ਜਲੰਧਰ (ਰੱਤਾ)–ਜ਼ਿਲ੍ਹੇ ਵਿਚ ਸੋਮਵਾਰ ਨੂੰ ਕੋਰੋਨਾ ਕਾਰਨ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ, ਜਦੋਂ ਕਿ 19 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ। ਅਜਿਹਾ ਲਗਭਗ 4 ਮਹੀਨਿਆਂ ਬਾਅਦ ਹੋਇਆ ਹੈ, ਜਦੋਂ 24 ਘੰਟਿਆਂ ਵਿਚ ਕਿਸੇ ਵੀ ਕੋਰੋਨਾ ਪਾਜ਼ੇਟਿਵ ਨੇ ਦਮ ਨਹੀਂ ਤੋੜਿਆ। ਜ਼ਿਲ੍ਹਾ ਸਹਾਇਕ ਸਿਹਤ ਅਧਿਕਾਰੀ ਡਾ. ਟੀ. ਪੀ. ਸਿੰਘ ਨੇ ਦੱਸਿਆ ਕਿ ਮਹਿਕਮੇ ਨੂੰ ਸੋਮਵਾਰ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਲੈਬਾਰਟਰੀਆਂ ਤੋਂ ਕੁੱਲ 21 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 2 ਲੋਕ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ।
ਜ਼ਿਲ੍ਹੇ ਦੇ ਪਾਜ਼ੇਟਿਵ ਆਉਣ ਵਾਲੇ 19 ਮਰੀਜ਼ ਬਸੰਤ ਨਗਰ, ਟਾਵਰ ਐਨਕਲੇਵ, ਗਾਂਧੀ ਕੈਂਪ, ਐੱਫ. ਸੀ. ਆਈ. ਕਾਲੋਨੀ ਨਜ਼ਦੀਕ ਗੁਰੂ ਤੇਗ ਬਹਾਦਰ ਨਗਰ, ਰੁੜਕਾ ਕਲਾਂ, ਅਲਾਵਲਪੁਰ, ਲੋਹਾਰਾਂ, ਸਾਬੋਵਾਲ, ਸ਼ਾਂਤੀ ਵਿਹਾਰ ਮਕਸੂਦਾਂ, ਨੂਰਮਹਿਲ, ਸ਼ਾਹਕੋਟ ਆਦਿ ਇਲਾਕਿਆਂ ਦੇ ਰਹਿਣ ਵਾਲੇ ਹਨ।
ਇਹ ਵੀ ਪੜ੍ਹੋ: ਫਿਲੌਰ: ਪਲਾਂ 'ਚ ਉੱਜੜਿਆ ਹੱਸਦਾ-ਵੱਸਦਾ ਘਰ, ਭਿਆਨਕ ਹਾਦਸੇ 'ਚ ਨਵੇਂ ਵਿਆਹੇ ਜੋੜੇ ਦੀ ਦਰਦਨਾਕ ਮੌਤ
2384 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ ਅਤੇ 24 ਹੋਰ ਹੋਏ ਰਿਕਵਰ
ਸਿਹਤ ਮਹਿਕਮੇ ਨੂੰ ਸੋਮਵਾਰ 2384 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਸ ਦੇ ਨਾਲ ਹੀ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਵਿਚੋਂ 24 ਹੋਰ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ ਕੋਰੋਨਾ ਦੀ ਪੁਸ਼ਟੀ ਲਈ 3938 ਹੋਰ ਲੋਕਾਂ ਦੇ ਸੈਂਪਲ ਲਏ।
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-1297148
