ਜਲੰਧਰ (ਰੱਤਾ)– ਕਈ ਮਹੀਨਿਆਂ ਬਾਅਦ ਜਲੰਧਰ ਵਿਚ ਇਕ ਵਾਰ ਫਿਰ ਕੋਰੋਨਾ ਦਾ ਡਰਾਉਣਾ ਰੂਪ ਸਾਹਮਣੇ ਆਉਣ ਲੱਗਾ ਹੈ। ਜਲੰਧਰ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ 465 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਜਲੰਧਰ ਜ਼ਿਲ੍ਹੇ ਨਾਲ ਸਬੰਧਤ 465 ਲੋਕਾਂ ਦੀ ਰਿਪੋਰਟ ਹਾਸਲ ਹੋਈ। ਸਿਹਤ ਮਹਿਕਮੇ ਨੂੰ ਸ਼ੁੱਕਰਵਾਰ 3375 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਸੀ ਅਤੇ ਐਕਟਿਵ ਕੇਸਾਂ ਵਿਚੋਂ 363 ਹੋਰ ਮਰੀਜ਼ ਰਿਕਵਰ ਹੋ ਗਏ। ਮਹਿਕਮੇ ਦੀਆਂ ਟੀਮਾਂ ਨੇ 4026 ਹੋਰ ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।
ਇਹ ਵੀ ਪੜ੍ਹੋ: ਪੰਜਾਬ ’ਚ ਯੈਲੋ ਅਲਰਟ, ਜਾਣੋ ਅਗਲੇ 48 ਘੰਟਿਆਂ ਤੱਕ ਪੰਜਾਬ ਦੇ ਮੌਸਮ ਦਾ ਹਾਲ
ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਸਥਿਤੀ
ਹੁਣ ਤੱਕ ਕੁੱਲ ਸੈਂਪਲ-19,36,155
ਨੈਗੇਟਿਵ ਆਏ-17,91,501
ਪਾਜ਼ੇਟਿਵ ਆਏ-67,521
ਡਿਸਚਾਰਜ ਹੋਏ-63,277
ਮੌਤਾਂ ਹੋਈਆਂ-1,508
ਐਕਟਿਵ ਕੇਸ-2,736
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ ’ਚ 30 ਸਾਲਾ ’ਚ ਇਨ੍ਹਾਂ ਨਵੇਂ ਚਿਹਰਿਆਂ ਨੂੰ ਅਚਾਨਕ ਮਿਲੀ ਮੁੱਖ ਮੰਤਰੀ ਦੀ ਕੁਰਸੀ
ਜ਼ਿਲ੍ਹੇ ’ਚ 9,101 ਲੋਕਾਂ ਨੇ ਲੁਆਈ ਵੈਕਸੀਨ
ਕੋਰੋਨਾ ’ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲੇ ਵਿਚ ਕੁੱਲ 9,101 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 15 ਤੋਂ 18 ਸਾਲ ਤੱਕ ਦੇ 213 ਅੱਲ੍ਹੜ ਅਤੇ ਬੂਸਟਰ ਡੋਜ਼ ਲੁਆਉਣ ਵਾਲੇ 594 ਲਾਭਪਾਤਰੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 15,48,579 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 10,72,867 ਨੇ ਦੋਵੇਂ ਡੋਜ਼ ਅਤੇ 3,261 ਲਾਭਪਾਤਰੀਆਂ ਨੇ ਤਿੰਨੋਂ ਡੋਜ਼ ਲੁਆ ਲਈਆਂ ਹਨ।
ਇਹ ਵੀ ਪੜ੍ਹੋ: ਸੂਰਜ-ਸ਼ਨੀ ਦਾ ਮਿਲਣ 5 ਸੂਬਿਆਂ ਦੇ ਚੋਣ ਨਤੀਜਿਆਂ ਨੂੰ ਕਰੇਗਾ ਪ੍ਰਭਾਵਿਤ, ਜਨਤਾ ਨਾਲ ਜੁੜੇ ਮਾਮਲੇ ਰਹਿਣਗੇ ਹਾਵੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੋਰੋਨਾ ਆਫ਼ਤ ਦੇ ਮੱਦੇਨਜ਼ਰ GNDU ਨੇ ਲਿਆ ਫ਼ੈਸਲਾ, ਆਨਲਾਈਨ ਹੋਣਗੀਆਂ ਸਾਰੀਆਂ ਪ੍ਰੀਖਿਆਵਾਂ
NEXT STORY