ਜਲੰਧਰ (ਰੱਤਾ)— ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਵੀਰਵਾਰ ਨੂੰ ਜ਼ਿਲ੍ਹੇ ’ਚ ਕੋਰੋਨਾ ਕਾਰਨ 28 ਸਾਲਾ ਗਰਭਵਤੀ ਔਰਤ ਸਣੇ 12 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 450 ਦੇ ਕਰੀਬ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਦੇ ਪਾਏ ਗਏ ਪਾਜ਼ੇਟਿਵ ਕੇਸਾਂ ’ਚ ਸੀ. ਆਰ. ਪੀ. ਐੱਫ. ਦੇ ਕਈ ਮੁਲਾਜ਼ਮ ਸਮੇਤ ਕੁਝ ਪਰਿਵਾਰਾਂ ਦੇ 5 ਦੇ ਕਰੀਬ ਮੈਂਬਰ ਵੀ ਸ਼ਾਮਲ ਹਨ।
ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਕੋਰੋਨਾ ਦੇ ਮੱਦੇਨਜ਼ਰ ਵਧਾਈ ਪਾਬੰਦੀਆਂ ਦੀ ਮਿਆਦ
4155 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 511 ਹੋਏ ਰਿਕਵਰ
ਓਧਰ ਸਿਹਤ ਮਹਿਕਮੇ ਨੂੰ ਬੁੱਧਵਾਰ 4155 ਹੋਰ ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 511 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 7620 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ: ਜਲੰਧਰ 'ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, ਵੀਡੀਓ ਬਣਾ ਕੇ 26 ਸਾਲਾ ਵਿਆਹੁਤਾ ਨਾਲ ਕੀਤਾ ਗੈਂਗਰੇਪ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1059340
ਨੈਗੇਟਿਵ ਆਏ-929958
ਪਾਜ਼ੇਟਿਵ ਆਏ-58497
ਡਿਸਚਾਰਜ ਹੋਏ ਮਰੀਜ਼-52925
ਮੌਤਾਂ ਹੋਈਆਂ-1337
ਐਕਟਿਵ ਕੇਸ-4235
ਇਹ ਵੀ ਪੜ੍ਹੋ: ਜਲੰਧਰ: ਧੀ ਨੂੰ ਜਨਮ ਦੇਣ ਦੇ ਬਾਅਦ ਦੁਨੀਆ ਨੂੰ ਛੱਡ ਗਈ ਮਾਂ, ਪਰਿਵਾਰ ਨੇ ਡਾਕਟਰਾਂ 'ਤੇ ਲਾਏ ਵੱਡੇ ਦੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਕੋਰੋਨਾ ਮਰੀਜ਼ਾਂ ਦੇ ਇਲਾਜ ਦੇ ਨਾਲ-ਨਾਲ ਪਾਲਣ-ਪੋਸ਼ਣ ’ਚ ਵੀ ਮਦਦ ਕਰੇਗੀ ਪੰਜਾਬ ਸਰਕਾਰ!
NEXT STORY