ ਵੀ ਤੇਜ਼ੀ ਨਾਲ ਵਧ ਰਿਹਾ ਹੈ।
ਇਹ ਵੀ ਪੜ੍ਹੋ : ਉੱਤਰਾਖੰਡ ਨੂੰ ਜਾਣ ਵਾਲੇ ਸਾਵਧਾਨ, ਹੁਣ ਕੋਰੋਨਾ ਨੈਗੇਟਿਵ ਰਿਪੋਰਟ ਦੇ ਬਿਨਾਂ ਨਹੀਂ ਮਿਲੇਗੀ ਐਂਟਰੀ
ਸਾਵਧਾਨ...ਪਹਿਲੇ 4 ਮਹੀਨਿਆਂ ’ਚ ਆਏ ਸਨ 1173 ਮਰੀਜ਼ ਅਤੇ ਹੁਣ ਸਿਰਫ 2 ਦਿਨਾਂ ’ਚ 1192
ਕੋਰੋਨਾ ਨੂੰ ਲੈ ਕੇ ਇਨ੍ਹੀਂ ਦਿਨੀਂ ਹਾਲਾਤ ਬਹੁਤ ਭਿਆਨਕ ਹੋ ਗਏ ਹਨ। ਜਦੋਂ ਕੋਰੋਨਾ ਆਰੰਭ ਹੋਇਆ ਸੀ ਤਾਂ ੳੁਸ ਸਮੇਂ ਲਗਭਗ 4 ਮਹੀਨਿਆਂ ਵਿਚ 1173 ਮਰੀਜ਼ ਮਿਲੇ ਸਨ ਅਤੇ ਹੁਣ ਸਿਰਫ 2 ਦਿਨਾਂ ਵਿਚ 1192 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣੀ ਅਾਪਣੇ ਆਪ ਵਿਚ ਕਿਸੇ ਵੱਡੇ ਖਤਰੇ ਦਾ ਸੰਕੇਤ ਹੋ ਸਕਦਾ ਹੈ। ਅਜਿਹੇ ਵਿਚ ‘ਜਗ ਬਾਣੀ’ ਦੀ ਪਾਠਕਾਂ ਨੂੰ ਇਹੀ ਸਲਾਹ ਹੈ ਕਿ ਕ੍ਰਿਪਾ ਕਰ ਕੇ ਕੋਰੋਨਾ ਨੂੰ ਲੈ ਕੇ ਸਰਕਾਰ ਵੱਲੋਂ ਜਾਰੀ ਗਾੲੀਡਲਾਈਨਜ਼ ਦੀ ਪਾਲਣਾ ਕਰੋ ਅਤੇ ਕੋਰੋਨਾ ਤੋਂ ਬਚੋ।
ਇਹ ਵੀ ਪੜ੍ਹੋ : ਫਗਵਾੜਾ-ਜਲੰਧਰ ਜੀ. ਟੀ. ਰੋਡ ‘ਤੇ ਵਾਪਰੇ ਭਿਆਨਕ ਹਾਦਸੇ 'ਚ ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
4064 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 403 ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਐਤਵਾਰ 4064 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 403 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 6295 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਹੋਟਲ ’ਚ ਉੱਡੀਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਪਹੁੰਚੀ ਪੁਲਸ ਤੇ ਪਿਆ ਭੜਥੂ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਕੁੱਲ ਸੈਂਪਲ-886986
ਨੈਗੇਟਿਵ ਆਏ-794872
ਪਾਜ਼ੇਟਿਵ ਆਏ-40057
ਡਿਸਚਾਰਜ ਹੋਏ-35085
ਮੌਤਾਂ ਹੋਈਆਂ-1048
ਐਕਟਿਵ ਕੇਸ-3924
ਇਹ ਵੀ ਪੜ੍ਹੋ : ਜਲੰਧਰ: ਲਾੜਾ ਚਾਵਾਂ ਨਾਲ ਵਿਆਹੁਣ ਆਇਆ ਸੀ ਲਾੜੀ, ਪਰ ਪੁਲਸ ਫੜ ਕੇ ਲੈ ਗਈ ਥਾਣੇ (ਤਸਵੀਰਾਂ)
ਕੋਰੋਨਾ ਵੈਕਸੀਨੇਸ਼ਨ : 8945 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਐਤਵਾਰ ਨੂੰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿਚ ਤੇ ਮੋਬਾਇਲ ਵੈਨਜ਼ ਵੱਲੋਂ ਕੈਂਪ ਲਾ ਕੇ 8945 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਰਾਕੇਸ਼ ਚੋਪੜਾ ਨੇ ਦੱਸਿਆ ਕਿ ਜਿਹੜੇ 8945 ਲੋਕਾਂ ਨੇ ਵੈਕਸੀਨ ਲੁਆਈ, ਉਨ੍ਹਾਂ ਵਿਚੋਂ 7435 ਨੇ ਪਹਿਲੀ ਅਤੇ 1510 ਨੇ ਦੂਜੀ ਡੋਜ਼ ਲੁਆਈ। ਉਨ੍ਹਾਂ ਦੱਸਿਆ ਕਿ ਵੈਕਸੀਨ ਲੁਆਉਣ ਵਾਲਿਆਂ ਵਿਚ 45 ਸਾਲ ਤੋਂ ਵੱਧ ਉਮਰ ਦੇ 8351 ਲੋਕ, 150 ਹੈਲਥ ਵਰਕਰਜ਼ ਅਤੇ 444 ਫਰੰਟਲਾਈਨ ਵਰਕਰਜ਼ ਸ਼ਾਮਲ ਹਨ।
ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ
ਨੋਟ - ਜਲੰਧਰ ਜ਼ਿਲ੍ਹੇ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦਿਓ ਜਵਾਬ
ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਥਾਣੇਦਾਰ
NEXT STORY