ਨੈਗੇਟਿਵ ਆਏ-1170885
ਪਾਜ਼ੇਟਿਵ ਆਏ-62819
ਡਿਸਚਾਰਜ ਹੋਏ-61167
ਮੌਤਾਂ ਹੋਈਆਂ-1483
ਐਕਟਿਵ ਕੇਸ-169
ਇਹ ਵੀ ਪੜ੍ਹੋ: ਜਲੰਧਰ: ਹਾਦਸੇ ਨੇ ਖੋਹੀਆਂ ਖੁਸ਼ੀਆਂ, ਪਿਓ ਦੀਆਂ ਅੱਖਾਂ ਸਾਹਮਣੇ ਇਕਲੌਤੇ ਪੁੱਤਰ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
5190 ਲੋਕਾਂ ਨੂੰ ਲੱਗੀ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮਹਾ-ਮੁਹਿੰਮ ਤਹਿਤ ਸੋਮਵਾਰ ਨੂੰ ਜ਼ਿਲ੍ਹੇ ਵਿਚ 5190 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਸੋਮਵਾਰ ਨੂੰ ਵੱਖ-ਵੱਖ ਥਾਵਾਂ ’ਤੇ ਲਾਏ ਗਏ ਕੈਂਪਾਂ ਵਿਚ ਲੋਕਾਂ ਨੂੰ ਕੋਵਿਸ਼ੀਲਡ ਵੈਕਸੀਨ ਦੀ ਪਹਿਲੀ ਅਤੇ ਦੂਜੀ ਡੋਜ਼ ਲਾਈ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਰਕਾਰੀ ਡਿਸਪੈਂਸਰੀ ਗੜ੍ਹਾ ਅਤੇ ਰਾਧਾ ਸੁਆਮੀ ਸਤਿਸੰਗ ਘਰ ਮਕਸੂਦਾਂ ਵਿਚ ਹਰ ਰੋਜ਼ ਲੋਕਾਂ ਨੂੰ ਕੋਵੈਕਸੀਨ ਦੀ ਪਹਿਲੀ ਅਤੇ ਦੂਜੀ ਡੋਜ਼ ਲਾਈ ਜਾਂਦੀ ਹੈ।
ਕੋਵਿਸ਼ੀਲਡ ਵੈਕਸੀਨ ਹੋਈ ਖ਼ਤਮ
ਕੋਵਿਸ਼ੀਲਡ ਵੈਕਸੀਨ ਲੁਆਉਣ ਦੇ ਇੱਛੁਕ ਲੋਕਾਂ ਨੂੰ ਹੁਣ 2-3 ਦਿਨ ਇਸ ਲਈ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਸਿਹਤ ਮਹਿਕਮੇ ਕੋਲ ਕੋਵਿਸ਼ੀਲਡ ਵੈਕਸੀਨ ਖ਼ਤਮ ਹੋ ਗਈ ਹੈ। ਵਰਣਨਯੋਗ ਹੈ ਕਿ ਸਿਹਤ ਮਹਿਕਮੇ ਨੂੰ ਸਰਕਾਰ ਵੱਲੋਂ ਸ਼ੁੱਕਰਵਾਰ ਅਤੇ ਸ਼ਨੀਵਾਰ ਕੋਵਿਸ਼ੀਲਡ ਵੈਕਸੀਨ ਦੀਆਂ 80 ਹਜ਼ਾਰ ਡੋਜ਼ ਪ੍ਰਾਪਤ ਹੋਈਆਂ ਸਨ, ਜਿਹੜੀਆਂ ਸੋਮਵਾਰ ਨੂੰ ਖ਼ਤਮ ਹੋ ਗਈਆਂ।
ਇਹ ਵੀ ਪੜ੍ਹੋ: ਜਲੰਧਰ ਕੋਰਟ ਕੰਪਲੈਕਸ ਦੇ ਬਾਹਰ 2 ਵਕੀਲਾਂ ’ਚ ਖੂਨੀ ਝੜਪ, ਔਰਤ ਦੇ ਪਾੜੇ ਕੱਪੜੇ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਦੋਰਾਹਾ ਦੇ ਪਿੰਡ 'ਚ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਬੰਦ ਪਈ ਰਸੋਈ 'ਚੋਂ ਮਿਲੀ ਬਦਬੂ ਮਾਰਦੀ ਲਾਸ਼
NEXT STORY