ਜਲੰਧਰ (ਰੱਤਾ)— ਜ਼ਿਲ੍ਹਾ ਜਲੰਧਰ ’ਚ ਹੁਣ ਹੌਲੀ-ਹੌਲੀ ਕੋਰੋਨਾ ਦੀ ਰਫ਼ਤਾਰ ਘੱਟਣ ਲੱਗ ਗਈ ਹੈ। ਸੋਮਵਾਰ ਨੂੰ ਜ਼ਿਲ੍ਹਾ ਜਲੰਧਰ ’ਚ ਜਿੱਥੇ ਕੋਰੋਨਾ ਕਾਰਨ ਇਕ ਮਰੀਜ਼ ਦੀ ਮੌਤ ਹੋ ਗਈ, ਉਥੇ ਹੀ 26 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਵੀ ਪਾਈ ਹੈ। ਸਿਹਤ ਮਹਿਕਮੇ ਨੂੰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਜ਼ ਤੋਂ 31 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਮਿਲੀ, ਜਿਨ੍ਹਾਂ ’ਚੋਂ 5 ਰੋਗੀ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਥੇ ਦੱਸ ਦੇਈਏ ਕਿ ਐਤਵਾਰ ਨੂੰ 11 ਪੁਰਸ਼ਾਂ ਸਮੇਤ 2 ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ ਜਦਕਿ 1 ਮਰੀਜ਼ ਨੇ ਕੋਰੋਨਾ ਕਾਰਨ ਦਮ ਤੋੜ ਦਿੱਤਾ ਸੀ।
ਇਹ ਵੀ ਪੜ੍ਹੋ: ਵਿਆਹ ਦੇ 12 ਦਿਨਾਂ ਬਾਅਦ ਹੀ ਨਣਦੋਈਏ ਨੇ ਰੋਲੀ ਨਵ-ਵਿਆਹੁਤਾ ਦੀ ਪੱਤ, ਪਤੀ ਵੀ ਦਿੰਦਾ ਰਿਹਾ ਸਾਥ
5824 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 64 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਐਤਵਾਰ 5824 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ’ਚੋਂ 64 ਹੋਰ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 5373 ਹੋਰ ਲੋਕਾਂ ਦੇ ਸੈਂਪਲ ਲਏ।
ਇਹ ਵੀ ਪੜ੍ਹੋ: ਜਲੰਧਰ: ਕਪੂਰਥਲਾ ਚੌਕ ਨੇੜੇ 2 ਸਾਲ ਪਹਿਲਾਂ ਹੋਏ ਮਰਡਰ ਕੇਸ ਨਾਲ ਜੁੜੇ ਸੁਖਮੀਤ ਡਿਪਟੀ ਕਤਲ ਕਾਂਡ ਦੇ ਤਾਰ
ਜਾਣੋ ਕੀ ਹੈ ਜਲੰਧਰ 'ਚ ਕੋਰੋਨਾ ਦੀ ਸਥਿਤੀ
ਹੁਣ ਤਕ ਕੁਲ ਸੈਂਪਲ-1257145
ਨੈਗੇਟਿਵ ਆਏ-1130391
ਪਾਜ਼ੇਟਿਵ ਆਏ-62659
ਡਿਸਚਾਰਜ ਹੋਏ-60874
ਮੌਤਾਂ ਹੋਈਆਂ-1475
ਐਕਟਿਵ ਕੇਸ-310
ਇਹ ਵੀ ਪੜ੍ਹੋ: ਜਲੰਧਰ: ਫੁੱਲਾਂ ਵਰਗੀ ਨਵਜਨਮੀ ਬੱਚੀ ਨੂੰ ਪੰਘੂੜੇ 'ਚ ਛੱਡ ਗਏ ਰਈਸਜ਼ਾਦੇ, ਟੁੱਟੀ ਸਾਹਾਂ ਦੀ ਡੋਰ
ਜ਼ਿਲ੍ਹੇ ’ਚ 818 ਲੋਕਾਂ ਨੂੰ ਲੱਗੀ ਵੈਕਸੀਨ
ਕੋਰੋਨਾ ਵਾਇਰਸ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਐਤਵਾਰ ਨੂੰ ਜ਼ਿਲ੍ਹੇ ’ਚ 818 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਵਿਭਾਗ ਕੋਲ ਕੋਵੀਸ਼ੀਲਡ ਵੈਕਸੀਨ ਨਾ ਹੋਣ ਅਤੇ ਤਿੰਨ ਦਿਨ ਮਾਈਗ੍ਰੇਟਰੀ ਪਲਸ ਪੋਲੀਓ ਰਾਊਂਡ ਹੋਣ ਕਾਰਨ ਐਤਵਾਰ ਨੂੰ ਸਿਰਫ ਤਿੰਨ ਸੈਂਟਰਾਂ ’ਤੇ ਹੀ ਲੋਕਾਂ ਨੂੰ ਕੋਵੈਕਸੀਨ ਦੀ ਡੋਜ਼ ਲਾਈ ਗਈ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਭਰਾ ਨੂੰ ਵਟਸਐਪ 'ਤੇ ਭੇਜੀ ਸੀ ਲੋਕੇਸ਼ਨ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਮਾਛੀਵਾੜਾ ਪੁਲਸ ਵੱਲੋਂ 25 ਕਿੱਲੋ ਭੁੱਕੀ ਸਮੇਤ 2 ਵਿਅਕਤੀ ਕਾਬੂ
NEXT STORY